02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਉਤਸ਼ਾਹ ਨਾਲ ਮਨਾਈ ਗਾਂਧੀ ਜੈਅੰਤੀ ਤੇ ਲਾਲ ਬਹਾਦਰ ਸ਼ਾਸਤਰੀ ਜੈਅੰਤੀ

ਮੁਕੇਰੀਆਂ, 2 ਅਕਤੂਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀਆਂ ਲਈ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ।

Ad Position 21
No active advertisement
ਅਜੀਤ ਡੈਸਕ 03-10-2026
ਮੁਕੇਰੀਆਂ, 2 ਅਕਤੂਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀਆਂ ਲਈ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ। ਇਸ ਦੇ ਨਾਲ ਹੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੇ ਜੀਵਨ, ਸਾਦਗੀ, ਇਮਾਨਦਾਰੀ ਤੇ ਦੇਸ਼ ਪ੍ਰਤੀ ਸਮਰਪਣ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਲੋਂ ਦਿੱਤਾ ਪ੍ਰਸਿੱਧ ਨਾਅਰਾ ‘ਜੈ ਜਵਾਨ, ਜੈ ਕਿਸਾਨ’ ਵਿਦਿਆਰਥੀਆਂ ਨੂੰ ਦੇਸ਼ ਦੇ ਜਵਾਨਾਂ ਤੇ ਕਿਸਾਨਾਂ ਦੀ ਮਹੱਤਤਾ ਨਾਲ ਜਾਣੂੰ ਕਰਵਾਉਣ ਵਾਲਾ ਰਿਹਾ। ਵਿਦਿਆਰਥੀਆਂ ਨੂੰ ਸ਼ਾਸਤਰੀ ਦੇ ਸਾਦੇ ਜੀਵਨ ਤੇ ਉੱਚ ਵਿਚਾਰਾਂ ਤੋਂ ਪੇ੍ਰਨਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਨਰਸਰੀ ਕਲਾਸ ਦੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੇ ਪ੍ਰਸਿੱਧ ਚਸ਼ਮੇ ਦਾ ਸੁੰਦਰ ਚਿੱਤਰ ਬਣਾਇਆ। ਇਸ ਰਚਨਾਤਮਿਕ ਗਤੀਵਿਧੀ ਰਾਹੀਂ ਛੋਟੇ ਬੱਚਿਆਂ ਨੇ ਗਾਂਧੀ ਦੇ ਵਿਚਾਰਾਂ ਨੂੰ ਸਮਝਣ ਦੀ ਕੋਸ਼ਿਸ਼ ਕੀਤੀ। ਇਸ ਗਤੀਵਿਧੀ ਦਾ ਮਾਰਗ ਦਰਸ਼ਨ ਮੈਡਮ ਪੂਨਮ ਤੇ ਮੈਡਮ ਬਲਵਿੰਦਰ ਕੌਰ ਨੇ ਕੀਤਾ। ਇਸੇ ਤਰ੍ਹਾਂ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਸਵੱਛ ਭਾਰਤ ਅਭਿਆਨ ’ਤੇ ਆਧਾਰਿਤ ਇਕ ਸੁੰਦਰ ਤੇ ਸੰਦੇਸ਼ ਪੂਰਨ ਲਘੂ ਨਾਟਕ ਪੇਸ਼ ਕੀਤਾ। ਸਕੂਲ ਦੀ ਪ੍ਰਿੰਸੀਪਲ ਮੈਡਮ ਬਬੀਤਾ ਚੌਧਰੀ ਨੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਅਤੇ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਫ਼ਾਈ, ਅਨੁਸ਼ਾਸਨ, ਇਮਾਨਦਾਰੀ ਤੇ ਚੰਗੀਆਂ ਆਦਤਾਂ ਪ੍ਰਤੀ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ’ਚ ਗਾਂਧੀ ਜੈਅੰਤੀ ਮਨਾਈ ਅਗਲੀ ਖ਼ਬਰ ਅਰੋੜਾ ਖੱਤਰੀ ਮਹਾਂਸਭਾ ਤਲਵਾੜਾ ਦੀ ਮੀਟਿੰਗ
Ad Position 24