04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੋਨਾਲੀਕਾ ਗਰੁੱਪ ਵਲੋਂ ਤਹਿਸੀਲ ਕੰਪਲੈਕਸ ਦਸੂਹਾ ਲਈ ਫ਼ਰਨੀਚਰ ਭੇਟ

ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ)-ਸੋਨਾਲੀਕਾ ਗਰੁੱਪ ਵਲੋਂ ਤਹਿਸੀਲ ਕੰਪਲੈਕਸ ਦਸੂਹਾ ਲਈ ਫ਼ਰਨੀਚਰ ਮੁਹੱਈਆ ਕਰਵਾਇਆ, ਇਸ ਸੰਬੰਧੀ ਕੰਪਨੀ ਦੇ ਵਾਇਸ ਪ੍ਰੈਜ਼ੀਡੈਂਟ ਅਤੁਲ ਸ਼ਰਮਾ ਨੇ ਦੱਸਿਆ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਵਲੋਂ ਫ਼ਰਨੀਚਰ ਦੀ ਸਮੱਸਿਆ ਨੂੰ ਲੈ ਕੇ ਕੰਪਨੀ ਨਾਲ ਸੰਪਰਕ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕੰਪਨੀ ਵਲੋਂ ਜ਼ਰੂਰਤ ਮੁਤਾਬਿਕ ਤਹਿਸੀਲ ਕੰਪਲੈਕਸ ਦਸੂਹਾ ਲਈ ਫ਼ਰਨੀਚਰ ਮੁਹੱਈਆ ਕਰਵਾਇਆ।

Ad Position 21
No active advertisement
ਅਜੀਤ ਡੈਸਕ 04-10-2026
ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ)-ਸੋਨਾਲੀਕਾ ਗਰੁੱਪ ਵਲੋਂ ਤਹਿਸੀਲ ਕੰਪਲੈਕਸ ਦਸੂਹਾ ਲਈ ਫ਼ਰਨੀਚਰ ਮੁਹੱਈਆ ਕਰਵਾਇਆ, ਇਸ ਸੰਬੰਧੀ ਕੰਪਨੀ ਦੇ ਵਾਇਸ ਪ੍ਰੈਜ਼ੀਡੈਂਟ ਅਤੁਲ ਸ਼ਰਮਾ ਨੇ ਦੱਸਿਆ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਵਲੋਂ ਫ਼ਰਨੀਚਰ ਦੀ ਸਮੱਸਿਆ ਨੂੰ ਲੈ ਕੇ ਕੰਪਨੀ ਨਾਲ ਸੰਪਰਕ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕੰਪਨੀ ਵਲੋਂ ਜ਼ਰੂਰਤ ਮੁਤਾਬਿਕ ਤਹਿਸੀਲ ਕੰਪਲੈਕਸ ਦਸੂਹਾ ਲਈ ਫ਼ਰਨੀਚਰ ਮੁਹੱਈਆ ਕਰਵਾਇਆ। ਉਨ੍ਹਾਂ ਦੱਸਿਆ ਕਿ ਗਰੁੱਪ ਦੇ ਵਾਇਸ ਚੇਅਰਮੈਨ ਅੰਮ੍ਰਿਤ ਸਾਗਰ ਮਿੱਤਲ ਦੇ ਯੋਗ ਮਾਰਗਦਰਸ਼ਨ ‘ਚ ਚੱਲ ਰਹੇ ਸੀ. ਐਸ.ਆਰ. ਪ੍ਰੋਗਰਾਮ ਤਹਿਤ ਇਹ ਫ਼ਰਨੀਚਰ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਵਰਿੰਦਰ ਰੱਤੀ ਨੇ ਵਿਧਾਇਕ ਐਡ: ਕਰਮਵੀਰ ਸਿੰਘ ਘੁੰਮਣ ਦੀ ਪ੍ਰੇਰਨਾ ਤੇ ਸੋਨਾਲੀਕਾ ਗਰੁੱਪ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੋਨਾਲੀਕਾ ਗਰੁੱਪ ਵਲੋਂ ਤਹਿਸੀਲ ਕੰਪਲੈਕਸ ਲਈ ਮੁਹੱਈਆ ਕਰਵਾਏ ਫਰਨੀਚਰ ਦਾ ਲਾਭ ਸਟਾਫ਼ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਮਿਲੇਗਾ। ਇਸ ਮੌਕੇ ਪਟਵਾਰੀ ਮਨਦੀਪ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਨਰੇਟਰ ਦਾ ਅਲਟੀਨੇਟਰ ਚੋਰੀ ਅਗਲੀ ਖ਼ਬਰ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ-ਐਡ. ਫੁਗਲਾਣਾ
Ad Position 24