06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਨੇ ਟਾਂਡਾ ਤੇ ਹਰਿਆਣਾ ’ਚ ਸਮਾਗਮ ਕਰਵਾਏ

ਹੁਸ਼ਿਆਰਪੁਰ, 6 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਸੁਸਾਇਟੀ ਵਲੋਂ ਟਾਂਡਾ ਤੇ ਹਰਿਆਣਾ ਵਿਖੇ ਸਮਾਗਮ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 07-10-2026
ਹੁਸ਼ਿਆਰਪੁਰ, 6 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਸੁਸਾਇਟੀ ਵਲੋਂ ਟਾਂਡਾ ਤੇ ਹਰਿਆਣਾ ਵਿਖੇ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ‘ਚ ਭਾਈ ਹਰਭਜਨ ਸਿੰਘ ਸੋਤਲਾ ਵਾਲੇ, ਭਾਈ ਸਤਿੰਦਰ ਸਿੰਘ ਆਲਮ, ਭਾਈ ਘਰਜੋਤ ਸਿੰਘ ਖ਼ਾਲਸਾ, ਸੰਤ ਬਾਬਾ ਸੁੰਦਰ ਸਿੰਘ ਬਿਰਧ ਆਸ਼ਰਮ ਦੇ ਬੱਚਿਆ ਦਾ ਜਥਾ ਅਤੇ ਗੁਰਦੁਆਰਾ ਰਾਮਗੜ੍ਹੀਆ ਦੇ ਬੱਚਿਆਂ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗਿਆਨੀ ਜਸਵਿੰਦਰ ਸਿੰਘ ਪਰਮਾਰ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਇਸ ਮੌਕੇ ਭਾਈ ਦਰਸ਼ਨ ਸਿੰਘ ਪਲਾਹਾ, ਬਾਬਾ ਬਲਵੀਰ ਸਿੰਘ ਬਿਰਧ ਆਸ਼ਰਮ ਹਰਿਆਣਾ, ਉਂਕਾਰ ਸਿੰਘ ਧਾਮੀ, ਸੁਰਜੀਤ ਸਿੰਘ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਰਾਜ ਕਰੇਗਾ ਖ਼ਾਲਸਾ ਗੱਤਕਾ ਅਖਾੜਾ ਟਾਂਡਾ ਦੇ ਪ੍ਰਧਾਨ ਮਨਜੀਤ ਸਿੰਘ ਖ਼ਾਲਸਾ, ਗੁਰਦੁਆਰਾ ਰਾਮਗੜ੍ਹੀਆ ਟਾਂਡਾ ਦੇ ਪ੍ਰਧਾਨ ਸਰਦਾਰ ਹਰਭਜਨ ਸਿੰਘ, ਸਤਪਾਲ ਸਿੰਘ, ਗੁਰਮੀਤ ਸਿੰਘ, ਪਰਮਜੀਤ ਸਿੰਘ, ਅਮਿਤੋਜ ਸਿੰਘ, ਪਰਮਿੰਦਰ ਕੌਰ ਘੁੰਮਣ, ਮਨਜੀਤ ਕੌਰ, ਰਣਜੀਤ ਕੌਰ, ਸੁਖਦੇਵ ਸਿੰਘ, ਜੋਗਿੰਦਰ ਸਿੰਘ ਸਿਹਰਾ, ਆਤਮਾ ਸਿੰਘ, ਸਵਰਨ ਸਿੰਘ ਜੋਸ਼, ਨਿਰਮਲ ਸਿੰਘ, ਹਰਜੀਤ ਸਿੰਘ, ਬਲਬੀਰ ਸਿੰਘ, ਅਮਰਜੀਤ ਸਿੰਘ, ਬੂਟਾ ਸਿੰਘ, ਕੁਲਦੀਪ ਕੌਰ, ਜਗਦੀਸ਼ ਕੌਰ, ਸਤਿੰਦਰ ਕੌਰ, ਪ੍ਰਦੀਪ ਕੌਰ, ਬਲਜੋਤ ਸਿੰਘ, ਅਰਮਾਨ ਸਿੰਘ, ਅਭਿਜੋਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਂਚਾਂ ’ਚ ਵਿਸ਼ਾਲ ਕੀਰਤਨ ਦਰਬਾਰ ਅਗਲੀ ਖ਼ਬਰ ਸੈਣੀ ਬਾਰ ਕਾਲਜ ’ਚ ਗੁਰੂ ਰਵਿਦਾਸ ਜੀ ਦੀ ਬਾਣੀ/ਉਪਦੇਸ਼ਾਂ ਸੰਬੰਧੀ ਕੁਇਜ਼ ਤੇ ਕੈਲੀਗ੍ਰਾਫੀ ਮੁਕਾਬਲੇ
Ad Position 24