18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਬੀ. ਬੀ. ਐਮ. ਬੀ. ਤਲਵਾੜਾ ਵਿਖੇ ਏ. ਆਈ. ਸੰਬੰਧੀ ਸਿਖਲਾਈ ਵਰਕਸ਼ਾਪ ਆਯੋਜਿਤ

ਤਲਵਾੜਾ, 8 ਅਕਤੂਬਰ (ਐਚ. ਐਸ.

Ad Position 21
No active advertisement
ਅਜੀਤ ਡੈਸਕ 02-10-2026
ਤਲਵਾੜਾ, 8 ਅਕਤੂਬਰ (ਐਚ. ਐਸ. ਮਿੱਠੂ)-ਮੁੱਖ ਇੰਜੀਨੀਅਰ ਬੀ. ਬੀ. ਐਮ. ਬੀ. ਤਲਵਾੜਾ ਰਾਕੇਸ਼ ਗੁਪਤਾ ਦੇ ਨਿਰਦੇਸ਼ਾਂ ਅਨੁਸਾਰ ਭਾਖੜਾ ਬਿਆਸ ਪ੍ਰਬੰਧ ਬੋਰਡ (ਬੀ. ਬੀ. ਐਮ. ਬੀ.) ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਦੀ ਵਰਤੋਂ ਸੰਬੰਧੀ ਸਿਖਲਾਈ ਦੇਣ ਦੇ ਉਦੇਸ਼ ਨਾਲ ਇਕ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਮੌਕੇ ਮੁੱਖ ਇੰਜੀਨੀਅਰ ਰਾਕੇਸ਼ ਗੁਪਤਾ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਹੱਤਤਾ ਸਾਡੇ ਰੋਜ਼ਾਨਾ ਜੀਵਨ ਵਿਚ ਲਗਾਤਾਰ ਵੱਧ ਰਹੀ ਹੈ। ਦਫ਼ਤਰੀ ਕੰਮਕਾਜ ਵਿਚ ਏ. ਆਈ. ਦੀ ਪ੍ਰਭਾਵਸ਼ਾਲੀ ਵਰਤੋਂ ਕਰਨ ਨਾਲ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਾਰਜਕੁਸ਼ਲਤਾ ਤੇ ਸਮਰੱਥਾ ਵਿਚ ਵਾਧਾ ਕੀਤਾ ਜਾ ਸਕਦਾ ਹੈ। ਇਸ ਨਾਲ ਉਹ ਆਪਣੇ ਕੰਮ ਹੋਰ ਬਿਹਤਰ, ਪ੍ਰਭਾਵਸ਼ਾਲੀ ਤੇ ਸਮੇਂ ਸਿਰ ਪੂਰੇ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸੇ ਉਦੇਸ਼ ਨਾਲ ਬੀ. ਬੀ. ਐਮ. ਬੀ. ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਏ. ਆਈ. ਦੀ ਵਰਤੋਂ ਸੰਬੰਧੀ ਸਿਖਲਾਈ ਦੇਣ ਦੀ ਪਹਿਲ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਵੱਖ-ਵੱਖ ਦਫ਼ਤਰਾਂ ਵਿਚ ਕੰਮ ਕਰ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਖ-ਵੱਖ ਬੈਚਾਂ ਵਿਚ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ। ਸਿਖਲਾਈ ਦੌਰਾਨ ਭਾਗੀਦਾਰਾਂ ਨੂੰ ਏ. ਆਈ. ਦੀ ਮਦਦ ਨਾਲ ਨੋਟਿੰਗ ਤੇ ਡਰਾਫਟਿੰਗ ਸਮੇਤ ਦਫ਼ਤਰੀ ਕੰਮਕਾਜ ਵਿਚ ਇਸ ਦੀਆਂ ਵੱਖ-ਵੱਖ ਵਰਤੋਂ ਸੰਬੰਧੀ ਲੋੜੀਂਦੀ ਜਾਣਕਾਰੀ ਅਤੇ ਵਿਹਾਰਕ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਮੌਕੇ ਉਪ ਮੁੱਖ ਇੰਜੀਨੀਅਰ ਵਿਮਲ ਕੁਮਾਰ ਮੀਣਾ, ਮਨਵੀਨ ਚੌਧਰੀ, ਪ੍ਰਬੋਧ ਕੁਮਾਰ, ਕਾਰਜਕਾਰੀ ਇੰਜੀਨੀਅਰ ਹਰਪ੍ਰੀਤ ਸਿੰਘ ਅਤੇ ਐਸ. ਡੀ. ਓ. ਧਰਮਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੂੜੇਦਾਨ ਦੀ ਵਰਤੋਂ ਅਗਲੀ ਖ਼ਬਰ ਸਿਹਤ ਵਿਭਾਗ ਦੀਆਂ ਗਤੀਵਿਧੀਆਂ ਸੰਬੰਧੀ ਸਟਾਫ਼ ਨਾਲ ਬਲਾਕ ਪੱਧਰੀ ਸਮੀਖਿਆ ਮੀਟਿੰਗ
Ad Position 24