08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 7 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਬਾਕਸਿੰਗ ਅਤੇ ਜੂਡੋ ਮੁਕਾਬਲਿਆਂ ਦੌਰਾਨ ਆਪਣੀ ਬਿਹਤਰੀਨ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 08-10-2026
ਹੁਸ਼ਿਆਰਪੁਰ, 7 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਬਾਕਸਿੰਗ ਅਤੇ ਜੂਡੋ ਮੁਕਾਬਲਿਆਂ ਦੌਰਾਨ ਆਪਣੀ ਬਿਹਤਰੀਨ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਅੰਡਰ-17 ਬਾਕਸਿੰਗ ਦੇ 46-48 ਕਿੱਲੋਗ੍ਰਾਮ ਭਾਰ ਵਰਗ ‘ਚ ਸਕੂਲ ਦੇ ਵਿਦਿਆਰਥੀ ਹਰਸਿਮਰਨਜੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕਰਦਿਆਂ ਸੋਨੇ ਦਾ ਤਗਮਾ ਜਿੱਤਿਆ। ਇਸ ਦੇ ਨਾਲ ਹੀ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ‘ਤੇ ਉਸ ਨੇ ਸੂਬਾ ਪੱਧਰੀ ਮੁਕਾਬਲੇ ਲਈ ਵੀ ਆਪਣੀ ਜਗ੍ਹਾ ਪੱਕੀ ਕੀਤੀ। ਇਸੇ ਤਰ੍ਹਾਂ ਅੰਡਰ-17 ਜੂਡੋ ਦੇ 73 ਕਿੱਲੋਗ੍ਰਾਮ ਭਾਰ ਵਰਗ ਮੁਕਾਬਲੇ ‘ਚ ਆਰਵ ਸ਼ਰਮਾ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੂਬਾ ਪੱਧਰੀ ਮੁਕਾਬਲੇ ਲਈ ਚੁਣਿਆ ਗਿਆ। ਇਸ ਤੋਂ ਇਲਾਵਾ ਅੰਡਰ-17 ਜੂਡੋ ਦੇ 66 ਕਿੱਲੋਗ੍ਰਾਮ ਭਾਰ ਵਰਗ ‘ ਚ ਆਰਯਨ ਕੇ. ਸ਼ਰਮਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ‘ਤੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ ਗਗਨਦੀਪ ਸਿੰਘ ਅਤੇ ਅਧਿਆਪਕਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਅਗਵਾਈ ਦੀ ਸਮਰੱਥਾ ਅਤੇ ਟੀਮ ਭਾਵਨਾ ਦਾ ਵਿਕਾਸ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਅਗਲੀ ਖ਼ਬਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਵਿਧਾਇਕ ਘੁੰਮਣ
Ad Position 24