08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 6 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਜੇਲ੍ਹਾਂ ਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਸੰਬੰਧਿਤ ਅਧਿਕਾਰੀਆਂ ਨੂੰ ਚੱਲ ਰਹੇ ਕੰਮ ਤੈਅ ਸਮੇਂ ਵਿਚ ਮੁਕੰਮਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

Ad Position 21
No active advertisement
ਅਜੀਤ ਡੈਸਕ 07-10-2026
ਹੁਸ਼ਿਆਰਪੁਰ, 6 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਜੇਲ੍ਹਾਂ ਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਸੰਬੰਧਿਤ ਅਧਿਕਾਰੀਆਂ ਨੂੰ ਚੱਲ ਰਹੇ ਕੰਮ ਤੈਅ ਸਮੇਂ ਵਿਚ ਮੁਕੰਮਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ, ਨਹਿਰੀ ਵਿਭਾਗ, ਸਿੱਖਿਆ ਵਿਭਾਗ, ਪੁਲਿਸ ਪ੍ਰਸ਼ਾਸਨ, ਜਲ ਸਪਲਾਈ ਤੇ ਸੈਨੀਟੇਸ਼ਨ ਸਮੇਤ ਹੋਰਨਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਵਿਸਥਾਰਪੂਰਵਕ ਜਾਣਕਾਰੀ ਲੈਂਦਿਆਂ ਕਿਹਾ ਕਿ ਇਨ੍ਹਾਂ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਕੀਮਤ ’ਤੇ ਕੋਈ ਸਮਝੌਤਾ ਨਾ ਹੋਵੇ ਤੇ ਸਾਰੇ ਪ੍ਰਾਜੈਕਟ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਸ਼ਾਮ ਚੁਰਾਸੀ ਹਲਕੇ ਦੇ ਪਿੰਡਾਂ ਦੀਆਂ ਸੜਕਾਂ, ਗਲੀਆਂ, ਨਾਲੀਆਂ, ਸੀਵਰੇਜ ਪ੍ਰਣਾਲੀ ਤੇ ਸਮੁੱਚੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਮੁੱਚੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਬਿਨਾਂ ਕਿਸੇ ਰੁਕਾਵਟ ਦੇ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਵਲੋਂ ਮਿਲਣ ਵਾਲੀਆਂ ਸ਼ਿਕਾਇਤਾਂ ਤੇ ਮੰਗਾਂ ਦਾ ਪਹਿਲ ਦੇ ਆਧਾਰ ’ਤੇ ਤੁਰੰਤ ਨਿਪਟਾਰਾ ਕਰਨ ਦੀ ਵੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਨੂੰ ਪੂਰੀ ਤਵੱਜੋ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਲਾਹਾ, ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਮਜ਼ਬੂਤੀ ਲਈ ਨੌਜਵਾਨ ਸੰਜੀਦਗੀ ਨਾਲ ਕਰ ਰਹੇ ਨੇ ਕੰਮ-ਦਮਨਦੀਪ ਨਰਵਾਲ ਅਗਲੀ ਖ਼ਬਰ ਢੱਡਾ ਫਤਿਹ ਸਿੰਘ ਸਕੂਲ ਦੇ ਖਿਡਾਰੀ ਉਂਕਾਰ ਸਿੰਘ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ
Ad Position 24