18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਭਾਰਤੀ ਹਵਾਈ ਸੈਨਾ ਦੇ 94ਵੇਂ ਸਥਾਪਨਾ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ

ਹੁਸ਼ਿਆਰਪੁਰ, 8 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਰਿਟਾ: ਕਮਾਂਡਰ ਬਲਜਿੰਦਰ ਵਿਰਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਹੁਸ਼ਿਆਰਪੁਰ ਵਲੋਂ ਭਾਰਤੀ ਹਵਾਈ ਸੈਨਾ ਦੇ 94ਵੇਂ ਸਥਾਪਨਾ ਦਿਵਸ ਦੇ ਇਤਿਹਾਸਕ ਮੌਕੇ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਇਆ। ਇਸ ਦੌਰਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਦੀ ਅਗਵਾਈ ਹੇਠ ਦੇਸ਼ ਦੀ ਸੇਵਾ ਕਰਨ ਵਾਲੇ ਹਵਾਈ ਸੈਨਾ ਦੇ ਬਹਾਦਰ ਸ਼ਹੀਦਾਂ ਦੀ ਯਾਦ ਵਿਚ ਰੀਥ ਲੇਇੰਗ (ਫੁੱਲ ਮਾਲਾਵਾਂ ਅਰਪਿਤ ਕਰਨ ਦੀ ਰਸਮ) ਨਿਭਾਈ ਗਈ।

Ad Position 21
No active advertisement
ਅਜੀਤ ਡੈਸਕ 02-10-2026
ਹੁਸ਼ਿਆਰਪੁਰ, 8 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਰਿਟਾ: ਕਮਾਂਡਰ ਬਲਜਿੰਦਰ ਵਿਰਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਹੁਸ਼ਿਆਰਪੁਰ ਵਲੋਂ ਭਾਰਤੀ ਹਵਾਈ ਸੈਨਾ ਦੇ 94ਵੇਂ ਸਥਾਪਨਾ ਦਿਵਸ ਦੇ ਇਤਿਹਾਸਕ ਮੌਕੇ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਇਆ। ਇਸ ਦੌਰਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਦੀ ਅਗਵਾਈ ਹੇਠ ਦੇਸ਼ ਦੀ ਸੇਵਾ ਕਰਨ ਵਾਲੇ ਹਵਾਈ ਸੈਨਾ ਦੇ ਬਹਾਦਰ ਸ਼ਹੀਦਾਂ ਦੀ ਯਾਦ ਵਿਚ ਰੀਥ ਲੇਇੰਗ (ਫੁੱਲ ਮਾਲਾਵਾਂ ਅਰਪਿਤ ਕਰਨ ਦੀ ਰਸਮ) ਨਿਭਾਈ ਗਈ। ਇਸ ਮੌਕੇ ਹਾਜ਼ਰ ਸਾਬਕਾ ਸੈਨਿਕਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਭਾਰਤੀ ਹਵਾਈ ਸੈਨਾ ਦੇ ਸ਼ਾਨਦਾਰ ਇਤਿਹਾਸ ਤੇ ਦੇਸ਼ ਦੀ ਰੱਖਿਆ ਵਿਚ ਇਸ ਦੇ ਵਡਮੁੱਲੇ ਯੋਗਦਾਨ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਭਾਰਤੀ ਹਵਾਈ ਸੈਨਾ ਨੇ ਨਾ ਸਿਰਫ਼ ਯੁੱਧ ਦੇ ਮੈਦਾਨ ਵਿਚ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕੀਤੀ ਹੈ, ਸਗੋਂ ਕੁਦਰਤੀ ਆਫ਼ਤਾਂ ਅਤੇ ਮੁਸ਼ਕਿਲ ਸਮਿਆਂ ਦੌਰਾਨ ਰਾਹਤ ਕਾਰਜਾਂ ਵਿਚ ਵੀ ਹਮੇਸ਼ਾਂ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਦਿਨ ਸਾਨੂੰ ਉਨ੍ਹਾਂ ਸੂਰਬੀਰਾਂ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਦੇਸ ਲਈ ਆਪਣਾ ਸਰਵਸਵ ਵਾਰ ਦਿੱਤਾ। ਉਨ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਮੂਹ ਸਾਬਕਾ ਹਵਾਈ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ 94ਵੇਂ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਅਤੇ ਵਿਸ਼ਵਾਸ ਦਿਵਾਇਆ ਕਿ ਵਿਭਾਗ ਹਮੇਸ਼ਾ ਉਨ੍ਹਾਂ ਦੀ ਭਲਾਈ ਅਤੇ ਸੇਵਾ ਲਈ ਵਚਨਬੱਧ ਹੈ। ਇਸ ਮੌਕੇ ਜ਼ਿਲ੍ਹਾ ਦਫ਼ਤਰ ਦੇ ਸਟਾਫ਼ ਤੋਂ ਇਲਾਵਾ ਸਾਬਕਾ ਸੈਨਿਕ, ਹਵਾਈ ਸੈਨਾ ਦੇ ਸੇਵਾਮੁਕਤ ਸੈਨਿਕ ਹਾਜ਼ਰ ਸਨ, ਜਿਨ੍ਹਾਂ ਨੇ ਸ਼ਹੀਦੀ ਸਮਾਰਕ ‘ਤੇ ਫੁੱਲ ਅਰਪਿਤ ਕਰਕੇ ਦੇਸ਼ ਦੇ ਵੀਰਾਂ ਨੂੰ ਸਲਾਮੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਡਾ: ਇਸ਼ਾਂਕ ਕੁਮਾਰ ਨੇ ਬਠੁੱਲਾ ’ਚ ਪਰਿਵਾਰਾਂ ਨੂੰ ‘ਮੇਰਾ ਘਰ-ਮੇਰਾ ਨਾਮ’ ਯੋਜਨਾ ਤਹਿਤ ਵੰਡੇ ਕਾਰਡ ਅਗਲੀ ਖ਼ਬਰ ਖੈਰੜ-ਅੱਛਰਵਾਲ ਦੇ ਸਰਕਾਰੀ ਸਕੂਲ ’ਚ ਪ੍ਰਿੰਸੀਪਲ ਸਮੇਤ ਹੋਰ ਖਾਲੀ ਪੋਸਟਾਂ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ-ਧੀਮਾਨ
Ad Position 24