ਸਵਾਮੀ ਪ੍ਰੇਮਾਨੰਦ ਪਬਲਿਕ ਹਾਈ ਸਕੂਲ ਵਿਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ
ਮੁਕੇਰੀਆਂ, 8 ਅਕਤੂਬਰ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਪਬਲਿਕ ਹਾਈ ਸਕੂਲ ਵਿਚ ਸੱਭਿਆਚਾਰਕ ਪ੍ਰੋਗਰਾਮ ਮੇਲਾ ਮੁਟਿਆਰਾਂ ਦਾ ਧੂਮ ਧਾਮ ਨਾਲ ਕਰਵਾਇਆ। ਇਸ ਮੌਕੇ ਸਰਿਤਾ ਮੱਕੜ, ਚੰਚਲ ਨਾਰੰਗ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਮੁਕੇਰੀਆਂ, 8 ਅਕਤੂਬਰ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਪਬਲਿਕ ਹਾਈ ਸਕੂਲ ਵਿਚ ਸੱਭਿਆਚਾਰਕ ਪ੍ਰੋਗਰਾਮ ਮੇਲਾ ਮੁਟਿਆਰਾਂ ਦਾ ਧੂਮ ਧਾਮ ਨਾਲ ਕਰਵਾਇਆ। ਇਸ ਮੌਕੇ ਸਰਿਤਾ ਮੱਕੜ, ਚੰਚਲ ਨਾਰੰਗ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਨਾਲ ਸ਼ੁਕਲਾ ਮਹਾਜਨ, ਵਰਸਾ ਸਵਰਾਜ, ਪ੍ਰੇਰਨਾ ਮਹਾਜਨ, ਰੇਣੂ ਅਗਰਵਾਲ, ਸੁਨੀਤਾ ਸ਼ਾਕਰ ਤੋਂ ਇਲਾਵਾ ਹੋਰ ਵੀ ਮੈਂਬਰ ਹਾਜ਼ਰ ਸਨ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਲੋਂ ਦੀਪ ਜਗਾ ਕੇ ਕੀਤੀ ਗਈ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪੁਸ਼ਾਕ ਪਾ ਕੇ ਸਟੇਜ ’ਤੇ ਕਦਮ ਰੱਖਿਆ ਅਤੇ ਪੂਰਾ ਪੰਡਾਲ ਤਾਲੀਆਂ ਦੀ ਗੜਗੜਾਹਟ ਨਾਲ ਗੂੰਜ ਉੱਠਿਆ। ਇਸ ਰੰਗਾ-ਰੰਗ ਪ੍ਰੋਗਰਾਮ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਸਭਿਆਚਾਰ ਨਾਲ ਜੋੜਨਾ ਤੇ ਉਨ੍ਹਾਂ ਦੇ ਅੰਦਰ ਲੁਕੀ ਹੋਈ ਕਲਾਤਮਿਕ ਪ੍ਰਤਿਭਾ ਨੂੰ ਇਕ ਵੱਡਾ ਮੰਚ ਦੇਣਾ ਸੀ। ਵੱਖ-ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਨੇ ਲੋਕ ਗੀਤਾਂ ’ਤੇ ਡਾਂਸ ਪੇਸ਼ ਕੀਤਾ। ਸਕੂਲ ਦੀ ਪ੍ਰਿੰਸੀਪਲ ਪ੍ਰਿਆ ਠਾਕੁਰ ਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਇਸ ਸਫਲ ਆਯੋਜਨ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ। ਸਮਾਰੋਹ ਦੇ ਅੰਤ ਵਿਚ ਆਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।