08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਰਕਾਰੀ ਸਕੂਲਾਂ ਵਿਚ ਮੈਗਾ ਪੀ.ਟੀ.ਐਮ. ਸਮਾਗਮ ਅੱਜ-ਬੀ. ਐਨ. ਓ. ਜਪਿੰਦਰ ਕੁਮਾਰ

ਰਾਮਗੜ੍ਹ ਸੀਕਰੀ, 8 ਅਕਤੂਬਰ (ਕਟੋਚ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਲਾਕ ਤਲਵਾੜਾ ਅਧੀਨ ਸਾਰੇ ਸਕੂਲਾਂ ਵਿਚ 9 ਅਕਤੂਬਰ ਨੂੰ ਵਿਸ਼ਾਲ ਪੀ. ਟੀ.

Ad Position 21
No active advertisement
ਅਜੀਤ ਡੈਸਕ 09-10-2026
ਰਾਮਗੜ੍ਹ ਸੀਕਰੀ, 8 ਅਕਤੂਬਰ (ਕਟੋਚ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਲਾਕ ਤਲਵਾੜਾ ਅਧੀਨ ਸਾਰੇ ਸਕੂਲਾਂ ਵਿਚ 9 ਅਕਤੂਬਰ ਨੂੰ ਵਿਸ਼ਾਲ ਪੀ. ਟੀ. ਐਮ. ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਕਤ ਜਾਣਕਾਰੀ ਦਿੰਦਿਆਂ ਬਲਾਕ ਨੋਡਲ ਅਫ਼ਸਰ ਤਲਵਾੜਾ ਪ੍ਰਿੰਸੀਪਲ ਜਪਿੰਦਰ ਕੁਮਾਰ ਨੇ ਦੱਸਿਆ ਕਿ ਇਸ ਮੌਕੇ ਸਕੂਲ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੇ ਮਾਪੇ ਸ਼ਮੂਲੀਅਤ ਕਰਕੇ ਆਪਣੇ ਬੱਚਿਆਂ ਦੀ ਵਿੱਦਿਅਕ ਕਾਰਗੁਜ਼ਾਰੀ ਸੰਬੰਧੀ ਜਾਣਕਾਰੀ ਹਾਸਿਲ ਕਰਨ ਦੇ ਨਾਲ-ਨਾਲ ਸਕੂਲਾਂ ਵਿਚ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸੰਬੰਧੀ ਵੀ ਜਾਣੂੰ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਮੈਗਾ ਪੀ.ਟੀ.ਐਮ. ਦਾ ਮੁੱਖ ਮੰਤਵ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਆਪਸੀ ਰਾਬਤਾ ਮਜ਼ਬੂਤ ਕਰਨਾ ਅਤੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਇਕ ਸਾਂਝਾ ਪਲੇਟਫ਼ਾਰਮ ਤਿਆਰ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਦਫ਼ਤਰ ਨੇ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਜਾਗਰੂਕਤਾ ਕੈਂਪ ਲਗਾ ਕੇ 551 ਦਿਨਾਂ ਦੀਆਂ ਪ੍ਰਾਪਤੀਆਂ ਦੱਸੀਆਂ
Ad Position 24