04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਾਂਗਰਸੀ ਆਗੂ ਐਡ. ਰਣਜੀਤ ਕੁਮਾਰ ਨੇ ਵਿਧਾਨ ਸਭਾ ਹਲਕਾ ਚੱਬੇਵਾਲ ’ਚ ਚੋਣ ਦਫਤਰ ਖੋਲ੍ਹਿਆ

ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਕਾਂਗਰਸੀ ਆਗੂ ਤੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਇੰਚਾਰਜ ਐਡਵੋਕੇਟ ਰਣਜੀਤ ਕੁਮਾਰ ਵਲੋਂ ਹਲਕੇ ’ਚ ਨਵਾਂ ਚੋਣ ਦਫਤਰ ਖੋਲ੍ਹਿਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 05-10-2026
ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਕਾਂਗਰਸੀ ਆਗੂ ਤੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਇੰਚਾਰਜ ਐਡਵੋਕੇਟ ਰਣਜੀਤ ਕੁਮਾਰ ਵਲੋਂ ਹਲਕੇ ’ਚ ਨਵਾਂ ਚੋਣ ਦਫਤਰ ਖੋਲ੍ਹਿਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਜੈਲਦਾਰ ਦਵਿੰਦਰ ਸਿੰਘ, ਐਡਵੋਕੇਟ ਬਲਦੇਵ ਸਿੰਘ ਫੁਗਲਾਣਾ, ਐਡਵੋਕੇਟ ਸਰਬਜੀਤ ਸਹੋਤਾ, ਯਮੀਨੀ ਗੋਮਰ ਵਾਈਸ ਚੇਅਰਮੈਨ ਐਸ.ਸੀ. ਡਿਪਾਰਟਮੈਂਟ ਕਾਂਗਰਸ, ਸੀਨੀਅਰ ਕਾਂਗਰਸੀ ਆਗੂ ਤੇ ਬੀ. ਐਸ. ਬੱਲੀ, ਮੋਹਨ ਸਿੰਘ ਲਹਿਲ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ, ਬਲਵਿੰਦਰ ਬਿੱਟੂ ਜ਼ਿਲ੍ਹਾ ਪ੍ਰਧਾਨ ਐਸ. ਸੀ. ਡਿਪਾਰਟਮੈਂਟ, ਭੁਪਿੰਦਰ ਸਿੰਘ ਕੋਆਰਡੀਨੇਟਰ ਓ. ਬੀ. ਸੀ. ਕਾਂਗਰਸ, ਬਲਾਕ ਪ੍ਰਧਾਨ ਜਗਜੀਤ ਸਿੰਘ, ਪੰਡਿਤ ਭੋਲਾ ਨਾਥ ਤੇ ਐਡਵੋਕੇਟ ਆਰ. ਕੇ. ਅਟਵਾਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਰੇਕ ਵਰਕਰ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਮਿਸ਼ਨ 2027 ਫਤਿਹ ਕੀਤਾ ਜਾ ਸਕੇ। ਇਸ ਮੌਕੇ ਐਡਵੋਕੇਟ ਰਣਜੀਤ ਕੁਮਾਰ ਨੇ ਸਮੂਹ ਮਹਿਮਾਨਾਂ, ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਰੋਜ਼ਾਨਾਂ ਦਫਤਰ ’ਚ ਬੈਠਣਗੇ ਤੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕਰਨਗੇ। ਇਸ ਮੌਕੇ ਸੁਖਦੇਵ ਸਿੰਘ, ਜਤਿੰਦਰ ਸਿੰਘ, ਗੁਰਸਰਨ ਸਿੰਘ, ਓਂਕਾਰ ਸੋਨੀ, ਜੈ ਗਣੇਸ਼, ਜੈਲਦਾਰ ਦਵਿੰਦਰ ਸਿੰਘ, ਸੂਬੇਦਾਰ ਰਸ਼ਪਾਲ ਸਿੰਘ, ਸਰਪੰਚ ਹਰਭਜਨ ਲਾਲ, ਸਾਬਕਾ ਸਰਪੰਚ ਜੋਗਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾ ਵਤਨ ਪੰਜਾਬ ਦੀਆਂ 2026’ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਸੱਤਵੇਂ ਦਿਨ ਫਾਈਨਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਵਿਧਾਇਕ ਜਿੰਪਾ ਨੇ ਵੱਖ-ਵੱਖ ਵਾਰਡਾਂ ਲੱਖਾਂ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ
Ad Position 24