ਰੋਟਰੀ ਆਈ ਬੈਂਕ ਤੇ ਕੋਰਨੀਅਲ ਟਰਾਂਸ ਪਲਾਂਟ ਸੁਸਾਇਟੀ ਵਲੋਂ ਅੱਖਾਂ ਦੇ ਕੈਂਪ ਸੰਬੰਧੀ ਮੀਟਿੰਗ
ਗੜ੍ਹਸ਼ੰਕਰ, 8 ਅਕਤੂਬਰ (ਧਾਲੀਵਾਲ)-ਰੋਟਰੀ ਆਈ ਬੈਂਕ ਤੇ ਕੋਰਨੀਅਲ ਟਰਾਂਸ ਪਲਾਂਟ ਸੁਸਾਇਟੀ ਗੜ੍ਹਸ਼ੰਕਰ ਯੂਨਿਟ ਦੀ ਮੀਟਿੰਗ ਡਾ. ਤਰਸੇਮ ਸਿੰਘ ਚੇਅਰਮੈਨ ਬਾਡੀ ਡੋਨੇਸ਼ਨ ਕਮੇਟੀ ਦੀ ਪ੍ਰਧਾਨਗੀ ਹੇਠ ਯੂਨੀਵਰਸਲ ਹੈਲਥ ਕਲੀਨਿਕ ਗੜ੍ਹਸ਼ੰਕਰ ਵਿਖੇ ਹੋਈ।
ਗੜ੍ਹਸ਼ੰਕਰ, 8 ਅਕਤੂਬਰ (ਧਾਲੀਵਾਲ)-ਰੋਟਰੀ ਆਈ ਬੈਂਕ ਤੇ ਕੋਰਨੀਅਲ ਟਰਾਂਸ ਪਲਾਂਟ ਸੁਸਾਇਟੀ ਗੜ੍ਹਸ਼ੰਕਰ ਯੂਨਿਟ ਦੀ ਮੀਟਿੰਗ ਡਾ. ਤਰਸੇਮ ਸਿੰਘ ਚੇਅਰਮੈਨ ਬਾਡੀ ਡੋਨੇਸ਼ਨ ਕਮੇਟੀ ਦੀ ਪ੍ਰਧਾਨਗੀ ਹੇਠ ਯੂਨੀਵਰਸਲ ਹੈਲਥ ਕਲੀਨਿਕ ਗੜ੍ਹਸ਼ੰਕਰ ਵਿਖੇ ਹੋਈ। ਮੀਟਿੰਗ ਵਿਚ ਬੀਣੇਵਾਲ ਵਿਖੇ 17 ਅਕਤੂਬਰ ਨੂੰ ਲਗਾਏ ਜਾ ਰਹੇ ਅੱਖਾਂ ਦੀ ਜਾਂਚ ਤੇ ਮੁਫ਼ਤ ਆਪ੍ਰੇਸ਼ਨ ਕੈਂਪ ਦੀ ਤਿਆਰੀ ਸੰਬੰਧੀ ਵਰਕਰਾਂ ਦੀ ਡਿਊਟੀ ਲਗਾਈ ਗਈ। ਡਾ. ਤਰਸੇਮ ਸਿੰਘ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਬੀਣੇਵਾਲ ਵਿਖੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਸਹਿਯੋਗ ਨਾਲ 17 ਅਕਤੂਬਰ ਨੂੰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ‘ਚ ਲੋੜਵੰਦਾਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ ਤੇ ਲੋੜਵੰਦਾਂ ਨੂੰ ਐਨਕਾਂ ਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਮੀਟਿੰਗ ‘ਚ ਗੜ੍ਹਸ਼ੰਕਰ ਯੂਨਿਟ ਦੇ ਪ੍ਰਧਾਨ ਡਾ. ਲਖਵਿੰਦਰ ਕੁਮਾਰ, ਸਕੱਤਰ ਉਂਕਾਰ ਸਿੰਘ ਚਾਹਲਪੁਰੀ, ਕੈਸ਼ੀਅਰ ਰਾਜਨ ਮੱਲ੍ਹਣ, ਜਨਰਲ ਸਕੱਤਰ ਹਰੀ ਕ੍ਰਿਸ਼ਨ ਗੰਗੜ, ਮੋਟੀਵੇਟਰ ਨਰੇਸ਼ ਪਾਠਕ ਤੇ ਹੋਰ ਮੈਂਬਰਾਂ ਨੇ ਭਾਗ ਲਿਆ ਤੇ ਲੋੜਵੰਦ ਲੋਕਾਂ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਕੀਤੀ।