18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

‘ ਖੇਡਾਂ ਵਤਨ ਪੰਜਾਬ ਦੀਆਂ’ ਵਿਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਨਿਸ਼ਾਨੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ

ਮੁਕੇਰੀਆਂ, 8 ਅਕਤੂਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਅਧੀਨ ਕਰਵਾਈਆਂ ਗਈਆਂ ਜ਼ਿਲ੍ਹਾ ਹੁਸ਼ਿਆਰਪੁਰ ਤੇ ਜ਼ਿਲ੍ਹਾ ਗੁਰਦਾਸਪੁਰ ਦੀਆਂ ਸ਼ੂਟਿੰਗ ਪ੍ਰਤੀਯੋਗਤਾਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਹੋਣਹਾਰ ਨਿਸ਼ਾਨੇਬਾਜ਼ਾਂ ਨੇ ਵੱਖ-ਵੱਖ ਵਰਗਾਂ ਵਿਚ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਈ ਤਗਮੇ ਤੇ ਪ੍ਰਮੁੱਖ ਸਥਾਨ ਹਾਸਿਲ ਕੀਤੇ।

Ad Position 21
No active advertisement
ਨਿਸ਼ਾਨੇਬਾਜ਼ੀ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਅਰਚਨਾ ਸੂਦਨ। ਤਸਵੀਰ : ਰਾਮਗੜ੍ਹੀਆ 02-10-2026
ਮੁਕੇਰੀਆਂ, 8 ਅਕਤੂਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਅਧੀਨ ਕਰਵਾਈਆਂ ਗਈਆਂ ਜ਼ਿਲ੍ਹਾ ਹੁਸ਼ਿਆਰਪੁਰ ਤੇ ਜ਼ਿਲ੍ਹਾ ਗੁਰਦਾਸਪੁਰ ਦੀਆਂ ਸ਼ੂਟਿੰਗ ਪ੍ਰਤੀਯੋਗਤਾਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਹੋਣਹਾਰ ਨਿਸ਼ਾਨੇਬਾਜ਼ਾਂ ਨੇ ਵੱਖ-ਵੱਖ ਵਰਗਾਂ ਵਿਚ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਈ ਤਗਮੇ ਤੇ ਪ੍ਰਮੁੱਖ ਸਥਾਨ ਹਾਸਿਲ ਕੀਤੇ। ਖ਼ਾਸ ਉਪਲਬਧੀ ਇਹ ਰਹੀ ਕਿ ਦੋਵੇਂ ਜ਼ਿਲ੍ਹਿਆਂ ਦੀਆਂ ਪ੍ਰਤੀਯੋਗਤਾਵਾਂ ਵਿਚ ਤਗਮੇ ਜਿੱਤਣ ਵਾਲੇ ਸਕੂਲ ਦੇ ਸਾਰੇ ਵਿਦਿਆਰਥੀਆਂ ਦੀ ਚੋਣ ਰਾਜ ਪੱਧਰੀ ਪ੍ਰਤੀਯੋਗਤਾ ਲਈ ਹੋਈ ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ੂਟਿੰਗ ਪ੍ਰਤੀਯੋਗਤਾ ਦਾ ਆਯੋਜਨ 28 ਤੇ 29 ਸਤੰਬਰ 2026 ਨੂੰ ਵਾਰੀਅਰਜ਼ ਸ਼ੂਟਿੰਗ ਅਕੈਡਮੀ ਭੰਗਾਲਾ ਵਿਖੇ ਕੀਤਾ, ਜਦਕਿ ਜ਼ਿਲ੍ਹਾ ਗੁਰਦਾਸਪੁਰ ਦੀ ਸ਼ੂਟਿੰਗ ਪ੍ਰਤੀਯੋਗਤਾ ਗੁਰਦਾਸਪੁਰ ਵਿਖੇ ਕਰਵਾਈ ਗਈ। ਦੋਵੇਂ ਜ਼ਿਲ੍ਹਾ ਪੱਧਰੀ ਪ੍ਰਤੀਯੋਗਤਾਵਾਂ ਵਿਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਨਿਸ਼ਾਨੇਬਾਜ਼ਾਂ ਨੇ ਆਪਣੀ ਪ੍ਰਤਿਭਾ ਤੇ ਸ਼ਾਨਦਾਰ ਖੇਡ ਕੌਸ਼ਲ ਦਾ ਪ੍ਰਦਰਸ਼ਨ ਕੀਤਾ। ਏਅਰ ਪਿਸਟਲ ਵਰਗ ਵਿਚ ਗੁਰਲੀਨ ਅਤੇ ਜਸਮੀਨ ਨੇ ਪਹਿਲਾ ਸਥਾਨ, ਜਦਕਿ ਜਸ਼ਨਪ੍ਰੀਤ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਰਾਈਫ਼ਲ ਵਰਗ ਵਿਚ ਰੁਦ੍ਰਾਂਸ਼ ਤੇ ਨਾਜ਼ ਨੇ ਪਹਿਲਾ, ਕਿਵਪ੍ਰੀਤ ਕੌਰ ਨੇ ਦੂਜਾ ਅਤੇ ਗੁਰਨੂਰ ਕੌਰ ਤੇ ਹਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਉਪਲਬਧੀ ’ਤੇ ਸਕੂਲ ਦੇ ਨਿਰਦੇਸ਼ਕ ਪ੍ਰੋਫੈਸਰ ਜੀ. ਐੱਸ. ਮੁਲਤਾਨੀ, ਨੀਰੂ ਮੁਲਤਾਨੀ ਅਤੇ ਪ੍ਰਿੰਸੀਪਲ ਅਰਚਨਾ ਸੂਦਨ ਨੇ ਸਾਰੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸ਼ੂਟਿੰਗ ਕੋਚ ਗੁਰਪ੍ਰੀਤ ਸਿੰਘ ਨੂੰ ਹਾਰਦਿਕ ਵਧਾਈ ਦਿੱਤੀ। ਸਕੂਲ ਪ੍ਰਬੰਧਨ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵਿਦਿਆਰਥੀਆਂ ਨੂੰ ਉੱਤਮ ਮੰਚ ਤੇ ਮਾਹਿਰ ਸਿਖਲਾਈ ਪ੍ਰਦਾਨ ਕਰਨਾ ਸਕੂਲ ਦੀਆਂ ਪ੍ਰਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ।
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਐਮ. ਬੀ. ਡੀ. ਏ. ਵੀ. ਸਕੂਲ ਤਲਵਾੜਾ ਦੇ ਆਚਮਨਪੁਰੀ ਨੇ ਵਿਗਿਆਨ ਪ੍ਰੋਗਰਾਮ ਵਿਚ ਮਾਰੀ ਬਾਜ਼ੀ ਅਗਲੀ ਖ਼ਬਰ ਸੰਤ ਪ੍ਰੇਮ ਸਿੰਘ ਪ੍ਰੀਤਮਪੁਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ
Ad Position 24