ਸੀ. ਪੀ. ਆਈ. (ਐਮ.) ਨੇ ਕੈਬਨਿਟ ਮੰਤਰੀ ਤੇ ਵਿਧਾਇਕਾਂ ਰਾਹੀਂ ਸਰਕਾਰ ਨੂੰ ਭੇਜਿਆ ਮੰਗ ਪੱਤਰ
ਹੁਸ਼ਿਆਰਪੁਰ, 6 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੀ. ਪੀ.
ਹੁਸ਼ਿਆਰਪੁਰ, 6 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੀ. ਪੀ. ਆਈ. (ਐਮ.) ਤਹਿਸੀਲ ਹੁਸ਼ਿਆਰਪੁਰ ਵਲੋਂ ਸਾਥੀ ਗੁਰਮੇਸ਼ ਸਿੰਘ ਤੇ ਸਾਥੀ ਹਰਬੰਸ ਸਿੰਘ ਧੂਤ ਦੀ ਅਗਵਾਈ ‘ਚ ਰੋਸ ਮਾਰਚ ਕੱਢਣ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਦਫ਼ਤਰ ਵਿਖੇ ਇਕੱਤਰਤਾ ਕੀਤੀ ਅਤੇ ਪੰਜਾਬ ਸਰਕਾਰ ਨੂੰ ਭੇਜਿਆ ਗਿਆ । ਇਹ ਮੰਗ ਪੱਤਰ ਕੈਬਨਿਟ ਮੰਤਰੀ ਦੀ ਗੈਰ-ਮੌਜੂਦਗੀ ‘ਚ ਉਨ੍ਹਾਂ ਦੇ ਪੀ. ਏ. ਲਵਦੀਪ ਸਿੰਘ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੂੰ ਵੀ ਮੰਗ-ਪੱਤਰ ਸੌਂਪੇ ਗਏ। ਇਸ ਮੌਕੇ ਸਾਥੀ ਗੁਰਮੇਸ਼ ਸਿੰਘ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ 4 ਲੇਬਰ ਕੋਡਾਂ ਨੂੰ ਰੱਦ ਕਰੇ ਅਤੇ 29 ਲੇਬਰ ਕਾਨੂੰਨ ਬਹਾਲ ਕੀਤਾ ਜਾਵੇ, ਵਿਕਸਿਤ ਭਾਰਤ ਜੀ ਰਾਮ ਜੀ ਆਜੀਵਕਾ ਮਿਸ਼ਨ ਕਾਨੂੰਨ ਨੂੰ ਰੱਦ ਕਰਕੇ ਮਨਰੇਗਾ ਸਕੀਮ ਬਹਾਲ ਕੀਤਾ ਜਾਵੇ, ਕਿਸਾਨਾਂ ਦੀਆਂ ਸਾਰੀਆਂ ਜਿਣਸਾ ‘ਤੇ ਐਮ.ਐਸ.ਪੀ. ਦਿੱਤੀ ਜਾਵੇ, ਕਿਸਾਨਾਂ ਅਤੇ ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ, ਬੇਰੁਜ਼ਗਾਰ ਨੌਜਵਾਨਾਂ ਨੂੰ ਘੱਟੋ-ਘੱਟ 10 ਹਜ਼ਾਰ ਰੁਪਏ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ, ਵਿਧਵਾ, ਬੁਢਾਪਾ, ਅੰਗਹੀਣ ਤੇ ਬੇਸਹਾਰਾ ਲੋਕਾਂ ਦੀ ਪੈਨਸ਼ਨ ਘੱਟੋ-ਘੱਟ 5000 ਕੀਤੀ ਜਾਵੇ। ਇਸ ਮੌਕੇ ਪਰਸਨ ਸਿੰਘ, ਗੁਰਮੀਤ ਕਾਣੇ, ਪ੍ਰੇਮ ਲਤਾ, ਸੁਰਿੰਦਰ ਕੌਰ, ਜੋਗਿੰਦਰ ਭੱਟੀ, ਰਾਜ ਰਾਣੀ, ਸੰਤੋਖ ਸਿੰਘ, ਮਹਿੰਦਰ ਸਿੰਘ ਭੀਲੋਵਾਲ, ਸੁਰਜੀਤ ਮਰਨਾਈਆ, ਇੰਦਰਪਾਲ ਡਵਿਡਾ ਅਹਿਰਾਣਾ, ਮਨਦੀਪ ਕਾਲਾ, ਸ਼ਿਵ ਬਹਾਦਰ, ਭੁਪਿੰਦਰ ਸਿੰਘ ਤਨੁੰਲੀ ਆਦਿ ਹਾਜ਼ਰ ਸਨ।