ਵਿਧਾਇਕ ਰਾਜਾ ਗਿੱਲ ਵਲੋਂ ਪਿੰਡ ਰੂਪੋਵਾਲ ਨੂੰ 5 ਲੱਖ ਦਾ ਚੈੱਕ ਭੇਟ
ਗੜ੍ਹਦੀਵਾਲਾ, 8 ਅਕਤੂਬਰ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਪਿੰਡ ਰੂਪੋਵਾਲ ਵਿਖੇ ਪੰਚਾਇਤ ਨੂੰ ਗਲੀਆਂ-ਨਾਲੀਆਂ ਲਈ 5 ਲੱਖ ਦਾ ਚੈੱਕ ਭੇਟ ਕੀਤਾ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਬਿਹਤਰ ਤੇ ਬੁਨਿਆਦੀ ਸੁੱਖ ਸਹੂਲਤਾਂ ਦੇਣ ਲਈ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਕਾਰਜਾਂ ਤੇ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਇਨ੍ਹਾਂ ਸਹੂਲਤਾਂ ਤੋਂ ਪੂਰਾ-ਪੂਰਾ ਲਾਭ ਲੈਣ ਲਈ ਕਿਹਾ।
ਗੜ੍ਹਦੀਵਾਲਾ, 8 ਅਕਤੂਬਰ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਪਿੰਡ ਰੂਪੋਵਾਲ ਵਿਖੇ ਪੰਚਾਇਤ ਨੂੰ ਗਲੀਆਂ-ਨਾਲੀਆਂ ਲਈ 5 ਲੱਖ ਦਾ ਚੈੱਕ ਭੇਟ ਕੀਤਾ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਬਿਹਤਰ ਤੇ ਬੁਨਿਆਦੀ ਸੁੱਖ ਸਹੂਲਤਾਂ ਦੇਣ ਲਈ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਕਾਰਜਾਂ ਤੇ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਇਨ੍ਹਾਂ ਸਹੂਲਤਾਂ ਤੋਂ ਪੂਰਾ-ਪੂਰਾ ਲਾਭ ਲੈਣ ਲਈ ਕਿਹਾ। ਇਸ ਤੋਂ ਪਹਿਲਾਂ ਸਰਪੰਚ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆ ਵਲੋਂ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ‘ਆਪ’ ਦੇ ਹਲਕਾ ਕੋਆਰਡੀਨੇਟਰ ਕੇਸ਼ਵ ਸੈਣੀ, ਅੰਕੁਸ਼ ਮਸਤੀਵਾਲ, ਉਂਕਾਰ ਸਿੰਘ ਰਮਦਾਸਪੁਰ, ਪਰਮਿੰਦਰ ਕੌਰ, ਵਿਜੈ ਕੁਮਾਰ, ਰਣਜੀਤ ਸਿੰਘ, ਗੁਲਜ਼ਾਰ ਸਿੰਘ, ਬਲਬੀਰ ਕੌਰ, ਗੁਰਪ੍ਰੀਤ ਕੌਰ, ਦਿਲਬਾਗ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ, ਸਾਬਕਾ ਸਰਪੰਚ ਮਨਜੀਤ ਕੌਰ, ਨੰਬਰਦਾਰ ਬਲਵਿੰਦਰ ਸਿੰਘ, ਗੁਰਜੀਤ ਸਿੰਘ, ਸੇਵਾ ਸਿੰਘ, ਗਰੀਬ ਦਾਸ, ਕੁਲਵੰਤ ਸਿੰਘ, ਬਲਬੀਰ ਸਿੰਘ, ਸੁਰਜੀਤ ਸਿੰਘ, ਸਰਬਜੀਤ ਸਿੰਘ ਆਦਿ ਮੌਜੂਦ ਸਨ।