04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਾਂਗਰਸ ਸਰਕਾਰ ਬਣਨ ’ਤੇ ਪਹਿਲਾ ਕੰਮ ਲੋਕਾਂ ਦੀ ਜਾਨ-ਮਾਲ ਨੂੰ ਸੁਰੱਖਿਅਤ ਕਰਨਾ ਹੋਵੇਗਾ-ਬਾਜਵਾ

ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ)-ਸੂਬੇ ’ਚ 2027 ਦੀਆਂ ਚੋਣਾਂ ਤੋਂ ਬਾਅਦ ਕਾਂਗਰਸ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਕੰਮ ਲੋਕਾਂ ਨੂੰ ਜਾਨ ਮਾਲ ਤੇ ਉਨ੍ਹਾਂ ਦੇ ਕਾਰੋਬਾਰ ਸੰਬੰਧੀ ਸੁਰੱਖਿਆ ਮੁਹੱਈਆ ਕਰਵਾਉਣਾ ਹੋਵੇਗਾ ਅਤੇ ਨਾਲ ਹੀ ਇਕ ਮਹੀਨੇ ’ਚ ਗੈਂਗਸਟਰਵਾਦ ਨੂੰ ਵੀ ਖ਼ਤਮ ਕਰਨ ਲਈ ਵੀ ਠੋਸ ਕਦਮ ਚੁੱਕੇ ਜਾਣਗੇ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਥੇ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਦੇ ਗ੍ਰਹਿ ਵਿਖੇ ਪ੍ਰਗਟ ਕੀਤਾ।

Ad Position 21
No active advertisement
ਅਜੀਤ ਡੈਸਕ 04-10-2026
ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ)-ਸੂਬੇ ’ਚ 2027 ਦੀਆਂ ਚੋਣਾਂ ਤੋਂ ਬਾਅਦ ਕਾਂਗਰਸ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਕੰਮ ਲੋਕਾਂ ਨੂੰ ਜਾਨ ਮਾਲ ਤੇ ਉਨ੍ਹਾਂ ਦੇ ਕਾਰੋਬਾਰ ਸੰਬੰਧੀ ਸੁਰੱਖਿਆ ਮੁਹੱਈਆ ਕਰਵਾਉਣਾ ਹੋਵੇਗਾ ਅਤੇ ਨਾਲ ਹੀ ਇਕ ਮਹੀਨੇ ’ਚ ਗੈਂਗਸਟਰਵਾਦ ਨੂੰ ਵੀ ਖ਼ਤਮ ਕਰਨ ਲਈ ਵੀ ਠੋਸ ਕਦਮ ਚੁੱਕੇ ਜਾਣਗੇ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਥੇ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਦੇ ਗ੍ਰਹਿ ਵਿਖੇ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦੇ ਚੱਲਦਿਆਂ ਸੂਬੇ ’ਚੋਂ ਅੱਜ ਅਮਨ ਸ਼ਾਂਤੀ ਪੂਰੀ ਤਰ੍ਹਾਂ ਭੰਗ ਹੋ ਚੁੱਕੀ ਹੈ ਜਿਸ ਨੂੰ ਮੁੜ ਬਹਾਲ ਕਰਨਾ ਕਾਂਗਰਸ ਦਾ ਮੁੱਖ ਏਜੰਡਾ ਹੋਵੇਗਾ। ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਸੰਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਆਲ ਇੰਡੀਆ ਕਾਂਗਰਸ ਕਮੇਟੀ ਦਾ ਹੁੰਦਾ ਹੈ, ਜਿਸ ਕੋਲ ਸਾਰੇ ਅਧਿਕਾਰ ਰਾਖਵੇਂ ਹੁੰਦੇ ਹਨ ਅਤੇ ਉਹ ਸਥਿਤੀਆਂ ਨੂੰ ਵੇਖਦਿਆਂ ਕਿਸੇ ਵੀ ਆਗੂ ਨੂੰ ਪ੍ਰਧਾਨ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਦਾ ਉਹ ਸਵਾਗਤ ਕਰਦੇ ਹਨ ਅਤੇ ਕਾਂਗਰਸ ਇਕਮੰਚ ’ਤੇ ਇਕੱਠੀ ਹੋ ਕੇ ਚੋਣਾਂ ’ਚ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਬੇਸ਼ੱਕ ਨਸ਼ਾ ਪੂਰੀ ਤਰ੍ਹਾਂ ਖ਼ਤਮ ਨਹੀਂ ਕੀਤਾ ਜਾ ਸਕਦਾ ਪਰ ਜੇਕਰ ਸਰਕਾਰੀ ਤੰਤਰ ਚਾਹੇ ਤਾਂ ਇਸ ’ਤੇ 80 ਫ਼ੀਸਦੀ ਤੱਕ ਲਗਾਮ ਲਗਾਈ ਜਾ ਸਕਦੀ ਹੈ। ਭਗਵੰਤ ਮਾਨ ਸਰਕਾਰ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਾਰੀ ਕੈਬਨਿਟ ਬੇਈਮਾਨ ਹੈ ਅਤੇ ਪੰਜਾਬ ਦਾ ਕਰੋੜਾ ਅਰਬਾਂ ਰੁਪਇਆ ਦਿੱਲੀ ਬੈਠੇ ਅਰਵਿੰਦ ਕੇਜਰੀਵਾਲ ਤੱਕ ਪਹੁੰਚ ਰਿਹਾ ਹੈ, ਜਿਸ ’ਚੋਂ ਸਰਕਾਰ ਦੇ ਨੁਮਾਇੰਦਿਆਂ ਨੂੰ ਵੀ ਮੋਟਾ ਕਮਿਸ਼ਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ’ਚ ਕੋਈ ਵੀ ਧੜੇਬੰਦੀ ਨਹੀਂ ਹੈ ਅਤੇ ਸਾਰੇ ਇਕਜੁੱਟ ਹੋ ਕੇ ਚੋਣਾਂ ਦੀ ਤਿਆਰੀ ਕਰ ਰਹੇ ਹਨ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ, ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ, ਸਾਬਕਾ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ, ਅਮਰਪ੍ਰੀਤ ਸਿੰਘ ਲਾਲੀ ਮਿੰਟੂ, ਨਵੀ ਰੈਹਲ, ਸੌਰਵ ਆਦੀਆ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਵਾਸੀਆਂ ਤੇ ਬਸਪਾ ਆਗੂਆਂ ਨੇ ਥਾਣਾ ਹਰਿਆਣਾ ਸਾਹਮਣੇ ਲਗਾਇਆ ਧਰਨਾ ਅਗਲੀ ਖ਼ਬਰ ਸ਼ਰਾਰਤੀ ਅਨਸਰਾਂ ਵਲੋਂ ਹੰਸ ਰਾਜ ਆਰੀਆ ਸਕੂਲ ਦੇ ਲੱਖਾਂ ਦੇ ਸਾਮਾਨ ਦੀ ਭੰਨ-ਤੋੜ
Ad Position 24