ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਡੋਰ-ਟੂ-ਡੋਰ ਪ੍ਰੋਗਰਾਮ ਸ਼ੁਰੂ-ਲੱਖੀ ਗਿਲਜੀਆਂ
ਹੁਸ਼ਿਆਰਪੁਰ, 6 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਵਲੋਂ ਪੰਜਾਬ ਦੇ ਹਰੇਕ ਵਿਧਾਨ ਸਭਾ ਹਲਕੇ ਤੋਂ ਡੋਰ-ਟੂ-ਡੋਰ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ, ਜਿਸ ਅਨੁਸਾਰ ਸਾਰੇ ਹਲਕਾ ਇੰਚਾਰਜਾਂ ਨੇ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ‘ਚ ਸੀਨੀਅਰ ਲੀਡਰਸ਼ਿਪ ਤੇ ਵਰਕਰਾਂ ਦੇ ਸਹਿਯੋਗ ਨਾਲ ਇਹ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੇ ਵਿਦੇਸ਼ ਤੋਂ ਫ਼ੋਨ ਰਾਹੀਂ ਗੱਲਬਾਤ ਦੌਰਾਨ ਕੀਤਾ।
ਹੁਸ਼ਿਆਰਪੁਰ, 6 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਵਲੋਂ ਪੰਜਾਬ ਦੇ ਹਰੇਕ ਵਿਧਾਨ ਸਭਾ ਹਲਕੇ ਤੋਂ ਡੋਰ-ਟੂ-ਡੋਰ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ, ਜਿਸ ਅਨੁਸਾਰ ਸਾਰੇ ਹਲਕਾ ਇੰਚਾਰਜਾਂ ਨੇ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ‘ਚ ਸੀਨੀਅਰ ਲੀਡਰਸ਼ਿਪ ਤੇ ਵਰਕਰਾਂ ਦੇ ਸਹਿਯੋਗ ਨਾਲ ਇਹ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੇ ਵਿਦੇਸ਼ ਤੋਂ ਫ਼ੋਨ ਰਾਹੀਂ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਹਲਕਾ ਇੰਚਾਰਜਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਤੇ ਉਨ੍ਹਾਂ ਦੀਆਂ ਇੱਛਾਵਾਂ ਤੇ ਜ਼ਰੂਰਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾਵੇਗੀ। ਉਨ੍ਹਾਂ ਹਲਕਾ ਇੰਚਾਰਜਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਸਾਰੇ ਹਲਕਾ ਇੰਚਾਰਜ ਆਪਣੇ-ਆਪਣੇ ਹਲਕਿਆਂ ‘ਚ ਵੱਧ-ਚੜ੍ਹ ਕੇ ਘਰ-ਘਰ ਜਾ ਕੇ ਲੋਕਾਂ ਦੀ ਸੁਝਾਅ ਲੈਣਗੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲੈ ਕੇ ਪਾਰਟੀ ਹਾਈਕਮਾਨ ਨੂੰ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਅਤੇ ਮਿਲ ਕੇ ਪੰਜਾਬ ਨੂੰ ਮੁੜ ਤੋਂ ਖ਼ੁਸ਼ਹਾਲ ਤੇ ਸਹੂਲਤਾਂ ਭਰਪੂਰ ਸੂਬਾ ਬਣਾਉਣ ਲਈ ਮੈਦਾਨ ‘ਚ ਨਿੱਤਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪਾਰਟੀ ਵਲੋਂ ਲੋਕਾਂ ਨੂੰ ਮੌਜੂਦਾ ਸਰਕਾਰ ਦੀਆਂ ਨਲਾਇਕੀਆਂ ਤੋਂ ਵੀ ਜਾਣੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੂਬਾ ਵਾਸੀ ਪੂਰੀ ਤਰ੍ਹਾਂ ਦੁਖੀ ਹੋ ਚੁੱਕੇ ਹਨ ਤੇ ਮੁੜ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ।