09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੜਕ ਹਾਦਸੇ ਲਈ ਜ਼ਿੰਮੇਵਾਰ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 8 ਅਕਤੂਬਰ (ਭਗਵਾਨ ਸਿੰਘ ਸੈਣੀ)-ਟਾਂਡਾ ਉੜਮੁੜ ਬਲਾਕ ਦੇ ਅਧੀਨ ਪੈਂਦੇ ਪਿੰਡ ਕਲੋਆ ਨੇੜੇ ਬੀਤੇ ਦਿਨ ਵਾਪਰੇ ਸੜਕ ਹਾਦਸੇ ਲਈ ਜ਼ਿੰਮੇਵਾਰ ਟਰੱਕ ਚਾਲਕ ਦੇ ਖ਼ਿਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਇਹ ਮਾਮਲਾ ਹਾਦਸੇ ਵਿਚ ਮੌਤ ਦਾ ਸ਼ਿਕਾਰ ਹੋਏ ਮੋਟਰਸਾਈਕਲ ਸਵਾਰ ਸੇਵਾਮੁਕਤ ਫੌਜੀ ਸੁਖਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਦੇ ਪੁੱਤਰ ਯਾਦਵੀਰ ਸਿੰਘ ਦੇ ਬਿਆਨ ਦੇ ਅਧਾਰ ’ਤੇ ਟਰੱਕ ਚਾਲਕ ਹਰਿੰਦਰਪਾਲ ਸਿੰਘ ਪੁੱਤਰ ਦਿਲਬਾਗ ਰਾਏ ਵਾਸੀ ਮਾਲੇਵਾਲ ਕੋਹਲੀਆਂ (ਸ਼ਹੀਦ ਭਗਤ ਸਿੰਘ ਨਗਰ) ਖ਼ਿਲਾਫ਼ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 09-10-2026
ਟਾਂਡਾ ਉੜਮੁੜ, 8 ਅਕਤੂਬਰ (ਭਗਵਾਨ ਸਿੰਘ ਸੈਣੀ)-ਟਾਂਡਾ ਉੜਮੁੜ ਬਲਾਕ ਦੇ ਅਧੀਨ ਪੈਂਦੇ ਪਿੰਡ ਕਲੋਆ ਨੇੜੇ ਬੀਤੇ ਦਿਨ ਵਾਪਰੇ ਸੜਕ ਹਾਦਸੇ ਲਈ ਜ਼ਿੰਮੇਵਾਰ ਟਰੱਕ ਚਾਲਕ ਦੇ ਖ਼ਿਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਇਹ ਮਾਮਲਾ ਹਾਦਸੇ ਵਿਚ ਮੌਤ ਦਾ ਸ਼ਿਕਾਰ ਹੋਏ ਮੋਟਰਸਾਈਕਲ ਸਵਾਰ ਸੇਵਾਮੁਕਤ ਫੌਜੀ ਸੁਖਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਦੇ ਪੁੱਤਰ ਯਾਦਵੀਰ ਸਿੰਘ ਦੇ ਬਿਆਨ ਦੇ ਅਧਾਰ ’ਤੇ ਟਰੱਕ ਚਾਲਕ ਹਰਿੰਦਰਪਾਲ ਸਿੰਘ ਪੁੱਤਰ ਦਿਲਬਾਗ ਰਾਏ ਵਾਸੀ ਮਾਲੇਵਾਲ ਕੋਹਲੀਆਂ (ਸ਼ਹੀਦ ਭਗਤ ਸਿੰਘ ਨਗਰ) ਖ਼ਿਲਾਫ਼ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਯਾਦਵੀਰ ਨੇ ਦੱਸਿਆ ਕਿ ਇਸ ਟਰੱਕ ਚਾਲਕ ਨੇ ਆਪਣਾ ਟਰੱਕ ਬਿਨਾ ਪਾਰਕਿੰਗ ਲਾਈਟ ਇੰਡਿਗੇਟਰ ਚਲਾਏ ਬਿਨਾਂ ਲਾਪ੍ਰਵਾਹੀ ਨਾਲ ਸੜਕ ’ਤੇ ਖੜ੍ਹਾ ਕੀਤਾ ਸੀ, ਜਿਸ ’ਚ ਉਸ ਦਾ ਪਿਤਾ ਟਕਰਾਅ ਗਿਆ। ਹਾਦਸੇ ਕਾਰਨ ਉਸ ਦੇ ਪਿਤਾ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਰਸੂਲਪੁਰ ਨੇ ਵਰਕਰਾਂ ਨੂੰ ਪਿੰਡ-ਪਿੰਡ ਜਾ ਕੇ ਕੀਤਾ ਲਾਮਬੰਦ ਅਗਲੀ ਖ਼ਬਰ ਡੋਪ ਟੈਸਟ ਪਾਜ਼ੀਟਿਵ ਆਉਣ ’ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24