08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਹੁਸ਼ਿਆਰਪੁਰ, 7 ਅਕਤੂਬਰ (ਬਲਜਿੰਦਰਪਾਲ ਸਿੰਘ)-ਪਿੰਡ ਸੈਦਪੁਰ ਵਿਖੇ ਇਕ ਵਿਅਕਤੀ ਵਲੋਂ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਪ੍ਰੀਤਮ ਸਿੰਘ ਪੁੱਤਰ ਹਰਬੰਸ ਸਿੰਘ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 08-10-2026
ਹੁਸ਼ਿਆਰਪੁਰ, 7 ਅਕਤੂਬਰ (ਬਲਜਿੰਦਰਪਾਲ ਸਿੰਘ)-ਪਿੰਡ ਸੈਦਪੁਰ ਵਿਖੇ ਇਕ ਵਿਅਕਤੀ ਵਲੋਂ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਪ੍ਰੀਤਮ ਸਿੰਘ ਪੁੱਤਰ ਹਰਬੰਸ ਸਿੰਘ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਧਿਕਾਰੀ ਸੁਰਿੰਦਰ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਗਏ ਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਅਧਿਕਾਰੀ ਸੁਰਿੰਦਰ ਕੁਮਾਰ ਅਨੁਸਾਰ ਮ੍ਰਿਤਕ ਪ੍ਰੀਤਮ ਸਿੰਘ ਦੇ ਪਿਤਾ ਨੇ ਆਪਣੇ ਹਿੱਸੇ ਦੀ ਜ਼ਮੀਨ-ਜਾਇਦਾਦ ਆਪਣੇ ਪੋਤੇ ( ਪ੍ਰੀਤਮ ਸਿੰਘ ਦੇ ਪੁੱਤਰ) ਦੇ ਨਾਂਅ ਕਰਵਾ ਦਿੱਤੀ ਸੀ। ਇਸ ਤੋਂ ਬਾਅਦ ਪਰਿਵਾਰ ‘ਚ ਲੜਾਈ-ਝਗੜਾ ਸ਼ੁਰੂ ਹੋ ਗਿਆ। ਪਤਨੀ ਅਤੇ ਸਹੁਰੇ ਪਰਿਵਾਰ ਵਲੋਂ ਪ੍ਰੀਤਮ ਸਿੰਘ ਨੂੰ ਰੋਟੀ-ਪਾਣੀ ਦੇਣਾ ਬੰਦ ਕਰ ਦਿੱਤਾ ਤੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ ਗਿਆ ਅਤੇ ਮਕਾਨ ਨੂੰ ਜਿੰਦਾ ਲਗਾ ਦਿੱਤਾ ਗਿਆ ਜਿਸ ਦੇ ਚੱਲਦਿਆਂ ਉਹ ਨੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨੀ ਤੇ ਤੰਗ-ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਭਰਾ ਬਲਬੀਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਮ੍ਰਿਤਕ ਦੀ ਪਤਨੀ, ਉਸ ਦੇ ਜਵਾਈ, ਲੜਕੀ ਤੇ ਲੜਕੀ ਦੀ ਸੱਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਬਣਨ ’ਤੇ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ
Ad Position 24