07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੰਦੀਪ ਸੀਕਰੀ ਵਲੋਂ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਲਈ ਡੋਰ-ਟੂ-ਡੋਰ ਮੁਹਿੰਮ ਸ਼ੁਰੂ

ਸ਼ਾਮਚੁਰਾਸੀ, 6 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਹਲਕਾ ਸ਼ਾਮਚੁਰਾਸੀ ਵਿਚ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਪ੍ਰੋ.

Ad Position 21
No active advertisement
ਅਜੀਤ ਡੈਸਕ 07-10-2026
ਸ਼ਾਮਚੁਰਾਸੀ, 6 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਹਲਕਾ ਸ਼ਾਮਚੁਰਾਸੀ ਵਿਚ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਪ੍ਰੋ. ਸੰਦੀਪ ਸਿੰਘ ਸੀਕਰੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿਚ ਲੋਕਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸੇ ਤਹਿਤ ਸੰਦੀਪ ਸਿੰਘ ਸੀਕਰੀ ਨੇ ਪਿੰਡ ਬੀਰਮਪੁਰ, ਮਾਣਕ ਢੇਰੀ ਤੇ ਕਸਬਾ ਵਿਖੇ ਘਰ-ਘਰ ਜਾ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੇ ਲੋਕ-ਪੱਖੀ ਸੋਚ ਨੂੰ ਹਰ ਪਰਿਵਾਰ ਤੱਕ ਪਹੁੰਚਾਉਣਾ ਵਰਕਰਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਡੋਰ-ਟੂ-ਡੋਰ ਮੁਹਿੰਮ ਦੌਰਾਨ ਪਾਰਟੀ ਦੇ ਪੁਰਾਣੇ ਅਤੇ ਨਵੇਂ ਵਰਕਰਾਂ ਨੂੰ ਨਾਲ ਲੈ ਕੇ ਪਿੰਡ-ਪਿੰਡ ਲੋਕਾਂ ਨਾਲ ਸੰਪਰਕ ਕੀਤਾ ਜਾਵੇਗਾ। ਇਸ ਮੌਕੇ ਰਵਿੰਦਰਪਾਲ ਸਿੰਘ ਰਾਜੂ ਸੂਚ ਉਪ ਚੇਅਰਮੈਨ ਮਿਲਕ ਪਲਾਂਟ ਹੁਸ਼ਿਆਰਪੁਰ, ਹਰਸਿਮਰਨ ਸਿੰਘ ਹਰਜੀ ਬਾਜਵਾ ਅਬਜ਼ਰਵਰ ਯੂਥ ਅਕਾਲੀ ਦਲ ਹੁਸ਼ਿਆਰਪੁਰ, ਸੁਖਪਾਲ ਸਿੰਘ ਧੂਤ, ਇੰਦਰਜੀਤ ਸਿੰਘ ਨੰਬਰਦਾਰ, ਸਿਮਰਨਜੀਤ ਸਿੰਘ ਪ੍ਰਧਾਨ ਬੀ.ਸੀ. ਵਿੰਗ ਹਲਕਾ ਸ਼ਾਮਚੁਰਾਸੀ, ਕਰਮ ਸਿੰਘ ਸਾਬਕਾ ਸਰਪੰਚ ਬੀਰਮਪੁਰ, ਬਲਵਿੰਦਰ ਸਿੰਘ, ਸੁਖਬੀਰ ਸਿੰਘ, ਗੁਰਦੀਪ ਸਿੰਘ, ਜਸਵੀਰ ਸਿੰਘ, ਬਲਵੰਤ ਸਿੰਘ, ਮਨਜੀਤ ਸਿੰਘ, ਤੇਜਪਾਲ ਸਿੰਘ ਤੇ ਸੁਰਿੰਦਰ ਸਿੰਘ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਲੰਬਾ ਸਮਾਂ ਜੇਲ੍ਹਾਂ ਅੰਦਰ ਡੱਕਿਆ ਨਹੀਂ ਜਾ ਸਕਣਾ-ਜਥੇਦਾਰ ਮੁਲਤਾਨੀ ਅਗਲੀ ਖ਼ਬਰ ਕੈਂਬਰਿਜ ਅਰਥ ਸਕੂਲ ਕਾਲਰਾ ਦੇ 10 ਖਿਡਾਰੀ ਜ਼ਿਲ੍ਹਾ ਪੱਧਰੀ ਟਰਾਇਲ ’ਚ ਸਟੇਟ ਪੱਧਰੀ ਮੁਕਾਬਲੇ ਲਈ ਚੁਣੇ ਗਏ
Ad Position 24