18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸੰਤ ਪ੍ਰੇਮ ਸਿੰਘ ਪ੍ਰੀਤਮਪੁਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ

ਘੋਗਰਾ, 8 ਅਕਤੂਬਰ (ਆਰ. ਐੱਸ.

Ad Position 21
No active advertisement
ਅਜੀਤ ਡੈਸਕ 02-10-2026
ਘੋਗਰਾ, 8 ਅਕਤੂਬਰ (ਆਰ. ਐੱਸ. ਸਲਾਰੀਆ)-ਗੁਰਦੁਆਰਾ ਸਿੰਘ ਸਭਾ ਹਲੇੜ ਵਿਖੇ ਸੰਤ ਹਰਚਰਨ ਸਿੰਘ ਖ਼ਾਲਸਾ ਰਾਮਦਾਸ ਦੇ ਸਮੂਹ ਸੇਵਾਦਾਰਾਂ ਤੇ ਸੰਗਤ ਦੇ ਸਹਿਯੋਗ ਨਾਲ ਸੰਤ ਪ੍ਰੇਮ ਸਿੰਘ ਪ੍ਰੀਤਮਪੁਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ। ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ਼ਾਮ ਦੇ ਦੀਵਾਨ ਸਜਾਏ ਗਏ। ਇਸ ਮੌਕੇ ਭਾਈ ਦਵਿੰਦਰ ਸਿੰਘ ਹਲੇੜ, ਭਾਈ ਜਤਿੰਦਰ ਸਿੰਘ ਨੂਰਪੁਰੀ, ਭਾਈ ਸਤਵਿੰਦਰ ਸਿੰਘ ਬੋਤਲ ਅਤੇ ਭਾਈ ਸੁਖਰਾਜ ਸਿੰਘ ਪ੍ਰੀਤਮਪੁਰ ਵਾਲੇ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਕੁਲਵੀਰ ਸਿੰਘ, ਜਸਵਿੰਦਰ ਸਿੰਘ ਧੁੱਗਾ, ਹਰਮਿੰਦਰ ਸਿੰਘ ਸਹਿਜ, ਤਰਸੇਮ ਸਿੰਘ, ਦਲਜੀਤ ਸਿੰਘ, ਕੁਲਵੰਤ ਸਿੰਘ, ਕੁਲਦੀਪ ਸਿੰਘ, ਰਜਿੰਦਰ ਸਿੰਘ, ਭੁਪਿੰਦਰ ਸਿੰਘ, ਕੁਲਵੀਰ ਸਿੰਘ ਏ. ਐਸ. ਆਈ., ਕੁਲਵੰਤ ਸਿੰਘ, ਗ੍ਰੰਥੀ ਕੁਲਜੀਤ ਸਿੰਘ, ਕੈਸ਼ੀਅਰ ਗੁਰਦੀਪ ਸਿੰਘ, ਧਰਮਿੰਦਰ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ਵਿਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਨਿਸ਼ਾਨੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸੀ. ਐਚ. ਸੀ. ਹਸਪਤਾਲ ਬੀਣੇਵਾਲ ’ਚ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ
Ad Position 24