18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਨਈ ਰੌਸ਼ਨੀ ਸਕੀਮ ਤਹਿਤ ਐਨ. ਸੀ. ਸੀ. ਯੂਨਿਟ ਨੇ ਮਹਿਲਾ ਸਸ਼ਕਤੀਕਰਨ ਸੰਬੰਧੀ ਗਤੀਵਿਧੀਆਂ

ਗੜ੍ਹਦੀਵਾਲਾ, 8 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਨ.

Ad Position 21
No active advertisement
ਅਜੀਤ ਡੈਸਕ 02-10-2026
ਗੜ੍ਹਦੀਵਾਲਾ, 8 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਨ. ਸੀ. ਸੀ. ਯੂਨਿਟ ਵਲੋਂ ਨਈ ਰੋਸ਼ਨੀ ਸਕੀਮ ਤਹਿਤ ਮਹਿਲਾ ਸਸ਼ਕਤੀਕਰਨ ਤੇ ਸਮਾਨਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਸੀ. ਟੀ. ਓ. ਦਲਜੀਤ ਕੌਰ ਨੇ ਸੰਬੋਧਨ ਕਰਦਿਆਂ ਮਹਿਲਾਵਾਂ ਲਈ ਸਿੱਖਿਆ, ਸਮਾਨ ਮੌਕਿਆਂ, ਆਤਮ-ਨਿਰਭਰਤਾ, ਅਧਿਕਾਰਾਂ ਤੇ ਸਮਾਜਿਕ ਭਾਗੀਦਾਰੀ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਤੋਂ ਇਲਾਵਾ ਲੇਖ ਲਿਖਣ ਮੁਕਾਬਲਾ ਤੇ ‘ਅਸੀਂ ਆਪਣੇ ਸਮਾਜ ਵਿਚ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਕੀ ਕਰ ਸਕਦੇ ਹਾਂ? ’ ਵਿਸ਼ੇ ‘ਤੇ ਸਮੂਹ ਚਰਚਾ ਵੀ ਕਰਵਾਈ ਗਈ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਮਹਿਲਾ ਸਸ਼ਕਤੀਕਰਨ, ਸਿੱਖਿਆ, ਸਮਾਨਤਾ ਤੇ ਮਹਿਲਾਵਾਂ ਦੀ ਸਮਾਜਿਕ ਭੂਮਿਕਾ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਕ ਮਜ਼ਬੂਤ ਤੇ ਵਿਕਸਤ ਸਮਾਜ ਦੀ ਨੀਂਹ ਮਹਿਲਾਵਾਂ ਦੀ ਸਿੱਖਿਆ, ਸਨਮਾਨ ਤੇ ਸਸ਼ਕਤੀਕਰਨ ਨਾਲ ਜੁੜੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫ਼ੇਅਰ ਫੈਡਰੇਸ਼ਨ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਰੋਟਰੀ ਆਈ ਬੈਂਕ ਤੇ ਕੋਰਨੀਅਲ ਟਰਾਂਸ ਪਲਾਂਟ ਸੁਸਾਇਟੀ ਵਲੋਂ ਅੱਖਾਂ ਦੇ ਕੈਂਪ ਸੰਬੰਧੀ ਮੀਟਿੰਗ
Ad Position 24