08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਭ੍ਰਿਸ਼ਟਾਚਾਰ ਪ੍ਰਮੋਟਰ ਕੰਪਨੀ ਵਾਂਗ ਚਲਾ ਰਹੇ ਹਨ - ਸ਼ੰਭੂ ਨਾਥ ਭਾਰਤੀ

ਭੰਗਾਲਾ, 8 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਸਮੇਤ 6 ਵਿਅਕਤੀਆਂ ਖ਼ਿਲਾਫ਼ ਐਫ. ਆਈ.

Ad Position 21
No active advertisement
ਅਜੀਤ ਡੈਸਕ 09-10-2026
ਭੰਗਾਲਾ, 8 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਸਮੇਤ 6 ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ ਦਰਜ ਹੋਣ ਨਾਲ ਇਹ ਸਾਬਤ ਹੋ ਗਿਆ ਹੈ ਕਿ ਮੁੱਖ ਮੰਤਰੀ ਸਰਕਾਰ ਨੂੰ ਭ੍ਰਿਸ਼ਟਾਚਾਰ ਪ੍ਰਮੋਟਰ ਕੰਪਨੀ ਵਾਂਗ ਚਲਾ ਰਹੇ ਹਨ। ਇਸ ਕਾਰਵਾਈ ਨਾਲ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੇਣ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਸ਼ੰਭੂ ਨਾਥ ਭਾਰਤੀ ਮੋਜੋਵਾਲ ਨੇ ਕਿਹਾ ਕਿ ਸੀ.ਬੀ.ਆਈ ਦੀ ਮੁੱਢਲੀ ਜਾਂਚ ਵਿਚ ਦੋਸ਼ ਹੈ ਕਿ ਕੁੱਝ ਲੋਕਾਂ ਦਾ ਇੱਕ ਨੈੱਟਵਰਕ ਕਥਿਤ ਤੌਰ ’ਤੇ ਪੈਸਿਆਂ ਦੇ ਬਦਲੇ ਸਰਕਾਰੀ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਨ ਦਾ ਕੰਮ ਕਰ ਰਿਹਾ ਸੀ। ਅਧਿਕਾਰੀਆਂ ਦੀਆਂ ਪੋਸਟਿੰਗਾਂ ਅਤੇ ਤਬਾਦਲਿਆਂ ਤੋਂ ਲੈ ਕੇ ਵਿਭਾਗੀ ਕਾਰਵਾਈ ਤੱਕ ਦੇ ਦੋਸ਼ ਐਫ.ਆਈ.ਆਰ ਵਿਚ ਲਗਾਏ ਗਏ ਹਨ, ਜੋ ਪੰਜਾਬ ਲਈ ਬਹੁਤ ਹੀ ਮੰਦਭਾਗੀ ਗੱਲ ਹੈ। ਭਾਰਤੀ ਨੇ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਚ ਪੂਰੀ ਤਰ੍ਹਾਂ ਡੁੱਬੀ ਹੋਈ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਰ ਮੋਰਚੇ ’ਤੇ ਅਸਫਲ ਰਹਿਣ ਕਾਰਨ ਪੰਜਾਬ ਦੇ ਭਲੇ ਲਈ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸ ਮੌਕੇ ਬੂਥ ਪ੍ਰਧਾਨ ਠਾਕੁਰ ਦਿਨੇਸ਼ ਸਿੰਘ ਰਾਣਾ, ਸਾਬਕਾ ਜ਼ੋਨ ਪ੍ਰਧਾਨ ਠਾਕੁਰ ਪ੍ਰਸ਼ੋਤਮ ਸਿੰਘ, ਸ਼ਕਤੀ ਕੇਂਦਰ ਪ੍ਰਧਾਨ ਰਾਜੇਸ਼ ਕੁਮਾਰ, ਸੂਬੇਦਾਰ ਜਗਦੇਵ ਸਿੰਘ ਸਲੈਹਰੀਆ ਅਤੇ ਠਾਕੁਰ ਆਦਰਸ਼ ਸਿੰਘ ਮਿਨਹਾਸ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਿ ਕੀ ਪੌੜੀ (ਹਰਿਦੁਆਰ) ਲਈ ‘ਮੁੱਖ ਮੰਤਰੀ ਭਗਵੰਤ ਮਾਨ ਤੀਰਥ ਯਾਤਰਾ’ ਬੱਸ ਰਵਾਨਾ ਅਗਲੀ ਖ਼ਬਰ ਸਰਕਾਰ ਦੀਆਂ ਨਲਾਇਕੀਆਂ ਬਾਰੇ ਘਰ-ਘਰ ਜਾ ਕੇ ਦੱਸਿਆ ਜਾਵੇਗਾ - ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ
Ad Position 24