04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਇੰਦੂ ਬਾਲਾ ਨੇ ਨਵੇਂ ਬਣੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਮੁਕੇਰੀਆਂ, 3 ਅਕਤੂਬਰ (ਰਾਮਗੜ੍ਹੀਆ)-ਮੁਕੇਰੀਆਂ ਤੋਂ ਸਾਬਕਾ ਵਿਧਾਇਕਾ ਇੰਦੂ ਬਾਲਾ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਪਰਗਟ ਸਿੰਘ ਨਾਲ ਦਿੱਲੀ ਵਿਖੇ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਗੁਲਦਸਤਾ ਭੇਟ ਕੀਤਾ। ਇੰਦੂ ਬਾਲਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਪਰਗਟ ਸਿੰਘ ਦੇ ਪ੍ਰਧਾਨ ਨਾਲ ਬਣਨ ਨਾਲ ਕਾਂਗਰਸੀ ਵਰਕਰਾਂ ਵਿਚ ਇਕ ਨਵਾਂ ਜੋਸ਼ ਭਰ ਗਿਆ ਹੈ।

Ad Position 21
No active advertisement
ਅਜੀਤ ਡੈਸਕ 04-10-2026
ਮੁਕੇਰੀਆਂ, 3 ਅਕਤੂਬਰ (ਰਾਮਗੜ੍ਹੀਆ)-ਮੁਕੇਰੀਆਂ ਤੋਂ ਸਾਬਕਾ ਵਿਧਾਇਕਾ ਇੰਦੂ ਬਾਲਾ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਪਰਗਟ ਸਿੰਘ ਨਾਲ ਦਿੱਲੀ ਵਿਖੇ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਗੁਲਦਸਤਾ ਭੇਟ ਕੀਤਾ। ਇੰਦੂ ਬਾਲਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਪਰਗਟ ਸਿੰਘ ਦੇ ਪ੍ਰਧਾਨ ਨਾਲ ਬਣਨ ਨਾਲ ਕਾਂਗਰਸੀ ਵਰਕਰਾਂ ਵਿਚ ਇਕ ਨਵਾਂ ਜੋਸ਼ ਭਰ ਗਿਆ ਹੈ। ਉਨ੍ਹਾਂ ਕਿਹਾ ਹਾਈਕਮਾਨ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਵਧੀਆ ਫ਼ੈਸਲੇ ਸਦਕਾ ਪੰਜਾਬ ਵਿਚ ਸਾਫ਼ ਸੁਥਰੀ ਅਕਸ ਵਾਲੇ ਨਵੇਂ ਪ੍ਰਧਾਨ ਨੂੰ ਕਾਂਗਰਸ ਵੀ ਵਾਗਡੋਰ ਸਾਂਭਣ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਰਗਟ ਸਿੰਘ ਦੇ ਹੁਕਮਾਂ ’ਤੇ ਪੂਰੀ ਕਾਂਗਰਸ ਪਾਰਟੀ ਇੱਕਮੁੱਠ ਹੋ ਕੇ ਚੋਣਾਂ ਲੜੇਗੀ। ਇਸ ਮੌਕੇ ਪੰਜਾਬ ਕਾਂਗਰਸ ਦੇ ਹਲਕਾ ਇੰਚਾਰਜ ਸਚਿਨ ਪਾਇਲਟ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਅਮਿੱਤ ਸਾਬਕਾ ਵਿਧਾਇਕ, ਗੁਰਜੀਤ ਸਿੰਘ ਓਜਲਾ ਐਮ. ਪੀ., ਸੁਖਵਿੰਦਰ ਸਿੰਘ ਕੋਟਲੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ’ਚ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਲਈ ਭਲਕੇ ਧਰਨੇ ’ਚ ਟਾਂਡਾ ਤੋਂ ਨੰਬਰਦਾਰਾਂ ਦਾ ਵੱਡਾ ਜਥਾ ਜਾਵੇਗਾ-ਨੰਬਰਦਾਰ ਯ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲਿਆਂ ਵਿਚ ਅਕਾਲ ਅਕੈਡਮੀ ਪਵੇਂ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ
Ad Position 24