ਵਿਧਾਇਕ ਰਾਜਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਨੂੰ ਪਾਣੀ ਦੇ ਟੈਂਕਰ ਮੁਹੱਈਆ ਕਰਵਾਏ
ਟਾਂਡਾ ਉੜਮੁੜ, 6 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਹਲਕਾ ਟਾਂਡਾ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਧਾਇਕ ਜਸਵੀਰ ਰਾਜਾ ਵਲੋਂ ਪਾਣੀ ਦੇ ਟੈਂਕਰ ਮੁਹੱਈਆ ਕਰਵਾਏ ਗਏ। ਇਸ ਤਹਿਤ ਵੱਖ-ਵੱਖ 14 ਪਿੰਡਾਂ ਵਿਚ ਪਾਣੀ ਦੀ ਸਪਲਾਈ ਕਰਵਾਈ ਗਈ ਤਾਂ ਜੋ ਲੋਕਾਂ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ।
ਟਾਂਡਾ ਉੜਮੁੜ, 6 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਹਲਕਾ ਟਾਂਡਾ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਧਾਇਕ ਜਸਵੀਰ ਰਾਜਾ ਵਲੋਂ ਪਾਣੀ ਦੇ ਟੈਂਕਰ ਮੁਹੱਈਆ ਕਰਵਾਏ ਗਏ। ਇਸ ਤਹਿਤ ਵੱਖ-ਵੱਖ 14 ਪਿੰਡਾਂ ਵਿਚ ਪਾਣੀ ਦੀ ਸਪਲਾਈ ਕਰਵਾਈ ਗਈ ਤਾਂ ਜੋ ਲੋਕਾਂ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਪਾਣੀ ਦੀ ਸਮੱਸਿਆ ਸੰਬੰਧੀ ਜਾਣਕਾਰੀ ਮਿਲ ਰਹੀ ਹੈ, ਉੱਥੇ ਲੋੜ ਅਨੁਸਾਰ ਪਾਣੀ ਦੇ ਟੈਂਕਰ ਭੇਜ ਕੇ ਲੋਕਾਂ ਨੂੰ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਪੀਣ ਵਾਲੇ ਪਾਣੀ ਦੀ ਮੰਗ ਵਧ ਜਾਂਦੀ ਹੈ ਤੇ ਅਜਿਹੇ ਸਮੇਂ ਵਿਚ ਕਿਸੇ ਵੀ ਪਿੰਡ ਜਾਂ ਇਲਾਕੇ ਦੇ ਵਸਨੀਕਾਂ ਨੂੰ ਪਾਣੀ ਦੀ ਸਮੱਸਿਆ ਨਾ ਆਵੇ, ਇਸ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਜਿਹੜੀਆਂ ਵੀ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਜਾਂਦੀਆਂ ਹਨ, ਉਨ੍ਹਾਂ ਨੂੰ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਂਦੇ ਹਨ। ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੇ ਵਿਧਾਇਕ ਰਾਜਾ ਦਾ ਧੰਨਵਾਦ ਕੀਤਾ। ਉਨ੍ਹਾਂ ਲੋਕਾਂ ਨੂੰ ਵੀ ਪਾਣੀ ਦੀ ਸੰਭਾਲ ਕਰਨ ਤੇ ਇਸ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਮੌਕੇ ਦਲਜੀਤ ਸਿੰਘ, ਸੁਖਵਿੰਦਰ ਸਿੰਘ ਕੁਰਾਲਾ, ਹਰਦੇਵ ਸਿੰਘ,ਪਰਮਜੀਤ ਸਿੰਘ ਜੌਹਲ, ਸੁਖਵਿੰਦਰ ਝਾਵਰ ਆਦਿ ਹਾਜ਼ਰ ਸਨ।