08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਰਕਾਰ ਦੀਆਂ ਨਲਾਇਕੀਆਂ ਬਾਰੇ ਘਰ-ਘਰ ਜਾ ਕੇ ਦੱਸਿਆ ਜਾਵੇਗਾ - ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ

ਖੁੱਡਾ, 8 ਅਕਤੂਬਰ (ਸਰਬਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਪੂਰੇ ਪੰਜਾਬ ਦੇ ਹਰੇਕ ਵਿਧਾਨ ਸਭਾ ਹਲਕੇ ਤੋਂ ਡੋਰ-ਟੂ-ਡੋਰ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਉਹ ਪਾਰਟੀ ਆਗੂਆਂ ਦਾ ਵਧੀਆ ਉਪਰਾਲਾ ਹੈ।

Ad Position 21
No active advertisement
ਅਜੀਤ ਡੈਸਕ 09-10-2026
ਖੁੱਡਾ, 8 ਅਕਤੂਬਰ (ਸਰਬਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਪੂਰੇ ਪੰਜਾਬ ਦੇ ਹਰੇਕ ਵਿਧਾਨ ਸਭਾ ਹਲਕੇ ਤੋਂ ਡੋਰ-ਟੂ-ਡੋਰ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਉਹ ਪਾਰਟੀ ਆਗੂਆਂ ਦਾ ਵਧੀਆ ਉਪਰਾਲਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ ਨੇ ਵਿਦੇਸ਼ ਗੱਲਬਾਤ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਪੰਜਾਬ ਦੇ ਸਾਰੇ ਹਲਕਾ ਇੰਚਾਰਜ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਦੀ ਸੀਨੀਅਰ ਲੀਡਰਸ਼ਿਪ ਅਤੇ ਆਪਣੇ ਸਾਥੀਆਂ ਸਮੇਤ ਘਰ ਘਰ ਜਾ ਕੇ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰਨਗੇ ਅਤੇ ਇਸ ਦੌਰਾਨ ਹਲਕਾ ਇੰਚਾਰਜਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕੀਤਾ ਜਾਵੇਗਾ ਤੇ ਸੂਬੇ ਦੇ ਲੋਕਾਂ ਦੀਆਂ ਇੱਛਾਵਾਂ ਅਤੇ ਜ਼ਰੂਰਤਾਂ ਬਾਰੇ ਜਾਣਿਆ ਜਾਵੇਗਾ। ਉਨ੍ਹਾਂ ਸਾਰੇ ਹਲਕਾ ਇੰਚਾਰਜ ਸਾਹਿਬਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਹਾਈ ਕਮਾਂਡ ਵਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਸਾਰੇ ਹਲਕਾ ਇੰਚਾਰਜ ਆਪਣੇ ਆਪਣੇ ਹਲਕਿਆਂ ਵਿਚ ਵਧ ਚੜ ਕੇ ਘਰ ਘਰ ਜਾ ਕੇ ਸਾਰੇ ਲੋਕਾਂ ਦੀ ਰਾਏ ਲੈ ਕੇ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲੈਣ ਅਤੇ ਪਾਰਟੀ ਹਾਈ ਕਮਾਂਡ ਨੂੰ ਪਹੁੰਚਾਉਣ। ਉਨ੍ਹਾਂ ਹੋਰ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕਮੁੱਠ, ਇੱਕਜੁੱਟ ਹੋ ਕੇ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਅਤੇ ਸਹੂਲਤਾਂ ਭਰਪੂਰ ਸੂਬਾ ਬਣਾਉਣ ਲਈ ਮੈਦਾਨ ਵਿੱਚ ਨਿਤਰਨਾ ਚਾਹੀਦਾ ਹੈ। ਮੌਜੂਦਾ ਸਰਕਾਰ ਦੀਆਂ ਨਲਾਇਕੀਆਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਦੱਸ ਕੇ ਜੋ ਇਸ ਸਰਕਾਰ ਨੇ ਪੰਜਾਬ ਦਾ ਨੁਕਸਾਨ ਕੀਤਾ ਹੈ, ਉਸ ਨੂੰ ਸਭ ਨੂੰ ਘਰ ਘਰ ਜਾ ਕੇ ਦੱਸਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਭ੍ਰਿਸ਼ਟਾਚਾਰ ਪ੍ਰਮੋਟਰ ਕੰਪਨੀ ਵਾਂਗ ਚਲਾ ਰਹੇ ਹਨ - ਸ਼ੰਭੂ ਨਾਥ ਭਾਰਤੀ ਅਗਲੀ ਖ਼ਬਰ 40 ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ ਸੌਂਪੇ
Ad Position 24