ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਲਈ ਸੰਗਤਾਂ ’ਚ ਭਾਰੀ ਉਤਸ਼ਾਹ
ਟਾਂਡਾ ਉੜਮੁੜ, 4 ਅਕਤੂਬਰ (ਦੀਪਕ ਬਹਿਲ)-ਮਹਾਨ ਸਾਲਾਨਾ ਇਕੋਤਰੀ ਸਮਾਗਮ ਦੀ ਹੋਣ ਵਾਲੀ ਆਰੰਭਤਾ ਨੂੰ ਲੈ ਕੇ ਜਿਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉਥੇ ਪ੍ਰਬੰਧਕਾਂ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਤਪ ਅਸਥਾਨ ਸੱਚਖੰਡ ਵਾਸੀ ਬਾਬਾ ਬਲਵੰਤ ਸਿੰਘ ਟਾਂਡਾ ਵਿਖੇ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਨੂੰ ਲੈ ਕੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਵੱਡੀ ਗਿਣਤੀ ’ਚ ਟਾਂਡਾ ਪੁੱਜ ਰਹੀਆਂ ਹਨ 23 ਦਿਨਾਂ ਤੱਕ ਨਿਰੰਤਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਨੂੰ ਲੈ ਕੇ ਜਿੱਥੇ ਹਰ ਰੋਜ਼ ਸ਼ਾਮ 7 ਤੋਂ 10 ਵਜੇ ਤੱਕ ਗੁਰਮਤਿ ਦੀਵਾਨ ਸਜਾਏ ਜਾਣਗੇ ਉਥੇ ਸੰਤ ਬਾਬਾ ਗੁਰਦਿਆਲ ਸਿੰਘ ਤੋਂ ਇਲਾਵਾ ਹੋਰ ਕਈ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਸਿੰਘ ਸਾਹਿਬਾਨ ਸੰਤ ਮਹਾਂਪੁਰਸ਼ ਇਸ ਗੁਰਮਤਿ ਸਮਾਗਮ ਦੌਰਾਨ ਸੰਗਤ ਨੂੰ ਗੁਰ ਸ਼ਬਦ ਨਾਲ ਜੋੜਨਗੇ।
ਟਾਂਡਾ ਉੜਮੁੜ, 4 ਅਕਤੂਬਰ (ਦੀਪਕ ਬਹਿਲ)-ਮਹਾਨ ਸਾਲਾਨਾ ਇਕੋਤਰੀ ਸਮਾਗਮ ਦੀ ਹੋਣ ਵਾਲੀ ਆਰੰਭਤਾ ਨੂੰ ਲੈ ਕੇ ਜਿਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉਥੇ ਪ੍ਰਬੰਧਕਾਂ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਤਪ ਅਸਥਾਨ ਸੱਚਖੰਡ ਵਾਸੀ ਬਾਬਾ ਬਲਵੰਤ ਸਿੰਘ ਟਾਂਡਾ ਵਿਖੇ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਨੂੰ ਲੈ ਕੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਵੱਡੀ ਗਿਣਤੀ ’ਚ ਟਾਂਡਾ ਪੁੱਜ ਰਹੀਆਂ ਹਨ 23 ਦਿਨਾਂ ਤੱਕ ਨਿਰੰਤਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਨੂੰ ਲੈ ਕੇ ਜਿੱਥੇ ਹਰ ਰੋਜ਼ ਸ਼ਾਮ 7 ਤੋਂ 10 ਵਜੇ ਤੱਕ ਗੁਰਮਤਿ ਦੀਵਾਨ ਸਜਾਏ ਜਾਣਗੇ ਉਥੇ ਸੰਤ ਬਾਬਾ ਗੁਰਦਿਆਲ ਸਿੰਘ ਤੋਂ ਇਲਾਵਾ ਹੋਰ ਕਈ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਸਿੰਘ ਸਾਹਿਬਾਨ ਸੰਤ ਮਹਾਂਪੁਰਸ਼ ਇਸ ਗੁਰਮਤਿ ਸਮਾਗਮ ਦੌਰਾਨ ਸੰਗਤ ਨੂੰ ਗੁਰ ਸ਼ਬਦ ਨਾਲ ਜੋੜਨਗੇ। ਇਸ ਸੰਬੰਧੀ ਸੰਤ ਗੁਰਦਿਆਲ ਸਿੰਘ ਨੇ ਦੱਸਿਆ ਕਿ ਮਹਾਨ ਸਾਲਾਨਾ ਇਕੋਤਰੀ ਸਮਾਗਮ 101 ਸ੍ਰੀ ਅਖੰਡ ਪਾਠ ਸਾਹਿਬ ਦੀ ਪਾਵਨ ਪਵਿੱਤਰ ਲੜੀ ਤਹਿਤ ਆਰੰਭ ਹੋਣਗੇ। ਜ਼ਿਕਰਯੋਗ ਹੈ ਕਿ ਇਨ੍ਹਾਂ ਸਮਾਗਮਾਂ ਨੂੰ ਲੈ ਕੇ ਜਿਥੇ ਟਾਂਡਾ ਸ਼ਹਿਰ ਨੂੰ ਪੂਰੀ ਤਰ੍ਹਾਂ ਫੁੱਲਾਂ ਗੇਟਾਂ ਬੋਰਡਾਂ ਫਲੈਕਸਾਂ ਆਦਿ ਨਾਲ ਸਜਾਇਆ ਗਿਆ ਹੈ ਉਥੇ ਦਿੱਲੀ ਤੇ ਅੰਮ੍ਰਿਤਸਰ ਏਅਰ ਪੋਰਟ ਤੋਂ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਲਈ ਜਗ੍ਹਾ-ਜਗ੍ਹਾ ਸਜਾਵਟੀ ਗੇਟਾਂ ਨਾਲ ਸਵਾਗਤ ਕੀਤੇ ਗਏ ਹਨ।