05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

5.9 ਕਰੋੜ ਦੇ ਵਿਕਾਸ ਕਾਰਜ ਪਿੰਡ ਰਾਮਪੁਰ ਦੇ ਬੁਨਿਆਦੀ ਢਾਂਚੇ ਨੂੰ ਦੇਣਗੇ ਮਜ਼ਬੂਤੀ-ਡਾ. ਇਸ਼ਾਂਕ ਕੁਮਾਰ

ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ)-ਪਿੰਡ ਰਾਮਪੁਰ ਸਮੇਤ ਹੋਰਨਾਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਲੋੜ ਅਨੁਸਾਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਪਿੰਡਾਂ ਵਿਚ ਹੀ ਬਿਹਤਰ ਜਨਤਕ ਸਹੂਲਤਾਂ ਮਿਲ ਸਕਣ। ਇਹ ਵਿਚਾਰ ਹਲਕਾ ਚੱਬੇਵਾਲ ਦੇ ਵਿਧਾਇਕ ਡਾ.

Ad Position 21
No active advertisement
ਅਜੀਤ ਡੈਸਕ 05-10-2026
ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ)-ਪਿੰਡ ਰਾਮਪੁਰ ਸਮੇਤ ਹੋਰਨਾਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਲੋੜ ਅਨੁਸਾਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਪਿੰਡਾਂ ਵਿਚ ਹੀ ਬਿਹਤਰ ਜਨਤਕ ਸਹੂਲਤਾਂ ਮਿਲ ਸਕਣ। ਇਹ ਵਿਚਾਰ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਰਾਮਪੁਰ ਵਿਖੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਜ਼ਾਹਿਰ ਕੀਤੇ। ਉਹ ਪਿੰਡ ਵਿਚ ਚੱਲ ਰਹੇ ਸੜਕ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਲਈ ਰਾਮਪੁਰ ਪਹੁੰਚੇ ਸਨ। ਉਨ੍ਹਾਂ ਦੱਸਿਆ ਕਿ ਰਾਮਪੁਰ ਦੇ ਰਿਹਾਇਸ਼ੀ ਖੇਤਰ ਤੋਂ ਚੋਅ ਵੱਲ ਜਾਂਦੀ 22 ਫੁੱਟ ਲੰਮੀ ਸੜਕ ਦਾ ਨਿਰਮਾਣ 7 ਲੱਖ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਸੜਕ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਤੇ ਸੰਬੰਧਿਤ ਅਧਿਕਾਰੀਆਂ ਨੂੰ ਕੰਮ ਉੱਚ ਗੁਣਵੱਤਾ ਨਾਲ ਅਤੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਪੇਂਡੂ ਖੇਤਰਾਂ ਵਿਚ ਬੁਨਿਆਦੀ ਢਾਂਚੇ ਤੇ ਜਨਤਕ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਰਾਮਪੁਰ ਵਿਚ ਕਰੀਬ 5.9 ਕਰੋੜ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਪਿੰਡਾਂ ਦਾ ਵਿਕਾਸ ਹਮੇਸ਼ਾ ਉਨ੍ਹਾਂ ਦੀ ਤਰਜੀਹੀ ਸੂਚੀ ਵਿਚ ਰਹਿੰਦਾ ਹੈ ਤੇ ਉਹ ਚੱਬੇਵਾਲ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹਨ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ 17 ਨੂੰ ਅਗਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਪਿੰਡ ਪੰਜੌੜ ਤੇ ਡਗਾਣਾ ਕਲਾਂ ’ਚ ਗੁਰਮਤਿ ਸਮਾਗਮ
Ad Position 24