09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਵੁੱਡਲੈਂਡ ਓਵਰਸੀਜ਼- ਸਕੂਲ ’ਚ ‘ਸਮਾਜਿਕ ਤਬਦੀਲੀ ‘ਚ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ’ਤੇ ਸੈਮੀਨਾਰ ਡੀ. ਸੀ. ਆਸ਼ਿਕਾ ਜੈਨ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਵਿਖੇ ਮੈਨੇਜਿੰਗ ਟਰੱਸਟੀ ਮਨਦੀਪ ਸਿੰਘ ਗਿੱਲ ਅਤੇ ਡੀਨ ਡਾ. ਸਿਮਰਜੀਤ ਕੌਰ ਗਿੱਲ ਦੀ ਅਗਵਾਈ ਤੇ ਰਹਿਨੁਮਾਈ ਹੇਠ ‘ਸਮਾਜਿਕ ਤਬਦੀਲੀ ‘ਚ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ।

Ad Position 21
No active advertisement
ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਵਿਖੇ ਲਗਾਏ ਸੈਮੀਨਾਰ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਸਨਮਾਨਿਤ ਕਰਦੇ ਹੋਏ ਮੈਨੇਜਿੰਗ ਟਰੱਸਟੀ ਮਨਦੀਪ ਸਿੰਘ ਗਿੱਲ, ਡੀਨ ਡਾ. ਸਿਮਰਜੀਤ ਕੌਰ ਗਿੱਲ ਤੇ ਸੰਜੀਵ ਕੁਮਾਰ। ਤਸਵੀਰ : ਹਮਸ਼ਾਇਨ ਸਟੂਡੀਓ 09-10-2026
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਵਿਖੇ ਮੈਨੇਜਿੰਗ ਟਰੱਸਟੀ ਮਨਦੀਪ ਸਿੰਘ ਗਿੱਲ ਅਤੇ ਡੀਨ ਡਾ. ਸਿਮਰਜੀਤ ਕੌਰ ਗਿੱਲ ਦੀ ਅਗਵਾਈ ਤੇ ਰਹਿਨੁਮਾਈ ਹੇਠ ‘ਸਮਾਜਿਕ ਤਬਦੀਲੀ ‘ਚ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਰਕਤ ਕਰਦਿਆਂ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜਿਕ ਤਬਦੀਲੀ ‘ਚ ਸਰਗਰਮ ਭੂਮਿਕਾ ਨਿਭਾਉਣ, ਆਪਣੀ ਊਰਜਾ ਤੇ ਪ੍ਰਤਿਭਾ ਨੂੰ ਸਕਾਰਾਤਮਿਕ ਦਿਸ਼ਾ ਵਿਚ ਲਗਾਉਣ ਅਤੇ ਜ਼ਿੰਮੇਵਾਰ ਤੇ ਸੰਵੇਦਨਸ਼ੀਲ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਨਾ ਸਿਰਫ਼ ਦੇਸ਼ ਦਾ ਭਵਿੱਖ ਹਨ, ਸਗੋਂ ਵਰਤਮਾਨ ਸਮੇਂ ‘ਚ ਸਕਾਰਾਤਮਿਕ ਤਬਦੀਲੀ ਦੇ ਅਹਿਮ ਵਾਹਕ ਵੀ ਹਨ। ਨੌਜਵਾਨਾਂ ਦੀ ਸਮਾਜਿਕ ਜ਼ਿੰਮੇਵਾਰੀ ‘ਤੇ ਚਾਨਣਾ ਪਾਉਂਦੇ ਹੋਏ ਐਸ. ਡੀ. ਐਮ. ਪਰਮਪ੍ਰੀਤ ਸਿੰਘ ਨੇ ਕਿਹਾ ਕਿ ਸਮਾਜ ਵਿਚ ਸਕਾਰਾਤਮਿਕ ਤਬਦੀਲੀ ਲਿਆਉਣ ਲਈ ਨੌਜਵਾਨਾਂ ਦਾ ਜਾਗਰੂਕ, ਸੰਵੇਦਨਸ਼ੀਲ ਤੇ ਸਰਗਰਮ ਹੋਣਾ ਬਹੁਤ ਜ਼ਰੂਰੀ ਹੈ। ਪ੍ਰੋਗਰਾਮ ਦੀ ਸ਼ੁਰੂਆਤ ‘ਚ ਐਨ. ਜੀ. ਓ. ਏ4ਸੀ ਦਸੂਹਾ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ। ਇੰਡੀਅਨ ਸੁਕਰੋਜ਼ ਲਿਮਟਿਡ ਮੁਕੇਰੀਆਂ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਕੁਨਾਲ ਯਾਦਵ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਦੀ ਅਸਲ ਤਾਕਤ ਇਸ ਦੇ ਪਿੰਡਾਂ ਤੇ ਨੌਜਵਾਨਾਂ ਵਿਚ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਾਧਨਾਂ ਦੀ ਸੁਚੱਜੀ ਵਰਤੋਂ ਤੇ ਵਾਤਾਵਰਨ ਦੀ ਸੰਭਾਲ ਬਾਰੇ ਜਾਗਰੂਕ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਮਹਿਮਾਨਾਂ ਤੋਂ ਕਈ ਸਵਾਲ ਪੁੱਛੇ ਅਤੇ ਸਮਾਜਿਕ ਤਬਦੀਲੀ ‘ਚ ਨੌਜਵਾਨਾਂ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਡੀਨ ਡਾ. ਸਿਮਰਜੀਤ ਕੌਰ ਗਿੱਲ ਨੇ ਕਿਹਾ ਕਿ ਲੀਡਰਸ਼ਿਪ ਸਿਰਫ਼ ਕੋਈ ਅਹੁਦਾ ਜਾਂ ਰੁਤਬਾ ਨਹੀਂ, ਸਗੋਂ ਜ਼ਿੰਮੇਵਾਰੀ ਨਿਭਾਉਣ ਦੀ ਭਾਵਨਾ ਹੈ। ਸਕੂਲ ਦੇ ਸਾਬਕਾ ਵਿਦਿਆਰਥੀ ਅੰਗਦ ਸਿੰਘ ਗਿੱਲ ਨੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਸਮਾਗਮ ‘ ਚ ਮੌਜੂਦ ਹੋਰ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਗੱਲਬਾਤਾਂ ਨੌਜਵਾਨਾਂ ਨੂੰ ਅਸਲ ਸੰਸਾਰ ਦੀਆਂ ਸਮਾਜਿਕ ਚੁਣੌਤੀਆਂ ਨੂੰ ਸਮਝਣ ਅਤੇ ਸਕਾਰਾਤਮਿਕ ਤਬਦੀਲੀ ਲਿਆਉਣ ਲਈ ਪ੍ਰੇਰਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਵੁੱਡਲੈਂਡ ਓਵਰਸੀਜ਼ ਸਕੂਲ ਦਾ ਉਦੇਸ਼ ਸਿਰਫ਼ ਸਫਲ ਵਿਦਿਆਰਥੀ ਤਿਆਰ ਕਰਨਾ ਹੀ ਨਹੀਂ, ਸਗੋਂ ਅਜਿਹੇ ਸੰਵੇਦਨਸ਼ੀਲ, ਅਨੁਸ਼ਾਸਿਤ ਅਤੇ ਆਤਮ-ਵਿਸ਼ਵਾਸੀ ਨਾਗਰਿਕਾਂ ਨੂੰ ਘੜਨਾ ਹੈ।
Ad Position 22
No active advertisement
ਪਿਛਲੀ ਖ਼ਬਰ ਸਿਵਲ ਸੁਸਾਇਟੀ ਤਲਵਾੜਾ ਵਲੋਂ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪੁਤਲਾ ਫ਼ੂਕ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਾਂਝੇ ਮੋਰਚੇ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਗਟਾਇਆ
Ad Position 24