ਦਫ਼ਤਰ ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲਾ ਵਿਖੇ ਸਮਾਗਮ ਕੱਲ੍ਹ
ਗੜ੍ਹਦੀਵਾਲਾ, 8 ਅਕਤੂਬਰ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਤੇ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਟਾਂਡਾ ਰੋਡ ‘ਤੇ ਸਥਿਤ ਦਫ਼ਤਰ ਵਿਖੇ 10 ਅਕਤੂਬਰ ਨੂੰ ਮਾਸਟਰ ਗੁਰਿੰਦਰਜੀਤ ਸਿੰਘ ਸਹੋਤਾ ਦੀ ਯਾਦ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਹਾਨ ਕੀਰਤਨੀਏ ਭਾਈ ਹਰਭਜਨ ਸਿੰਘ ਸੋਤਲਾ ਤੇ ਹੋਰ ਸ਼ਖ਼ਸੀਅਤਾਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੀਆਂ।
ਗੜ੍ਹਦੀਵਾਲਾ, 8 ਅਕਤੂਬਰ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਤੇ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਟਾਂਡਾ ਰੋਡ ‘ਤੇ ਸਥਿਤ ਦਫ਼ਤਰ ਵਿਖੇ 10 ਅਕਤੂਬਰ ਨੂੰ ਮਾਸਟਰ ਗੁਰਿੰਦਰਜੀਤ ਸਿੰਘ ਸਹੋਤਾ ਦੀ ਯਾਦ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਹਾਨ ਕੀਰਤਨੀਏ ਭਾਈ ਹਰਭਜਨ ਸਿੰਘ ਸੋਤਲਾ ਤੇ ਹੋਰ ਸ਼ਖ਼ਸੀਅਤਾਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੀਆਂ। ਇਸ ਮੌਕੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਬਾਹਗਾ ਵਲੋਂ ਸਵੇਰੇ 10 ਵਜੇ ਤੋਂ 2 ਵਜੇ ਤੱਕ ਮੈਡੀਕਲ ਚੈੱਕਅਪ ਕੈਂਪ ਵੀ ਲਗਾਇਆ ਜਾਵੇਗਾ, ਜਿਸ ਦੌਰਾਨ ਹਸਪਤਾਲ ਦੇ ਮਾਹਿਰ ਡਾਕਟਰ ਮਰੀਜ਼ਾਂ ਦੀਆਂ ਹਰ ਪ੍ਰਕਾਰ ਦੀਆਂ ਬਿਮਾਰੀਆਂ ਦਾ ਚੈੱਕਅਪ ਕਰਨਗੇ ਤੇ ਮਰੀਜ਼ਾਂ ਨੂੰ ਲੋੜ ਅਨੁਸਾਰ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸੁਸਾਇਟੀ ਵਲੋਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਵੀ ਕਰਵਾਇਆ ਜਾਵੇਗਾ, ਜਿਸ ‘ਚ ਲੋੜਵੰਦ ਵਿਧਵਾਵਾਂ, ਅਨਾਥ ਬੱਚਿਆਂ, ਬਜ਼ੁਰਗਾਂ ਤੇ ਹੋਰ 300 ਦੇ ਕਰੀਬ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਜਾਵੇਗਾ।