ਵਿਧਾਇਕ ਘੁੰਮਣ ਨੇ ਦਾਣਾ ਮੰਡੀ ਦਾਤਾਰਪੁਰ ’ਚ ਕਰਵਾਈ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ
ਤਲਵਾੜਾ, 4 ਅਕਤੂਬਰ (ਮਹਿਤਾ)-ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਨੇ ਦਾਣਾ ਮੰਡੀ ਦਾਤਾਰਪੁਰ ਵਿਚ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਅਤੇ ਮੰਡੀ ਵਿਚ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਤਲਵਾੜਾ, 4 ਅਕਤੂਬਰ (ਮਹਿਤਾ)-ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਨੇ ਦਾਣਾ ਮੰਡੀ ਦਾਤਾਰਪੁਰ ਵਿਚ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਅਤੇ ਮੰਡੀ ਵਿਚ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਐਡ. ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਆੜ੍ਹਤੀਆਂ ਦੇ ਹਿਤਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਖ਼ਰੀਦੇ ਗਏ ਝੋਨੇ ਦੀ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਚੇਅਰਮੈਨ ਬੋਬੀ ਕੌਸ਼ਲ ‘ਆਪ’ ਨੇਤਾ ਕਿਸ਼ੋਰੀ ਲਾਲ ਸ਼ਰਮਾ, ਇੰਜ. ਮਨੀ ਠਾਕੁਰ, ਆੜ੍ਹਤੀ ਪਰਮਜੀਤ ਸਿੰਘ ਸਾਬਕਾ ਸਰਪੰਚ, ਆੜ੍ਹਤੀ ਸਰਜੀਵਨ ਕੁਮਾਰ, ਆੜ੍ਹਤੀ ਮਾਸਟਰ ਸਿੱਧੂ, ਇੰਸਪੈਕਟਰ ਗੁਰਇਕਬਾਲ ਸਿੰਘ ਬੋਦਲ ਆਦਿ ਤੋਂ ਇਲਾਵਾ ਸਮੂਹ ਆੜ੍ਹਤੀ ਤੇ ਸੰਬੰਧਿਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।