02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗੁਰੂ ਤੇਗ ਬਹਾਦਰ ਖ਼ਲਸਾ ਕਾਲਜ ਆਫ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ

ਦਸੂਹਾ, 2 ਅਕਤੂਬਰ (ਕੌਸ਼ਲ)-ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਫ ਐਜੂਕੇਸ਼ਨ ਦਸੂਹਾ ਦੇ ਬੀ. ਐੱਡ.

Ad Position 21
No active advertisement
ਅਜੀਤ ਡੈਸਕ 03-10-2026
ਦਸੂਹਾ, 2 ਅਕਤੂਬਰ (ਕੌਸ਼ਲ)-ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਫ ਐਜੂਕੇਸ਼ਨ ਦਸੂਹਾ ਦੇ ਬੀ. ਐੱਡ. 2025-27 ਸੈਸ਼ਨ ਦੇ ਦੂਜੇ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ ਵਿਚ ਅਮਨਪ੍ਰੀਤ ਨੇ 88.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਪਹਿਲਾ, ਭਾਵਨਾ ਸਿੰਘ 87.1 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਤੇ ਹਰਜੋਤ ਕੌਰ ਨੇ 86 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕੁੱਲ ਵਿਦਿਆਰਥੀਆਂ ਵਿਚੋਂ 24 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, 61 ਵਿਦਿਆਰਥੀਆਂ ਨੇ 70 ਫ਼ੀਸਦੀ-80 ਫ਼ੀਸਦੀ ਦੇ ਵਿਚਕਾਰ ਅੰਕ ਤੇ ਬਾਕੀ ਵਿਦਿਆਰਥੀਆਂ ਨੇ 60 ਫ਼ੀਸਦੀ-70 ਫ਼ੀਸਦੀ ਦੇ ਵਿਚਕਾਰ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ। ਵਿਦਿਆਰਥੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਤੇ ਕਾਲਜ ਦੀ ਸਮੁੱਚੀ ਪ੍ਰਬੰਧਕ ਕਮੇਟੀ ਅਤੇ ਬੀ. ਐੱਡ. ਕਾਲਜ਼ ਦੇ ਮੈਂਟਰ ਡਾ. ਵਰਿੰਦਰ ਕੌਰ ਪ੍ਰਿੰਸੀਪਲ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵੁਮੈਨ ਦਸੂਹਾ ਵਲੋਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਵਲੋਂ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਪ੍ਰਬੰਧਕ ਕਮੇਟੀ ਅਤੇ ਕਾਲਜ ਦੇ ਮੈਂਟਰ ਦੀ ਯੋਗ ਅਗਵਾਈ ਅਤੇ ਆਪਣੇ ਮਿਹਨਤੀ ਸਟਾਫ ਦੇ ਸਿਰ ਬੰਨਿਆ। ਇਸ ਪ੍ਰਾਪਤੀ ਲਈ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸੰਦੀਪ ਕੌਰ ਬੌਸਕੀ, ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਿੰਪਾ ਨੇ ਟੈਗੋਰ ਨਗਰ ’ਚ ਚੱਲ ਰਹੇ ਸੜਕ ਨਿਰਮਾਣ ਕਾਰਜ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਅਭਿਨਵ ਸ਼ੂਟਿੰਗ ਅਕੈਡਮੀ ਦਸੂਹਾ ਦੇ ਨਿਸ਼ਾਨੇਬਾਜ਼ਾਂ ਨੇ ਖੇਡਾਂ ਵਤਨ ਪੰਜਾਬ ਦੀਆਂ-2026 ਵਿਚ ਜਿੱਤੇ 11 ਤਗਮੇ
Ad Position 24