ਸੇਂਟ ਸੋਲਜਰ ਸਕੂਲ ’ਚ ਗਾਂਧੀ ਜੈਅੰਤੀ ਮਨਾਈ
ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਗਾਂਧੀ ਜੈਅੰਤੀ ਮਨਾਈ ਗਈ। ਇਸ ਮੌਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਗਾਂਧੀ ਜੈਅੰਤੀ ਮਨਾਈ ਗਈ। ਇਸ ਮੌਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੇ ਨਾਲ ਹੀ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਵੀ ਨਮਨ ਕੀਤਾ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਦੇਸ਼ ਦੀਆਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ, ਆਦਰਸ਼ਾਂ ਤੇ ਰਾਸ਼ਟਰ ਨਿਰਮਾਣ ‘ਚ ਉਨ੍ਹਾਂ ਦੇ ਯੋਗਦਾਨ ਤੋਂ ਜਾਣੂ ਕਰਵਾਉਣਾ ਸੀ। ਸਕੂਲ ਡਾਇਰੈਕਟਰ ਉਰਮਿਲ ਸੂਦ ਦੀ ਅਗਵਾਈ ਹੇਠ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਦੋਵਾਂ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਸੱਚ, ਅਹਿੰਸਾ, ਪਿਆਰ, ਸ਼ਾਂਤੀ ਤੇ ਸਦਭਾਵਨਾ ਦੇ ਸਿਧਾਂਤਾਂ ਬਾਰੇ ਜਾਣਕਾਰੀ ਦਿੱਤੀ ਗਈ। ਅੰਤ ‘ਚ ਵਿਦਿਆਰਥੀਆਂ ਨੂੰ ਗਾਂਧੀ ਅਤੇ ਸ਼ਾਸਤਰੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ‘ਚ ਅਪਣਾਉਣ ਅਤੇ ਸੱਚਾਈ, ਅਨੁਸ਼ਾਸਨ, ਇਮਾਨਦਾਰੀ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।