07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਸ਼ੁਰੂ

ਹੁਸ਼ਿਆਰਪੁਰ, 6 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਬੀਤੇ ਦਿਨੀਂ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਲੋਂ ਕਥਿਤ ਤੌਰ ’ਤੇ ਕਰਮਚਾਰੀ ਨਾਲ ਕੀਤੀ ਬਦਸਲੂਕੀ ਦੇ ਵਿਰੋਧ ’ਚ ਡੀ. ਸੀ ਦਫ਼ਤਰ ਦੇ ਕਰਮਚਾਰੀਆਂ ਵਲੋਂ ਕੰਮਕਾਰ ਬੰਦ ਕਰਕੇ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 07-10-2026
ਹੁਸ਼ਿਆਰਪੁਰ, 6 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਬੀਤੇ ਦਿਨੀਂ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਲੋਂ ਕਥਿਤ ਤੌਰ ’ਤੇ ਕਰਮਚਾਰੀ ਨਾਲ ਕੀਤੀ ਬਦਸਲੂਕੀ ਦੇ ਵਿਰੋਧ ’ਚ ਡੀ. ਸੀ ਦਫ਼ਤਰ ਦੇ ਕਰਮਚਾਰੀਆਂ ਵਲੋਂ ਕੰਮਕਾਰ ਬੰਦ ਕਰਕੇ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦੀਪਕ ਤ੍ਰਿਹਣ ਅਤੇ ਸਕੱਤਰ ਬਿਕਰਮ ਆਦੀਆ ਨੇ ਦੱਸਿਆ ਕਿ ਬੀਤੇ ਦਿਨੀਂ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਲੋਂ ਮੁਲਾਜ਼ਮਾਂ ਨਾਲ ਬਦਸਲੂਕੀ ਕੀਤੀ ਗਈ। ਇਸ ਦੇ ਵਿਰੋਧ ’ਚ ਮੁਲਾਜ਼ਮਾਂ ਵਲੋਂ ਤਿੰਨ ਦਿਨ ਦੀ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੇ ਆਪਣਾ ਵਤੀਰਾ ਨਹੀਂ ਬਦਲਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਸਿਰਫ਼ ਮਲੇਰਕੋਟਲਾ ਵਿਖੇ ਹੀ ਧਰਨਾ ਚੱਲ ਰਿਹਾ ਸੀ ਹੁਣ ਪੰਜਾਬ ਬਾਡੀ ਵਲੋਂ ਪੂਰੇ ਪੰਜਾਬ ਦੇ ਡੀ. ਸੀ. ਦਫ਼ਤਰਾਂ ਵਿਖੇ ਧਰਨਾ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ’ਚ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਜ. ਲਲਿਤ ਪਾਲ ਨੂੰ ਸਦਮਾ, ਪਿਤਾ ਸਵਰਗਵਾਸ ਅਗਲੀ ਖ਼ਬਰ ਭਾਜਪਾ ਨੇਤਾ ਸੁਸ਼ੀਲ ਪਿੰਕੀ ਨੇ ਨਵੇਂ ਬੋਰ ਦਾ ਨੀਂਹ ਪੱਥਰ ਰੱਖਿਆ
Ad Position 24