ਮਨਦੀਪ ਸਿੰਘ ਢੀਂਡਸਾ ਤੇ ਆਕਾਸ਼ ਦੀਪ ਸਿੰਘ ਬੌਬੀ
ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਢੀਂਡਸਾ ਤੇ ਬੌਬੀ ਵਲੋਂ ਬਿੱਕਾ ਚੀਮਾ ਨੂੰ ਵਧਾਈ
ਦਸੂਹਾ, 3 ਅਕਤੂਬਰ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਟਕਸਾਲੀ ਅਕਾਲੀ ਆਗੂ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੂੰ ਵਿਧਾਨ ਸਭਾ ਹਲਕਾ ਦਸੂਹਾ ਦਾ ਇੰਚਾਰਜ ਨਿਯੁਕਤ ਕਰਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਤੇ ਆਕਾਸ਼ਦੀਪ ਸਿੰਘ ਬੌਬੀ ਨੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਦਸੂਹਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਬਲ ਮਿਲੇਗਾ।
ਦਸੂਹਾ, 3 ਅਕਤੂਬਰ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਟਕਸਾਲੀ ਅਕਾਲੀ ਆਗੂ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੂੰ ਵਿਧਾਨ ਸਭਾ ਹਲਕਾ ਦਸੂਹਾ ਦਾ ਇੰਚਾਰਜ ਨਿਯੁਕਤ ਕਰਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਤੇ ਆਕਾਸ਼ਦੀਪ ਸਿੰਘ ਬੌਬੀ ਨੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਦਸੂਹਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਬਿੱਕਾ ਚੀਮਾ ਦੀ ਇਸ ਨਿਯੁਕਤੀ ਨਾਲ ਨੌਜਵਾਨਾਂ ਵਿਚ ਨਵੀਂ ਰੂਹ ਫੂਕੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰਦੇ ਆ ਰਹੇ ਹਨ, ਜਿਸ ਨੂੰ ਦੇਖਦਿਆਂ ਪਾਰਟੀ ਵਲੋਂ ਉਨ੍ਹਾਂ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦਾ ਸਨਮਾਨ ਸਮਾਗਮ ਵੀ ਕੀਤਾ ਜਾਵੇਗਾ। ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।