ਸੈਣੀ ਬਾਰ ਕਾਲਜ ਬੁੱਲ੍ਹੋਵਾਲ ਦਾ ਬੀ. ਏ. ਸਮੈਸਟਰ-2 ਦਾ ਨਤੀਜਾ ਸ਼ਾਨਦਾਰ ਰਿਹਾ
ਬੁੱਲ੍ਹੋਵਾਲ, 3 ਅਕਤੂਬਰ (ਲੁਗਾਣਾ)-ਸੈਣੀ ਬਾਰ ਵਿੱਦਿਅਕ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸੈਣੀ ਬਾਰ ਕਾਲਜ ਬੁੱਲ੍ਹੋਵਾਲ (ਖਡਿਆਲਾ ਸੈਣੀਆਂ) ਦੇ ਬੀ. ਏ.
ਬੁੱਲ੍ਹੋਵਾਲ, 3 ਅਕਤੂਬਰ (ਲੁਗਾਣਾ)-ਸੈਣੀ ਬਾਰ ਵਿੱਦਿਅਕ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸੈਣੀ ਬਾਰ ਕਾਲਜ ਬੁੱਲ੍ਹੋਵਾਲ (ਖਡਿਆਲਾ ਸੈਣੀਆਂ) ਦੇ ਬੀ. ਏ. ਸਮੈਸਟਰ-2 ਦਾ ਨਤੀਜਾ ਸ਼ਾਨਦਾਰ ਰਿਹਾ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਅਪ੍ਰੈਲ/ਮਈ 2026 ਪ੍ਰੀਖਿਆਵਾਂ ਸੰਬੰਧੀ ਐਲਾਨੇ ਨਤੀਜਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ ਨੇ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ 2 ਦੀ ਵਿਦਿਆਰਥਣ ਨਵਜੋਤ ਕੌਰ ਨੇ ਗ੍ਰੇਡਿੰਗ ਸਿਸਟਮ ਅਨੁਸਾਰ 6.38 ਐਸ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਪਹਿਲਾ ਅਤੇ ਪਵਿੱਤਰਦੀਪ ਸਿੰਘ ਨੇ 5.63 ਐਸ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਿਲ ਕੀਤਾ। ਨਤੀਜਿਆਂ ਲਈ ਸੈਣੀ ਬਾਰ ਵਿੱਦਿਅਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਮੈਨੇਜਰ ਸੁਰਜੀਤ ਸਿੰਘ ਸੈਣੀ, ਸਕੱਤਰ ਗੁਰਪ੍ਰੀਤ ਸਿੰਘ ਫੱਤੋਵਾਲ, ਸਿਖਿਆ ਮਾਹਿਰ ਮਾਸਟਰ ਰਣਧੀਰ ਸਿੰਘ ਨੇ ਸਮੂਹ ਕਾਲਜ ਮੈਨੇਜਮੈਂਟ ਕਮੇਟੀ ਵਲੋਂ ਇਨ੍ਹਾਂ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਨੂੰ ਵਧਾਈ ਦਿੱਤੀ ਗਈ।