ਪ.ਸ.ਸ.ਫ. ਵਲੋਂ 10 ਦੀ ਸੰਗਰੂਰ ਰੈਲੀ ’ਚ ਭਰਵੀਂ ਸ਼ਮੂਲੀਅਤ ਦਾ ਐਲਾਨ
ਹੁਸ਼ਿਆਰਪੁਰ, 7 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਜਨਰਲ ਸਕੱਤਰ ਇੰਦਰਜੀਤ ਵਿਰਦੀ ਤੇ ਵਿੱਤ ਸਕੱਤਰ ਮੱਖਣ ਸਿੰਘ ਲੰਗੇਰੀ ਨੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਬਣਾਈ ਸਾਂਝੀ ਤਾਲਮੇਲ ਕਮੇਟੀ ਵਲੋਂ ਮੁੱਖ ਮੰਤਰੀ ਪੰਜਾਬ ਦੇ ਖ਼ਿਲਾਫ਼ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਸੂਬਾ ਪੱਧਰੀ ਰੈਲੀ ‘ਚ ਜ਼ਿਲ੍ਹੇ ਭਰ ਵਿਚੋਂ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਜਥੇਬੰਦੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਵਿਕਾਸ ਸ਼ਰਮਾ ਨੇ ਕਿਹਾ ਕਿ ਇਹ ਰੈਲੀ ਮੁੱਖ ਮੰਤਰੀ ਦੀ ਵਾਅਦਾ-ਖ਼ਿਲਾਫ਼ੀ ਤੇ ਤਨਖ਼ਾਹ ਕਮਿਸ਼ਨ ਦੀ ਸਿਫ਼ਾਰਿਸ਼ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ ਸੁਧਾਈ 2.
ਹੁਸ਼ਿਆਰਪੁਰ, 7 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਜਨਰਲ ਸਕੱਤਰ ਇੰਦਰਜੀਤ ਵਿਰਦੀ ਤੇ ਵਿੱਤ ਸਕੱਤਰ ਮੱਖਣ ਸਿੰਘ ਲੰਗੇਰੀ ਨੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਬਣਾਈ ਸਾਂਝੀ ਤਾਲਮੇਲ ਕਮੇਟੀ ਵਲੋਂ ਮੁੱਖ ਮੰਤਰੀ ਪੰਜਾਬ ਦੇ ਖ਼ਿਲਾਫ਼ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਸੂਬਾ ਪੱਧਰੀ ਰੈਲੀ ‘ਚ ਜ਼ਿਲ੍ਹੇ ਭਰ ਵਿਚੋਂ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਜਥੇਬੰਦੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਵਿਕਾਸ ਸ਼ਰਮਾ ਨੇ ਕਿਹਾ ਕਿ ਇਹ ਰੈਲੀ ਮੁੱਖ ਮੰਤਰੀ ਦੀ ਵਾਅਦਾ-ਖ਼ਿਲਾਫ਼ੀ ਤੇ ਤਨਖ਼ਾਹ ਕਮਿਸ਼ਨ ਦੀ ਸਿਫ਼ਾਰਿਸ਼ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ ਸੁਧਾਈ 2.59 ਗੁਣਾਂਕ ਨਾਲ ਲਾਗੂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਵਿਭਾਗਾਂ ਅੰਦਰ ਪਈਆਂ ਖਾਲੀ ਅਸਾਮੀਆਂ ਪੂਰੀਆਂ ਤਨਖ਼ਾਹਾਂ ਰਾਹੀਂ ਭਰਨ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਵਿਭਾਗਾਂ ਅੰਦਰ ਪੱਕੇ ਕਰਨ ਅਤੇ ਰੈਗੂਲਰ ਕੀਤੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ਼ ਕਰਨ, ਰੈਗੂਲਰ ਕਰਨ ਸਬੰਧੀ 16.5.2023 ਦੀ ਪਾਲਿਸੀ ‘ਚ ਲੋੜੀਂਦੀਆਂ ਸੋਧਾਂ ਕਰਨ ਆਦਿ ਮੰਗਾਂ ਦੀ ਪ੍ਰਾਪਤੀ ਲਈ ਕੀਤੀ ਜਾ ਰਹੀ ਹੈ। ਜਥੇਬੰਦੀ ਦੇ ਆਗੂਆਂ ਸਤੀਸ਼ ਰਾਣਾ, ਜਸਵੀਰ ਤਲਵਾੜਾ, ਪਵਨ ਕੁਮਾਰ, ਪ੍ਰਿਤਪਾਲ ਸਿੰਘ, ਅਮਰਜੀਤ ਕੁਮਾਰ, ਮਨੋਹਰ ਸਿੰਘ ਸੈਣੀ ਆਦਿ ਮੌਜੂਦ ਸਨ।