ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੂੰ ਹਲਕਾ ਦਸੂਹਾ ਦੀ ਮਿਲੀ ਕਮਾਨ, ਅਕਾਲੀ ਲੀਡਰਸ਼ਿਪ ਵਲੋਂ ਸਨਮਾਨ
ਦਸੂਹਾ, 3 ਅਕਤੂਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਨ ਵਲੋਂ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੂੰ ਵਿਧਾਨ ਸਭਾ ਹਲਕਾ ਦਸੂਹਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਹਲਕਾ ਦਸੂਹਾ ਦੀ ਸਮੂਹ ਅਕਾਲੀ ਲੀਡਰਸ਼ਿਪ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦਾ ਵਿਸ਼ੇਸ਼ ਸਨਮਾਨ ਕੀਤਾ।
ਦਸੂਹਾ, 3 ਅਕਤੂਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਨ ਵਲੋਂ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੂੰ ਵਿਧਾਨ ਸਭਾ ਹਲਕਾ ਦਸੂਹਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਹਲਕਾ ਦਸੂਹਾ ਦੀ ਸਮੂਹ ਅਕਾਲੀ ਲੀਡਰਸ਼ਿਪ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦਾ ਵਿਸ਼ੇਸ਼ ਸਨਮਾਨ ਕੀਤਾ। ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਹਲਕਾ ਦਸੂਹਾ ਦੀ ਸਮੂਹ ਲੀਡਰਸ਼ਿਪ ਇਕੱਠੀ ਹੋਈ। ਇਸ ਮੌਕੇ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਸਿਰੋਪਾਓ ਤੇ ਸਨਮਾਨ ਦੇ ਕੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸਮੁੱਚੀ ਹਾਈਕਮਾਨ ਤੇ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਲਖਵਿੰਦਰ ਸਿੰਘ ਲੱਖੀ ਗਿਲਜੀਆਂ ਤੇ ਸਤਿੰਦਰ ਸਿੰਘ ਢੱਟ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਸਮਾਗਮ ਦੌਰਾਨ ਸੁਰਜੀਤ ਸਿੰਘ ਕੈਰੇ, ਸਤਿੰਦਰ ਸਿੰਘ ਢੱਟ, ਸੱਜਣ ਸਿੰਘ ਹੁੰਦਲ, ਹਰਪਾਲ ਸਿੰਘ ਬਿੱਟਾ, ਜਸਵਿੰਦਰ ਸਿੰਘ ਜੱਸਾ ਕਾਲੜਾ, ਦਵਿੰਦਰ ਸਿੰਘ ਕਾਹਲੋਂ, ਸੰਤ ਸਿੰਘ ਜੰਡੋਰ, ਭੁਪਿੰਦਰ ਸਿੰਘ, ਲਖਵਿੰਦਰ ਸਿੰਘ ਲੱਖੀ ਠੱਕਰ, ਬਲਵੰਤ ਸਿੰਘ, ਕਰਨੈਲ ਸਿੰਘ, ਬਾਬਾ ਗੁਰਦੇਵ ਸਿੰਘ, ਹਰਕਰਨਜੀਤ ਕੌਰ, ਮਹਿੰਦਰ ਸਿੰਘ, ਨਿਰਮਲ ਸਿੰਘ, ਕਮਲਜੀਤ ਸਿੰਘ, ਇੰਦਰਜੀਤ ਸਿੰਘ ਸਾਬੀ, ਯੋਧਾ ਸਿੰਘ, ਜਸਵੰਤ ਸਿੰਘ, ਕੁਲਵੰਤ ਸਿੰਘ, ਸੁਰਜੀਤ ਸਿੰਘ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਤੇ ਵਰਕਰ ਹਾਜ਼ਰ ਸਨ। ਇਸ ਮੌਕੇ ਮੌਜੂਦ ਆਗੂਆਂ ਨੇ ਨਵ-ਨਿਯੁਕਤ ਹਲਕਾ ਇੰਚਾਰਜ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।