ਸਿਹਤ ਵਿਭਾਗ ਨੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ
ਹੁਸ਼ਿਆਰਪੁਰ, 8 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਤੰਬਾਕੂ ਦੀ ਵਰਤੋਂ ਨੂੰ ਰੋਕਣ ਅਤੇ ਕੋਟਪਾ ਐਕਟ-2003 ਦੀ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ।
ਹੁਸ਼ਿਆਰਪੁਰ, 8 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਤੰਬਾਕੂ ਦੀ ਵਰਤੋਂ ਨੂੰ ਰੋਕਣ ਅਤੇ ਕੋਟਪਾ ਐਕਟ-2003 ਦੀ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਐਪੀਡੀਮਿਓਲੋਜਿਸਟ ਡਾ. ਜਗਦੀਪ ਸਿੰਘ ਅਤੇ ਉਨ੍ਹਾਂ ਦੀ ਟੀਮ ਵਿਚ ਹੈਲਥ ਇੰਸਪੈਕਟਰ ਜਸਵਿੰਦਰ ਸਿੰਘ ਅਤੇ ਸੰਜੀਵ ਠਾਕੁਰ ਵਲੋਂ ਵੱਖ-ਵੱਖ ਥਾਵਾਂ ‘ਤੇ ਜਾਂਚ ਕਰਕੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ। ਇਸ ਮੌਕੇ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਰਤੋਂ ਨਾਲ ਕੈਂਸਰ, ਦਿਲ ਦੀਆਂ ਬਿਮਾਰੀਆਂ, ਸਾਹ ਸੰਬੰਧੀ ਬਿਮਾਰੀਆਂ ਤੇ ਹੋਰ ਗੰਭੀਰ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਲਈ ਜਨਤਕ ਥਾਵਾਂ ਨੂੰ ਤੰਬਾਕੂ ਦੇ ਧੂੰਏਂ ਤੋਂ ਮੁਕਤ ਰੱਖਣਾ ਅਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ ਹੈ। ਡਾ. ਜਗਦੀਪ ਸਿੰਘ ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਖ਼ਾਸ ਕਰਕੇ ਬੱਚਿਆਂ ਅਤੇ ਨੌਜਵਾਨਾਂ ਦੀ ਸਿਹਤ ਲਈ ਬਹੁਤ ਨੁਕਸਾਨਦੇਹ ਹੈ।