ਪੈਨਸ਼ਨਰਜ਼ ਵੈੱਲਫ਼ੇਅਰ ਫੈਡਰੇਸ਼ਨ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ
ਮੁਕੇਰੀਆਂ, 8 ਅਕਤੂਬਰ (ਰਾਮਗੜ੍ਹੀਆ)-ਪੈਨਸ਼ਨਰ ਵੈਲਫ਼ੇਅਰ ਫੈਡਰੇਸ਼ਨ ਮੰਡਲ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਬਲਵਿੰਦਰ ਸਿੰਘ ਪਨਖ਼ੂਹ ਵਲੋਂ ਕੀਤੀ ਗਈ। ਇਸ ਮੌਕੇ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਅਤੇ ਸਰਕਾਰ ਅਤੇ ਮੈਨੇਜਮੈਂਟ ਤੋਂ ਮੰਗ ਕੀਤੀ ਗਈ ਕਿ ਸਾਡੀਆਂ ਮੰਨੀਆਂ ਮੰਗਾਂ ਲਾਗੂ ਕੀਤੀਆਂ ਜਾਣ।
ਮੁਕੇਰੀਆਂ, 8 ਅਕਤੂਬਰ (ਰਾਮਗੜ੍ਹੀਆ)-ਪੈਨਸ਼ਨਰ ਵੈਲਫ਼ੇਅਰ ਫੈਡਰੇਸ਼ਨ ਮੰਡਲ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਬਲਵਿੰਦਰ ਸਿੰਘ ਪਨਖ਼ੂਹ ਵਲੋਂ ਕੀਤੀ ਗਈ। ਇਸ ਮੌਕੇ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਅਤੇ ਸਰਕਾਰ ਅਤੇ ਮੈਨੇਜਮੈਂਟ ਤੋਂ ਮੰਗ ਕੀਤੀ ਗਈ ਕਿ ਸਾਡੀਆਂ ਮੰਨੀਆਂ ਮੰਗਾਂ ਲਾਗੂ ਕੀਤੀਆਂ ਜਾਣ। ਉਨ੍ਹਾਂ ਕਿਹਾ ਮੁਲਾਜ਼ਮਾਂ ਪੈਨਸ਼ਨਰਾਂ ਦਾ ਬਣਦਾ 10 ਫ਼ੀਸਦੀ ਡੀ. ਏ., 35400 ਦਾ ਸਕੇਲ ਦਿੱਤਾ ਜਾਵੇ, ਮ੍ਰਿਤਕ ਆਸ਼ਰਤਾ ਨੂੰ ਬਣਦੀਆ ਨੌਕਰੀਆਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਜੇਕਰ ਸਰਕਾਰ ਤੇ ਪਾਵਰਕਾਮ ਸਾਡੀਆਂ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਸਾਨੂੰ ਮਜਬੂਰਨ ਵੱਡੇ ਪੱਧਰ ’ਤੇ ਸੰਘਰਸ ਕਰਨ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਬਲਵਿੰਦਰ ਸਿੰਘ ਪਨਖੂਹ, ਠਾਕੁਰ ਜੋਗਿੰਦਰ ਸਿੰਘ ਬਹਿਬਲਮੰਜ, ਜਗਜੀਦ ਸਿੰਘ ਗੁਰਦਾਸਪੁਰ, ਇੰਜ. ਕੁਲਵਿੰਦਰ ਸਿੰਘ ਕੋਟਲੀ, ਕੁਲਜੀਤ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ ਮੰਝਪੁਰ, ਗੁਰਨਾਮ ਸਿੰਘ ਛੰਨੀਨੰਦ ਸਿੰਘ, ਨਰਿੰਦਰ ਸਿੰਘ ਮੁਲਤਾਨੀ , ਕੇਵਲ ਕ੍ਰਿਸ਼ਨ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ, ਰਾਮ ਸਿੰਘ, ਗੁਰਦੀਪ ਸਿੰਘ, ਮਨਜੀਤ ਸਿੰਘ ਪਲਾਕੀ, ਕਰਨੈਲ ਸਿੰਘ, ਰਛਪਾਲ ਸਿੰਘ, ਅਸ਼ਵਨੀ ਕੁਮਾਰ, ਹਰਦੀਪ ਸਿੰਘ ਧਨੋਆ, ਰਜਿੰਦਰ ਸਿੰਘ ਧਨੋਆ ਆਦਿ ਹਾਜ਼ਰ ਸਨ।