09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਡਾ. ਸੁਮਿਤ ਮੁਧ ਵਲੋਂ 17 ਤੋਂ ਹੋਣ ਵਾਲੇ ਸੂਬਾ ਪੱਧਰੀ ਫੁੱਟਬਾਲ ਮੁਕਾਬਲਿਆਂ ਦੀ ਤਿਆਰੀ ਸੰਬੰਧੀ ਮੀਟਿੰਗ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹੇ ਵਿਚ ਹੋਣ ਵਾਲੇ ਰਾਜ ਪੱਧਰੀ ਫੁੱਟਬਾਲ ਮੁਕਾਬਲਿਆਂ ਦੀਆਂ ਤਿਆਰੀਆਂ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ (ਜ) ਡਾ.

Ad Position 21
No active advertisement
ਅਜੀਤ ਡੈਸਕ 09-10-2026
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹੇ ਵਿਚ ਹੋਣ ਵਾਲੇ ਰਾਜ ਪੱਧਰੀ ਫੁੱਟਬਾਲ ਮੁਕਾਬਲਿਆਂ ਦੀਆਂ ਤਿਆਰੀਆਂ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ (ਜ) ਡਾ. ਸੁਮਿਤ ਮੁਧ ਨੇ ਦੱਸਿਆ ਕਿ ਅੰਡਰ-14 ਤੋਂ ਅੰਡਰ-40 ਉਮਰ ਵਰਗ ਤੱਕ ਪੁਰਸ਼ ਅਤੇ ਮਹਿਲਾ ਵਰਗ ਦੇ ਰਾਜ ਪੱਧਰੀ ਫੁੱਟਬਾਲ ਮੁਕਾਬਲੇ ਮਾਹਿਲਪੁਰ ਵਿਚ 17 ਤੋਂ 23 ਅਕਤੂਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 17 ਤੋਂ 20 ਅਕਤੂਬਰ ਤੱਕ ਪੁਰਸ਼ਾਂ ਅਤੇ 20 ਤੋਂ 23 ਅਕਤੂਬਰ ਤੱਕ ਮਹਿਲਾਵਾਂ ਦੇ ਰਾਜ ਪੱਧਰੀ ਫੁੱਟਬਾਲ ਮੁਕਾਬਲੇ ਹੋਣਗੇ। ਉਨ੍ਹਾਂ ਅਧਿਕਾਰੀਆਂ ਨੂੰ ਖਿਡਾਰੀਆਂ ਦੀ ਸਹੂਲਤ ਨੂੰ ਤਰਜੀਹ ਦਿੰਦਿਆਂ ਮੈਡੀਕਲ ਸਹੂਲਤਾਂ, ਸੁਰੱਖਿਆ ਪ੍ਰਬੰਧ, ਖਿਡਾਰੀਆਂ ਦੇ ਠਹਿਰਣ, ਸਾਫ਼-ਸਫ਼ਾਈ, ਭੋਜਨ, ਆਰਜ਼ੀ ਪਖਾਨੇ, ਪੀਣ ਵਾਲੇ ਪਾਣੀ ਸਮੇਤ ਹੋਰ ਜ਼ਰੂਰੀ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਹ ਮੁਕਾਬਲੇ ਫੁੱਟਬਾਲ ਸਟੇਡੀਅਮ ਮਾਹਿਲਪੁਰ, ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ, ਪ੍ਰਿੰਸੀਪਲ ਹਰਭਜਨ ਸਿੰਘ ਸਟੇਡੀਅਮ ਮਾਹਿਲਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲਪੁਰ ਅਤੇ ਫੁੱਟਬਾਲ ਸਟੇਡੀਅਮ ਬਾਹੋਵਾਲ ਵਿਖੇ ਕਰਵਾਏ ਜਾਣਗੇ। ਇਸ ਮੌਕੇ ਐਸ.ਡੀ.ਐਮ. ਗੜ੍ਹਸ਼ੰਕਰ ਸੰਜੀਵ ਕੁਮਾਰ ਤੇ ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ ਸਮੇਤ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵਾਮੀ ਪ੍ਰੇਮਾਨੰਦ ਪਬਲਿਕ ਹਾਈ ਸਕੂਲ ਵਿਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਡੋਰ ਟੂ ਡੋਰ ਪ੍ਰੋਗਰਾਮ ਤਹਿਤ ਪਿੰਡ ਜੱਲੋਵਾਲ ’ਚ ਦਸਤਕ
Ad Position 24