ਸਿਹਤ ਵਿਭਾਗ ਦੀਆਂ ਗਤੀਵਿਧੀਆਂ ਸੰਬੰਧੀ ਸਟਾਫ਼ ਨਾਲ ਬਲਾਕ ਪੱਧਰੀ ਸਮੀਖਿਆ ਮੀਟਿੰਗ
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ, ਬਿਮਾਰੀਆਂ ਦੀ ਨਿਗਰਾਨੀ, ਟੀਕਾਕਰਨ ਤੇ ਸਿਹਤ ਜਾਗਰੂਕਤਾ ਗਤੀਵਿਧੀਆਂ ਦੀ ਸਮੀਖਿਆ ਸੰਬੰਧੀ ਬਲਾਕ ਐਕਸਟੈਨਸ਼ਨ ਐਜੁਕੇਟਰਾ ਤੇ ਸੰਬੰਧਿਤ ਸਟਾਫ਼ ਦੀ ਮੀਟਿੰਗ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਕਰਵਾਈ ਗਈ।
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ, ਬਿਮਾਰੀਆਂ ਦੀ ਨਿਗਰਾਨੀ, ਟੀਕਾਕਰਨ ਤੇ ਸਿਹਤ ਜਾਗਰੂਕਤਾ ਗਤੀਵਿਧੀਆਂ ਦੀ ਸਮੀਖਿਆ ਸੰਬੰਧੀ ਬਲਾਕ ਐਕਸਟੈਨਸ਼ਨ ਐਜੁਕੇਟਰਾ ਤੇ ਸੰਬੰਧਿਤ ਸਟਾਫ਼ ਦੀ ਮੀਟਿੰਗ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਕਰਵਾਈ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਤੇ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਸੰਬੰਧੀ ਜਾਗਰੂਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਅਧਿਕਾਰੀਆਂ ਤੇ ਬਲਾਕ ਪੱਧਰੀ ਸਟਾਫ਼ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਐਚ. ਪੀ. ਵੀ. ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਐਚ. ਪੀ. ਵੀ. ਸੰਬੰਧੀ ਲੋਕਾਂ ਵਿਚ ਫੈਲ ਰਹੀਆਂ ਅਫ਼ਵਾਹਾਂ ਤੇ ਗਲਤ ਧਾਰਨਾਵਾਂ ਨੂੰ ਦੂਰ ਕਰਨ ਲਈ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣ। ਆਸ਼ਾ ਵਰਕਰਾਂ, ਏ. ਐਨ. ਐਮਜ਼ ਤੇ ਫ਼ੀਲਡ ਸਟਾਫ਼ ਰਾਹੀਂ ਲੋਕਾਂ ਨੂੰ ਸਹੀ ਜਾਣਕਾਰੀ ਦੇ ਕੇ ਐਚ. ਪੀ. ਵੀ. ਕਵਰੇਜ ਵਿਚ ਵਾਧਾ ਕੀਤਾ ਜਾਵੇ। ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮਾਂ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।