09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਐਸ. ਆਈ. ਆਰ. ਤਹਿਤ ਵੋਟਰ ਸੂਚੀਆਂ ਦੇ ਅੰਤਿਮ ਪ੍ਰਕਾਸ਼ਨ ਦੀਆਂ ਤਿਆਰੀਆਂ ਦਾ ਰੋਲ ਆਬਜ਼ਰਵਰ ਵਲੋਂ ਜਾਇਜ਼ਾ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਐਸ. ਆਈ.

Ad Position 21
No active advertisement
ਅਜੀਤ ਡੈਸਕ 09-10-2026
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਐਸ. ਆਈ. ਆਰ. ਤਹਿਤ ਵੋਟਰ ਸੂਚੀਆਂ ਦੇ ਅੰਤਿਮ ਪ੍ਰਕਾਸ਼ਨ ਸੰਬੰਧੀ ਤਿਆਰੀਆਂ ਦਾ ਰੋਲ ਆਬਜ਼ਰਵਰ ਤੇ ਸੀਨੀਅਰ ਆਈ. ਏ. ਐਸ. ਅਧਿਕਾਰੀ ਡੀ. ਐਸ. ਮਾਂਗਟ ਨੇ ਜਾਇਜ਼ਾ। ਇਸ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਹਲਕਾ 42-ਸ਼ਾਮਚੁਰਾਸੀ ਤੇ ਵਿਧਾਨ ਸਭਾ ਹਲਕਾ 44 - ਚੱਬੇਵਾਲ ਦੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਐਸ. ਆਈ. ਆਰ. ਦੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਰੋਲ ਆਬਜ਼ਰਵਰ ਨੇ ਜ਼ਿਲ੍ਹਾ ਪੱਧਰ ‘ਤੇ ਪ੍ਰਾਪਤ ਸ਼ਿਕਾਇਤਾਂ ਦੀ ਵੀ ਸਮੀਖਿਆ ਕੀਤੀ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਲਈ ਸੰਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਵੋਟਰ ਪਛਾਣ ਪੱਤਰਾਂ (ਵੋਟਰ ਕਾਰਡਾਂ) ਦੀ ਡਿਲੀਵਰੀ ਸੰਬੰਧੀ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵੋਟਰਾਂ ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਉਨ੍ਹਾਂ ਦੇ ਵੋਟਰ ਕਾਰਡ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੋਟਰ ਸੂਚੀਆਂ ਦੇ ਅੰਤਿਮ ਪ੍ਰਕਾਸ਼ਨ ਨਾਲ ਸੰਬੰਧਿਤ ਸਾਰੀਆਂ ਪ੍ਰਕਿਰਿਆਵਾਂ ਨਿਰਧਾਰਤ ਸਮਾਂ-ਸੀਮਾ ਅਨੁਸਾਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਧੀ ਕੁਮੁਦ ਬੰਬਾਹ, ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ, ਚੋਣ ਤਹਿਸੀਲਦਾਰ ਰਮਨਦੀਪ ਕੌਰ ਤੇ ਹੋਰ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡੋਪ ਟੈਸਟ ਪਾਜ਼ੀਟਿਵ ਆਉਣ ’ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਿਹਤ ਵਿਭਾਗ ਨੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ
Ad Position 24