ਡਾ: ਇਸ਼ਾਂਕ ਕੁਮਾਰ ਨੇ ਬਠੁੱਲਾ ’ਚ ਪਰਿਵਾਰਾਂ ਨੂੰ ‘ਮੇਰਾ ਘਰ-ਮੇਰਾ ਨਾਮ’ ਯੋਜਨਾ ਤਹਿਤ ਵੰਡੇ ਕਾਰਡ
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਬਠੁੱਲਾ ਵਿਖੇ ਵਿਧਾਇਕ ਡਾ. ਇਸ਼ਾਂਕ ਕੁਮਾਰ ਦੁਆਰਾ 88 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ।
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਬਠੁੱਲਾ ਵਿਖੇ ਵਿਧਾਇਕ ਡਾ. ਇਸ਼ਾਂਕ ਕੁਮਾਰ ਦੁਆਰਾ 88 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਵਿਧਾਇਕ ਨੇ ਲਾਭਪਾਤਰੀ ਪਰਿਵਾਰਾਂ ਨੂੰ ਇਹ ਕਾਰਡ ਸੌਂਪੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਯੋਜਨਾ ਤਹਿਤ ਮਿਲੇ ਮਾਲਕੀ ਹੱਕਾਂ ਲਈ ਵਧਾਈ ਦਿੱਤੀ। ਇਸ ਮੌਕੇ ਡਾ. ਇਸ਼ਾਂਕ ਨੇ ਕਿਹਾ ਕਿ ਪਿੰਡਾਂ ਵਿਚ ਕਈ ਪਰਿਵਾਰ ਲੰਮੇ ਸਮੇਂ ਤੋਂ ਆਪਣੀਆਂ ਰਿਹਾਇਸ਼ੀ ਜਾਇਦਾਦਾਂ ਵਿਚ ਰਹਿ ਰਹੇ ਹਨ, ਪਰ ਉਨ੍ਹਾਂ ਦੀ ਜਾਇਦਾਦ ਦਾ ਪੂਰਾ ਮਾਲਕੀ ਰਿਕਾਰਡ ਸਰਕਾਰੀ ਦਸਤਾਵੇਜ਼ਾਂ ਵਿਚ ਦਰਜ ਨਾ ਹੋਣ ਕਾਰਨ ਕਈ ਵਾਰ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਅਜਿਹੇ ਪਰਿਵਾਰਾਂ ਨੂੰ ਆਪਣੀ ਜਾਇਦਾਦ ਸਬੰਧੀ ਅਧਿਕਾਰਤ ਰਿਕਾਰਡ ਮਿਲੇਗਾ ਅਤੇ ਭਵਿੱਖ ਵਿਚ ਜਾਇਦਾਦ ਨਾਲ ਸੰਬੰਧਿਤ ਕੰਮਾਂ ਵਿਚ ਵੀ ਸਹੂਲਤ ਹੋਵੇਗੀ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਆਪਣੇ ਘਰ ਅਤੇ ਜਾਇਦਾਦ ਨਾਲ ਸੰਬੰਧਤ ਮਾਲਕੀ ਦਾ ਸਪੱਸ਼ਟ ਦਸਤਾਵੇਜ਼ ਹਰ ਪਰਿਵਾਰ ਲਈ ਮਹੱਤਵ ਰੱਖਦਾ ਹੈ।