07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਚੁਣੀ ਹੋਈ ਪੰਚਾਇਤ ਨੂੰ ‘ਆਪ’ ’ਚ ਸ਼ਾਮਿਲ ਕਰਵਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ ਸਰਕਾਰ-ਅਕਾਲੀ ਆਗੂ

ਹੁਸ਼ਿਆਰਪੁਰ, 6 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਸੱਤਾ ਦੇ ਨਸ਼ੇ ਵਿਚ ਸਰਕਾਰ ਵਲੋਂ ਲੋਕਤੰਤਰਿਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਅਤੇ ਸਰਕਾਰੀ ਮਸ਼ੀਨਰੀ ਦੀ ਕਥਿਤ ਤੌਰ ’ਤੇ ਸਿਆਸੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਸ਼ਾਮਚੁਰਾਸੀ ਦੇ ਪਿੰਡ ਕੱਕੋ ਦੀ ਲੋਕਤੰਤਰਿਕ ਢੰਗ ਨਾਲ ਚੁਣੀ ਹੋਈ ਪੰਚਾਇਤ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਿਲ ਕਰਵਾਉਣ ਲਈ ਇਲਾਕੇ ਦੇ ਵਿਧਾਇਕ ਤੇ ਮੰਤਰੀ ਡਾ.

Ad Position 21
No active advertisement
ਅਜੀਤ ਡੈਸਕ 07-10-2026
ਹੁਸ਼ਿਆਰਪੁਰ, 6 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਸੱਤਾ ਦੇ ਨਸ਼ੇ ਵਿਚ ਸਰਕਾਰ ਵਲੋਂ ਲੋਕਤੰਤਰਿਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਅਤੇ ਸਰਕਾਰੀ ਮਸ਼ੀਨਰੀ ਦੀ ਕਥਿਤ ਤੌਰ ’ਤੇ ਸਿਆਸੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਸ਼ਾਮਚੁਰਾਸੀ ਦੇ ਪਿੰਡ ਕੱਕੋ ਦੀ ਲੋਕਤੰਤਰਿਕ ਢੰਗ ਨਾਲ ਚੁਣੀ ਹੋਈ ਪੰਚਾਇਤ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਿਲ ਕਰਵਾਉਣ ਲਈ ਇਲਾਕੇ ਦੇ ਵਿਧਾਇਕ ਤੇ ਮੰਤਰੀ ਡਾ. ਰਵਜੋਤ ਵਲੋਂ ਕਥਿਤ ਤੌਰ ’ਤੇ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ। ਸੰਜੀਵ ਤਲਵਾੜ ਨੇ ਕਿਹਾ ਕਿ ਜਦੋਂ ਚੁਣੀ ਹੋਈ ਪੰਚਾਇਤ ਨੇ ਸਿਆਸੀ ਦਬਾਅ ਅੱਗੇ ਝੁਕਣ ਤੋਂ ਇਨਕਾਰ ਕੀਤਾ ਤਾਂ ਕਥਿਤ ਤੌਰ ’ਤੇ ਸਰਕਾਰੀ ਤੰਤਰ ਨੂੰ ਪੰਚਾਇਤ ਵਿਰੁੱਧ ਵਰਤ ਕੇ ਆਪਣੇ ਹੀ ਡਾਇਰੈਕਟਰ ਦੇ ਆਰਡਰਾਂ ਨੂੰ ਦਰਕਿਨਾਰ ਕਰਕੇ ਪਿੰਡ ਕੱਕੋ ਵਿਚ ਪ੍ਰਬੰਧਕ ਲਗਾ ਦਿੱਤਾ। ਤਲਵਾੜ ਨੇ ਕਿਹਾ ਕਿ ਅਧਿਕਾਰੀ ਯਾਦ ਰੱਖਣ ਕਿ ਸਰਕਾਰਾਂ ਪੰਜ ਸਾਲ ਲਈ ਹੁੰਦੀਆਂ ਹਨ, ਪਰ ਕਾਨੂੰਨ ਤੇ ਸੰਵਿਧਾਨਕ ਸੰਸਥਾਵਾਂ ਸਥਾਈ ਹੁੰਦੀਆਂ ਹਨ। ਕਿਸੇ ਸਿਆਸੀ ਆਗੂ ਨੂੰ ਖ਼ੁਸ਼ ਕਰਨ ਲਈ ਕਾਨੂੰਨੀ ਪ੍ਰਕਿਰਿਆ ਨੂੰ ਨਜ਼ਰਅੰਦਾਜ਼ ਕਰਨਾ ਭਵਿੱਖ ਵਿਚ ਅਧਿਕਾਰੀਆਂ ਲਈ ਵੀ ਮੁਸ਼ਕਲਾਂ ਖੜ੍ਹੀਆਂ ਕਰ ਸਕਦਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਚੁਣੀ ਹੋਈ ਪੰਚਾਇਤ ਨੂੰ ਸਿਆਸੀ ਤੌਰ ’ਤੇ ਤੋੜਨ ਦੀ ਕੋਈ ਵੀ ਕੋਸ਼ਿਸ਼ ਲੋਕਤੰਤਰ ’ਤੇ ਸਿੱਧਾ ਹਮਲਾ ਹੈ। ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸੀਕਰੀ ਨੇ ਕਿਹਾ ਕਿ ਡਾ. ਰਵਜੋਤ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਲੋਕਾਂ ਵਲੋਂ ਚੁਣੇ ਨੁਮਾਇੰਦਿਆਂ ਨੂੰ ਡਰਾਉਣ-ਧਮਕਾਉਣ ਜਾਂ ਸਰਕਾਰੀ ਤੰਤਰ ਰਾਹੀਂ ਦਬਾਉਣ ਦਾ ਦੌਰ ਜ਼ਿਆਦਾ ਦੇਰ ਨਹੀਂ ਚੱਲ ਸਕਦਾ। ਇਸ ਸੰਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਨਾਂਅ ਸਹਾਇਕ ਕਮਿਸ਼ਨਰ ਸੁਮਿਤ ਮੁੱਧ ਨੂੰ ਮੰਗ-ਪੱਤਰ ਸੌਂਪਦਿਆਂ ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਪਿੰਡ ਕੱਕੋ ਦੀ ਪੰਚਾਇਤ ਨਾਲ ਹੋਈਆਂ ਕਾਰਵਾਈਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਇਸ ਮੌਕੇ ਬਾਰ ਕੌਂਸਲ ਦੇ ਪ੍ਰਧਾਨ ਸ਼ਮਸ਼ੇਰ ਭਾਰਦਵਾਜ, ਜਨਰਲ ਸਕੱਤਰ ਇੰਦਰਜੀਤ ਸਿੰਘ ਕੰਗ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਵਿੰਦਰ ਧੁੱਗਾ, ਮਨਪ੍ਰੀਤ ਸੰਧੂ, ਗੁਰਪ੍ਰੀਤ ਕੋਹਲੀ ਸਮੇਤ ਹੋਰ ਅਕਾਲੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਜਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਨੂੰ ਪਾਣੀ ਦੇ ਟੈਂਕਰ ਮੁਹੱਈਆ ਕਰਵਾਏ ਅਗਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਨੇ ‘ਮੋਟਾਪਾ ਘਟਾਓ ਪ੍ਰੋਗਰਾਮ’ ਸਫਲਤਾਪੂਰਵਕ ਨੇਪਰੇ ਚਾੜ੍ਹਿਆ
Ad Position 24