02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਜੈਅੰਤੀ ਮੌਕੇ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਚ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ

ਮੁਕੇਰੀਆਂ, 2 ਅਕਤੂਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਮੌਕੇ ’ਤੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ। ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਦੋਵਾਂ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾਪੂਰਵਕ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ, ਵਿਚਾਰਾਂ ਤੇ ਦੇਸ਼ ਪ੍ਰਤੀ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 03-10-2026
ਮੁਕੇਰੀਆਂ, 2 ਅਕਤੂਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਮੌਕੇ ’ਤੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ। ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਦੋਵਾਂ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾਪੂਰਵਕ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ, ਵਿਚਾਰਾਂ ਤੇ ਦੇਸ਼ ਪ੍ਰਤੀ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਜੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਜੀਵਨ ਅਤੇ ਆਦਰਸ਼ਾਂ ’ਤੇ ਪ੍ਰੇਰਣਾਦਾਇਕ ਭਾਸ਼ਨ ਪੇਸ਼ ਕੀਤੇ ਗਏ। ਜੈਅੰਤੀ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਿਕ ਅਤੇ ਗਿਆਨ ਵਰਧਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਪ੍ਰੀ-ਨਰਸਰੀ ਏ ਤੇ ਬੀ ਦੇ ਨੰਨ੍ਹੇ ਵਿਦਿਆਰਥੀਆਂ ਨੇ ਗਾਂਧੀ ਜੈਅੰਤੀ ਨਾਲ ਸੰਬੰਧਿਤ ਕਰਾਫ਼ਟ ਗਤੀਵਿਧੀ ਵਿਚ ਉਤਸ਼ਾਹ ਨਾਲ ਭਾਗ ਲਿਆ। ਯੂ. ਕੇ. ਜੀ. ਏ ਤੇ ਬੀ ਦੇ ਵਿਦਿਆਰਥੀਆਂ ਨੇ ਗਾਂਧੀ ਜਯੰਤੀ ’ਤੇ ਆਧਾਰਿਤ ਰਾਈਮਜ਼ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਇਸੇ ਤਰ੍ਹਾਂ ਕਲਾਸ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੇ “ਗਾਂਧੀ ਜੀ ਦਾ ਜੀਵਨ ਸਮੇਂ ਦੇ ਨਾਲ-ਨਾਲ’ ਵਿਸ਼ੇ ’ਤੇ ਪੇਸ਼ਕਾਰੀ ਦਿੰਦਿਆਂ ਮਹਾਤਮਾ ਗਾਂਧੀ ਜੀ ਦੇ ਜੀਵਨ ਦੇ ਵੱਖ-ਵੱਖ ਪੜਾਵਾਂ ਅਤੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐਸ. ਮੁਲਤਾਨੀ, ਨੀਰੂ ਮੁਲਤਾਨੀ ਤੇ ਪ੍ਰਿੰਸੀਪਲ ਮਿਸ ਅਰਚਨਾ ਸੂਦਨ ਨੇ ਆਪਣੇ ਸਾਂਝੇ ਸੰਦੇਸ਼ ਵਿਚ ਕਿਹਾ ਕਿ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦਾ ਜੀਵਨ ਸੱਚ, ਸਾਦਗੀ, ਅਨੁਸ਼ਾਸਨ, ਕਰਤੱਵਨਿਸ਼ਠਾ ਅਤੇ ਰਾਸ਼ਟਰ ਸੇਵਾ ਦੀ ਪੇ੍ਰਨਾ ਦਿੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕਾਰ ਸੇਵਾ ਸੰਤ ਭੂਰੀ ਵਾਲਿਆਂ ਵਲੋਂ ਗੁਰਦੁਆਰਾ ਬਾਲ ਲੀਲ੍ਹਾ ਪਟਨਾ ਸਾਹਿਬ ਨੂੰ ਰਸਦਾਂ ਦਾ ਟਰੱਕ ਰਵਾਨਾ ਅਗਲੀ ਖ਼ਬਰ ਹੁਣ ਕੰਢੀ ਦੇ ਪਿੰਡਾਂ ਦੀ ਨੈੱਟਵਰਕ ਸਮੱਸਿਆ ਹੋਵੇਗੀ ਹੱਲ-ਡਾ. ਰਵਜੋਤ ਸਿੰਘ
Ad Position 24