ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਸਰਹਾਲਾ ਖ਼ੁਰਦ ’ਚ ਗੁਰਮਤਿ ਸਮਾਗਮ
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਸੁਸਾਇਟੀ ਵਲੋਂ ਸਰਹਾਲਾ ਖ਼ੁਰਦ ਨਜ਼ਦੀਕ ਮਾਹਿਲਪੁਰ ਵਿਖੇ ਸਮਾਗਮ ਕਰਵਾਇਆ ਗਿਆ।
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਸੁਸਾਇਟੀ ਵਲੋਂ ਸਰਹਾਲਾ ਖ਼ੁਰਦ ਨਜ਼ਦੀਕ ਮਾਹਿਲਪੁਰ ਵਿਖੇ ਸਮਾਗਮ ਕਰਵਾਇਆ ਗਿਆ। ਸਮਾਗਮ ‘ਚ ਸੰਤ ਅਨੂਪ ਸਿੰਘ, ਭਾਈ ਸਤਿੰਦਰ ਸਿੰਘ ਆਲਮ, ਭਾਈ ਸੁਖਦੇਵ ਸਿੰਘ ਨਡਾਲੋਂ ਤੇ ਭਾਈ ਮਰਦਾਨਾ ਜੀ ਗੁਰਮਤਿ ਸੰਗੀਤ ਅਕੈਡਮੀ ਸਰਹਾਲਾ ਖ਼ੁਰਦ ਦੇ ਬੱਚਿਆਂ ਦੇ ਜਥਿਆਂ ਵਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਗਿਆਨੀ ਜਸਵਿੰਦਰ ਸਿੰਘ ਪਰਮਾਰ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਸੰਤ ਅਨੂਪ ਸਿੰਘ ਤੇ ਜਸਵਿੰਦਰ ਸਿੰਘ ਪਰਮਾਰ ਵਲੋਂ ਪ੍ਰਬੰਧਕਾਂ ਦਾ ਅਤੇ ਵੱਖ-ਵੱਖ ਖੇਤਰ ‘ਚ ਨਿਭਾਈਆਂ ਸੇਵਾਵਾਂ ਲਈ ਸਨਮਾਨ ਕੀਤਾ। ਇਸ ਮੌਕੇ ਭਾਈ ਦਰਸ਼ਨ ਸਿੰਘ ਪਲਾਹਾ, ਭਾਈ ਜੈਦੀਪ ਸਿੰਘ ਫਗਵਾੜਾ, ਗੁਰਜਿੰਦਰ ਸਿੰਘ, ਇਕਬਾਲ ਸਿੰਘ, ਸਤਵਿੰਦਰ ਸਿੰਘ ਸਰਪੰਚ, ਜਸਵੀਰ ਸਿੰਘ, ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਜਸਵਿੰਦਰ ਕੌਰ ਸਾਬਕਾ ਸਰਪੰਚ, ਕਿਰਨਜੋਤ ਸਿੰਘ, ਭਾਈ ਗੁਰਚਰਨ ਸਿੰਘ, ਇੰਦਰਬੀਰ ਸਿੰਘ, ਜਸਕਰਨ ਸਿੰਘ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ।