ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ - ਡੀ.ਸੀ.
ਹੁਸ਼ਿਆਰਪੁਰ, 7 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਆਗਾਮੀ ਤਿਉਹਾਰਾਂ ਦੇ ਮੱਦੇਨਜ਼ਰ ਪਟਾਕਿਆਂ ਦੀ ਵਿੱਕਰੀ ਸਬੰਧੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਟਾਕੇ ਵੇਚਣ ਦੇ ਇੱਛੁਕ ਵਿਅਕਤੀ ਆਰਜ਼ੀ ਲਾਇਸੰਸ ਲੈਣ ਲਈ 16 ਅਕਤੂਬਰ ਸ਼ਾਮ 5:00 ਵਜੇ ਤੱਕ ਸੇਵਾ ਕੇਂਦਰਾਂ ਰਾਹੀਂ ਅਪਲਾਈ ਕਰ ਸਕਦੇ ਹਨ। ਦੀਵਾਲੀ ਮੌਕੇ ਪ੍ਰਚੂਨ ਵਿਚ ਪਟਾਕੇ ਵੇਚਣ ਵਾਲਿਆਂ ਨੂੰ ਆਰਜ਼ੀ ਲਾਇਸੰਸ ਦੇਣ ਬਾਰੇ ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਕਿਹਾ ਕਿ ਪ੍ਰਾਪਤ ਅਰਜ਼ੀਆਂ ਦੀ ਪੜਤਾਲ 21 ਅਕਤੂਬਰ ਸ਼ਾਮ 3:00 ਵਜੇ ਤੱਕ ਹੋਵੇਗੀ ਅਤੇ ਆਰਜ਼ੀ ਲਾਇਸੰਸ ਲਈ ਡਰਾਅ 27 ਅਕਤੂਬਰ ਨੂੰ ਸਵੇਰੇ ਸਾਢੇ 11 ਵਜੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਕੱਢਿਆ ਜਾਵੇਗਾ।
ਡ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ।
08-10-2026
ਹੁਸ਼ਿਆਰਪੁਰ, 7 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਆਗਾਮੀ ਤਿਉਹਾਰਾਂ ਦੇ ਮੱਦੇਨਜ਼ਰ ਪਟਾਕਿਆਂ ਦੀ ਵਿੱਕਰੀ ਸਬੰਧੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਟਾਕੇ ਵੇਚਣ ਦੇ ਇੱਛੁਕ ਵਿਅਕਤੀ ਆਰਜ਼ੀ ਲਾਇਸੰਸ ਲੈਣ ਲਈ 16 ਅਕਤੂਬਰ ਸ਼ਾਮ 5:00 ਵਜੇ ਤੱਕ ਸੇਵਾ ਕੇਂਦਰਾਂ ਰਾਹੀਂ ਅਪਲਾਈ ਕਰ ਸਕਦੇ ਹਨ। ਦੀਵਾਲੀ ਮੌਕੇ ਪ੍ਰਚੂਨ ਵਿਚ ਪਟਾਕੇ ਵੇਚਣ ਵਾਲਿਆਂ ਨੂੰ ਆਰਜ਼ੀ ਲਾਇਸੰਸ ਦੇਣ ਬਾਰੇ ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਕਿਹਾ ਕਿ ਪ੍ਰਾਪਤ ਅਰਜ਼ੀਆਂ ਦੀ ਪੜਤਾਲ 21 ਅਕਤੂਬਰ ਸ਼ਾਮ 3:00 ਵਜੇ ਤੱਕ ਹੋਵੇਗੀ ਅਤੇ ਆਰਜ਼ੀ ਲਾਇਸੰਸ ਲਈ ਡਰਾਅ 27 ਅਕਤੂਬਰ ਨੂੰ ਸਵੇਰੇ ਸਾਢੇ 11 ਵਜੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਟਾਕੇ ਵੇਚਣ ਲਈ ਟੈਂਪਰੇਰੀ ਲਾਇਸੰਸ 30 ਅਕਤੂਬਰ ਤੋਂ 8 ਨਵੰਬਰ ਤੱਕ ਸਵੇਰੇ 10:00 ਵਜੇ ਸ਼ਾਮ ਸਾਢੇ 7 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਾਕੇ ਵੇਚਣ ਲਈ ਸਬ-ਡਵੀਜ਼ਨ ਪੱਧਰ ’ਤੇ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ ਹੁਸ਼ਿਆਰਪੁਰ ਵਿਖੇ ਦੁਸਹਿਰਾ ਗਰਾਊਂਡ (ਨਵੀਂ ਆਬਾਦੀ), ਜ਼ਿਲ੍ਹਾ ਪ੍ਰੀਸ਼ਦ ਮਾਰਕੀਟ (ਅੱਡਾ ਮਾਹਿਲਪੁਰ), ਰੌਸ਼ਨ ਗਰਾਊਂਡ, ਰਾਮ-ਲੀਲ੍ਹਾ ਗਰਾਊਂਡ ਹਰਿਆਣਾ, ਬੁੱਲੋ੍ਹਵਾਲ ਅਤੇ ਚੱਬੇਵਾਲ ਵਿਖੇ ਢੁਕਵੀਂਆਂ ਖ਼ਾਲੀ ਥਾਵਾਂ ਸ਼ਾਮਿਲ ਹਨ। ਇਸੇ ਤਰ੍ਹਾਂ ਸਬ-ਡਵੀਜ਼ਨ ਗੜ੍ਹਸ਼ੰਕਰ ਵਿਖੇ ਮਿਲਟਰੀ ਗਰਾਊਂਡ ਗੜ੍ਹਸ਼ੰਕਰ ਤਹਿਸੀਲ ਕੰਪਲੈਕਸ ਦੇ ਨੇੜੇ, ਸ਼ਹੀਦਾਂ ਰੋਡ ਦਾਣਾ ਮੰਡੀ ਮਾਹਿਲਪੁਰ ਅਤੇ ਕੋਟ ਫ਼ਤੂਹੀ ਬਿੰਜੋ ਰੋਡ ’ਤੇ ਖ਼ਾਲੀ ਪਈ ਥਾਂ ਨੂੰ ਨਿਰਧਾਰਿਤ ਕੀਤਾ ਗਿਆ ਹੈ। ਸਬ-ਡਵੀਜ਼ਨ ਦਸੂਹਾ ਵਿਚ ਬਲਾਕ ਸੰਮਤੀ ਸਟੇਡੀਅਮ ਦਸੂਹਾ, ਮਹਾਂਰਿਸ਼ੀ ਵਾਲਮੀਕੀ ਪਾਰਕ ਦਸੂਹਾ, ਦੁਸਹਿਰਾ ਗਰਾਉਂਡ ਗੜ੍ਹਦੀਵਾਲਾ ਅਤੇ ਖ਼ਾਲਸਾ ਕਾਲਜ ਦੀ ਗਰਾਊਂਡ ਗੜ੍ਹਦੀਵਾਲਾ ਵਿਖੇ ਪਟਾਕੇ ਵੇਚੇ ਜਾ ਸਕਣਗੇ। ਸਬ-ਡਵੀਜ਼ਨ ਟਾਂਡਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਟਾਂਡਾ ਦਾ ਗਰਾਊਂਡ ਅਤੇ ਸ਼ਿਮਲਾ ਪਹਾੜੀ ਟਾਂਡਾ ਉੜਮੁੜ ਜਦਕਿ ਮੁਕੇਰੀਆਂ ਵਿਖੇ ਦੁਸਹਿਰਾ ਗਰਾਊਂਡ ਮੁਕੇਰੀਆਂ, ਦੁਸਹਿਰਾ ਗਰਾਊਂਡ ਹਾਜੀਪੁਰ, ਨਰਸਰੀ ਗਰਾਊਂਡ ਸੈਕਟਰ-3 ਤਲਵਾੜਾ ਅਤੇ ਦੁਸਹਿਰਾ ਗਰਾਊਂਡ ਦਾਤਾਰਪੁਰ ਵਿਖੇ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਇਨ੍ਹਾਂ 19 ਥਾਵਾਂ ਲਈ 57 ਲਾਇਸੰਸ ਜਾਰੀ ਕੀਤੇ ਜਾਣਗੇ।