07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

ਅੱਡਾ ਸਰਾਂ, 7 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕਲੋਏ ਨਜ਼ਦੀਕ ਟਾਂਡਾ ਹੁਸ਼ਿਆਰਪੁਰ ਮਾਰਗ ‘ਤੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਸੁਖਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪੰਡੋਰੀ ਵਜੋਂ ਹੋਈ ਹੈ।

Ad Position 21
No active advertisement
ਮ੍ਰਿਤਕ ਸੁਖਵਿੰਦਰ ਸਿੰਘ ਦੀ ਫਾਈਲ ਫ਼ੋਟੋ। 08-10-2026
ਅੱਡਾ ਸਰਾਂ, 7 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕਲੋਏ ਨਜ਼ਦੀਕ ਟਾਂਡਾ ਹੁਸ਼ਿਆਰਪੁਰ ਮਾਰਗ ‘ਤੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਸੁਖਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪੰਡੋਰੀ ਵਜੋਂ ਹੋਈ ਹੈ। ਇਹ ਹਾਦਸਾ ਸਵੇਰੇ ਕਰੀਬ 6 ਵਜੇ ਉਸ ਸਮੇਂ ਵਾਪਰਿਆ ਜਦੋਂ ਸੁਖਵਿੰਦਰ ਸਿੰਘ ਪਿੰਡ ਪੰਡੋਰੀ ਤੋਂ ਹੁਸ਼ਿਆਰਪੁਰ ਵੱਲ ਜਾ ਰਿਹਾ ਸੀ ਕਿ ਅਚਾਨਕ ਹੀ ਸੜਕ ‘ਤੇ ਖੜ੍ਹੇ ਟਰੱਕ ‘ਚ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਟਕਰਾ ਗਿਆ। ਹਾਦਸੇ ਵਿਚ ਸੁਖਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਸਬੰਧੀ ਥਾਣਾ ਚੌਕੀ ਅੱਡਾ ਸਰਾਂ ਦੇ ਇੰਚਾਰਜ ਏ.ਐਸ.ਆਈ. ਸੁਰਿੰਦਰ ਪਾਲ ਸਿੰਘ ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗੜ੍ਹਦੀਵਾਲਾ ਦੇ ਆਸ-ਪਾਸ ਹੋਈ ਭਾਰੀ ਗੜੇਮਾਰੀ, ਪੱਕੇ ਝੋਨੇ ਦੀ ਫ਼ਸਲ ਦਾ ਹੋਇਆ ਨੁਕਸਾਨ ਅਗਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ - ਡੀ.ਸੀ.
Ad Position 24