05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੰਤ ਬਾਬਾ ਬਿਸ਼ਨ ਸਿੰਘ ਨੂੰ ਸਮਰਪਿਤ ਕੀਰਤਨ ਦਰਬਾਰ ਸੰਬੰਧੀ ਪੋਸਟਰ ਜਾਰੀ

ਅੱਡਾ ਸਰਾਂ, 4 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਸੰਤ ਬਾਬਾ ਬਿਸ਼ਨ ਸਿੰਘ ਦੀ ਯਾਦ ਨੂੰ ਸਮਰਪਿਤ 126ਵਾਂ ਸਾਲਾਨਾ ਸਮਾਗਮ ਤੇ ਕੀਰਤਨ ਦਰਬਾਰ 31 ਅਕਤੂਬਰ ਨੂੰ ਗੁਰਦੁਆਰਾ ਬਾਬਾ ਬਿਸ਼ਨ ਸਿੰਘ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਸੰਬੰਧੀ ਪ੍ਰਬੰਧਕ ਕਮੇਟੀ ਵਲੋਂ ਪੋਸਟਰ ਜਾਰੀ ਕੀਤਾ। ਪ੍ਰਬੰਧਕ ਸੇਵਾਦਾਰਾਂ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਨੇ ਦੱਸਿਆ ਕਿ ਸਮਾਗਮ ਦੀ ਆਰੰਭਤਾ 17 ਅਕਤੂਬਰ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਨਾਲ ਹੋ ਜਾਵੇਗੀ।

Ad Position 21
No active advertisement
ਧਾਰਮਿਕ ਸਮਾਗਮ ਦਾ ਪੋਸਟਰ ਜਾਰੀ ਕਰਦੇ ਹੋਏ ਗੁਰਦੁਆਰਾ ਬਾਬਾ ਬਿਸ਼ਨ ਸਿੰਘ ਦੇ ਸੇਵਾਦਾਰ। 05-10-2026
ਅੱਡਾ ਸਰਾਂ, 4 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਸੰਤ ਬਾਬਾ ਬਿਸ਼ਨ ਸਿੰਘ ਦੀ ਯਾਦ ਨੂੰ ਸਮਰਪਿਤ 126ਵਾਂ ਸਾਲਾਨਾ ਸਮਾਗਮ ਤੇ ਕੀਰਤਨ ਦਰਬਾਰ 31 ਅਕਤੂਬਰ ਨੂੰ ਗੁਰਦੁਆਰਾ ਬਾਬਾ ਬਿਸ਼ਨ ਸਿੰਘ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਸੰਬੰਧੀ ਪ੍ਰਬੰਧਕ ਕਮੇਟੀ ਵਲੋਂ ਪੋਸਟਰ ਜਾਰੀ ਕੀਤਾ। ਪ੍ਰਬੰਧਕ ਸੇਵਾਦਾਰਾਂ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਨੇ ਦੱਸਿਆ ਕਿ ਸਮਾਗਮ ਦੀ ਆਰੰਭਤਾ 17 ਅਕਤੂਬਰ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਨਾਲ ਹੋ ਜਾਵੇਗੀ। 6 ਲੜੀਆਂ ਵਿਚ ਲਗਪਗ 145 ਦੇ ਕਰੀਬ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਲੜੀਵਾਰ ਪਾਏ ਜਾਣਗੇ, ਜਿਸ ਦੀ ਸੰਪੂਰਨਤਾ 31 ਅਕਤੂਬਰ ਨੂੰ ਹੋਵੇਗੀ। ਅੰਤਿਮ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦੀਵਾਨ ਦੀ ਆਰੰਭਤਾ ਹੋਵੇਗੀ, ਜਿਸ ਵਿਚ ਸਿੱਖ ਪੰਥ ਦੇ ਮਹਾਨ ਕਵੀਸ਼ਰ, ਭਾਈ ਸੁਖਬੀਰ ਸਿੰਘ ਇੰਟਰਨੈਸ਼ਨਲ ਕਵੀਸ਼ਰੀ ਜਥਾ, ਗਿਆਨੀ ਗੁਰਪ੍ਰਤਾਪ ਸਿੰਘ ਪਦਮ ਇੰਟਰਨੈਸ਼ਨਲ ਢਾਡੀ, ਭਾਈ ਅੰਮ੍ਰਿਤਪਾਲ ਸਿੰਘ ਕੀਰਤਨੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ, ਬੀਬੀ ਦਲੇਰ ਕੌਰ ਖ਼ਾਲਸਾ ਇੰਟਰਨੈਸ਼ਨਲ ਢਾਡੀ ਜਥਾ, ਗਿਆਨੀ ਮਨਵੀਰ ਸਿੰਘ ਐਮ ਏ ਮਹੂਵਿੰਡ ਢਾਡੀ ਜਥਾ, ਗਿਆਨੀ ਭਗਵੰਤ ਸਿੰਘ ਸੂਰਵਿੰਡ ਕਵੀਸ਼ਰੀ ਜਥਾ, ਭਾਈ ਗੁਰਪ੍ਰੀਤ ਸਿੰਘ ਕੰਧਾਲਾ (ਕੈਨੇਡਾ) ਵਾਲੇ ਕੀਰਤਨੀ ਜਥਾ, ਭਾਈ ਦਾਤਾਰ ਸਿੰਘ ਦਾਤਾ ਢਾਡੀ ਜਥਾ ਕੰਧਾਲਾ ਜੱਟਾਂ, ਭਾਈ ਗੁਰਮੁਖ ਸਿੰਘ ਕੰਧਾਲਾ ਜੱਟਾਂ ਕੀਰਤਨੀ ਜਥਾ, ਭਾਈ ਹਰਚਰਨ ਸਿੰਘ ਕੰਧਾਲਾ ਜੱਟਾਂ ਵਾਲੇ, ਬਾਬਾ ਬਿਸ਼ਨ ਸਿੰਘ ਕੀਰਤਨ ਵਿਦਿਆਲਾ ਕੰਧਾਲਾ ਜੱਟਾਂ ਦੇ ਬੱਚੇ ਤੇ ਹੋਰ ਗੁਰਬਾਣੀ ਕਥਾ ਰਾਹੀਂ ਨਿਹਾਲ ਕਰਨਗੇ। ਇਸੇ ਤਰ੍ਹਾਂ ਸਿੱਖ ਪੰਥ ਤੇ ਮਹਾਨ ਕਥਾਵਾਚਕ ਬਾਬਾ ਬੰਤਾ ਸਿੰਘ ਅੰਸ਼ ਵੰਸ਼ ਬਾਬਾ ਬਿਧੀ ਚੰਦ ਮੁੰਡਾ ਪਿੰਡ, ਭਾਈ ਸੁਖਦੇਵ ਸਿੰਘ ਡੱਲਾ ਕਥਾਵਾਚਕ, ਸੰਤ ਬਾਬਾ ਮੱਖਣ ਸਿੰਘ ਦਰੀਏ ਵਾਲੇ ਸੰਗਤਾਂ ਨੂੰ ਕਥਾ ਵਿਚਾਰਾਂ ਨਾਲ ਜੋੜਨਗੇ। ਪ੍ਰਬੰਧਕਾਂ ਨੇ ਦੱਸਿਆ ਇਸੇ ਤਰ੍ਹਾਂ 29 ਅਕਤੂਬਰ ਨੂੰ ਰਾਤਰੀ ਦੇ ਦੀਵਾਨਾ ਵਿਚ ਪ੍ਰੋਫੈਸਰ ਅਮਰਜੀਤ ਸਿੰਘ ਜੰਡੀ ਕਥਾਵਾਚਕ (ਧਰਮ ਪ੍ਰਚਾਰਕ ਕਮੇਟੀ), ਭਾਈ ਮਨਜੀਤ ਸਿੰਘ ਬਾਬਕ ਕੀਰਤਨੀ ਜਥਾ ਗਿਆਨੀ ਸੁਲੱਖਣ ਸਿੰਘ ਰਿਆੜ ਕਵੀਸ਼ਰੀ ਜਥਾ, 30 ਅਕਤੂਬਰ ਨੂੰ ਗਿਆਨੀ ਆਕਾਸ਼ਦੀਪ ਸਿੰਘ ਦਮਦਮੀ ਟਕਸਾਲ ਕਥਾਵਾਚਕ, ਸੰਤ ਬਾਬਾ ਹਰਭਜਨ ਸਿੰਘ ਸੋਤਲੇ ਵਾਲੇ ਕੀਰਤਨੀ ਜਥਾ, ਗਿਆਨੀ ਜਤਿੰਦਰ ਸਿੰਘ ਜੋਧ ਹਜ਼ੂਰੀ ਢਾਡੀ ਮਿਸਲ ਸ਼ਹੀਦਾਂ ਤਰਨਾ ਦਲ ਢਾਡੀ ਵਾਰਾਂ, ਕਥਾ ਵਿਚਾਰਾਂ ਅਤੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। 30 ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ। ਅੰਮ੍ਰਿਤ ਸੰਚਾਰ ਵਿਚ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ। ਪੋਸਟਰ ਜਾਰੀ ਕਰਨ ਮੌਕੇ ਬਾਬਾ ਬਿਸ਼ਨ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਪਾਲ ਸਿੰਘ, ਸੁਰਿੰਦਰ ਸਿੰਘ ਸੀ. ਏ., ਮਨਜੀਤ ਸਿੰਘ ਖ਼ਜ਼ਾਨਚੀ, ਤਜਿੰਦਰ ਸਿੰਘ ਬਿੱਲਾ ਉਪ ਖ਼ਜ਼ਾਨਚੀ, ਸੁਖਨਿੰਦਰ ਸਿੰਘ, ਦਰਸ਼ਨ ਸਿੰਘ, ਇੰਦਰਜੀਤ ਸਿੰਘ,ਗੁਰਮੇਲ ਸਿੰਘ, ਗੁਰਸਾਹਿਬ ਸਿੰਘ, ਤਨਵਪ੍ਰੀਤ ਸਿੰਘ, ਕਮਲ ਸਿੰਘ, ਇੰਦਰਜੀਤ ਸਿੰਘ ਕੈਨੇਡਾ, ਜਥੇਦਾਰ ਅਵਤਾਰ ਸਿੰਘ, ਗੁਰਕਿਰਪਾਲ ਸਿੰਘ ਗੋਲਡੀ, ਗੁਰਮੀਤ ਸਿੰਘ, ਹਰਵਿੰਦਰ ਸਿੰਘ ਬਿੱਟਾ, ਸੁਰਜੀਤ ਸਿੰਘ, ਕੈਪਟਨ ਹਰੀ ਓਮ ਸਿੰਘ, ਪੰਚ ਤਰਸੇਮ ਸਿੰਘ, ਮਨਜੀਤ ਸਿੰਘ ਸੈਕਟਰੀ, ਮਨਜੀਤ ਸਿੰਘ, ਇਕਬਾਲ ਸਿੰਘ ਬਾਲੀ, ਗਿਆਨੀ ਗੁਰਮੁਖ ਸਿੰਘ, ਗ੍ਰੰਥੀ ਸਿੰਘ ਦਾਨ ਸਿੰਘ, ਜੋਬਨ ਪ੍ਰੀਤ ਸਿੰਘ, ਸੁਖਜੀਤ ਸਿੰਘ ਸੁੱਖਾ, ਅਮਰਜੀਤ ਸਿੰਘ ਕਾਕਾ, ਗੁਰਪ੍ਰੀਤ ਸਿੰਘ ਬੱਬਰ ਗਤਕਾ ਕੋਚ, ਡਾ. ਚਰਨਜੀਤ ਪੜਬੱਗਾ, ਬਾਬਾ ਬਿਸ਼ਨ ਸਿੰਘ ਜੀ ਗਤਕਾ ਅਖਾੜਾ ਦੇ ਬੱਚੇ ਤੇ ਹੋਰ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦੇ ਵਿਦਿਆਰਥੀ ਨੇ 14ਵੇਂ ਸਰਵ ਭਾਰਤੀ ਸ਼ਬਦ ਗਾਇਨ ਮੁਕਾਬਲੇ ’ਚ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਤੀਸਰੀ ਵਾਰ ਸੈਨੇਟਰ ਬਣੇ ਪ੍ਰੋ. ਸੰਦੀਪ ਸਿੰਘ ਸੀਕਰੀ ਦਾ ਹਰਿਆਣਾ ’ਚ ਸਨਮਾਨ
Ad Position 24