08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਭਾਸ਼ਾ ਵਿਭਾਗ ਦਫ਼ਤਰ ਨੇ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 8 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਰਕਾਰ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਰੇਲਵੇ ਮੰਡੀ ਵਿਖੇ ਕਰਵਾਇਆ ਗਿਆ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਖੋਜ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 09-10-2026
ਹੁਸ਼ਿਆਰਪੁਰ, 8 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਰਕਾਰ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਰੇਲਵੇ ਮੰਡੀ ਵਿਖੇ ਕਰਵਾਇਆ ਗਿਆ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਕਿਹਾ ਕਿ ਭਾਸ਼ਾ ਵਿਭਾਗ ਵਲੋਂ ਕਰਵਾਏ ਜਾਂਦੇ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਵਿਚ ਪੰਜਾਬੀ ਸਾਹਿਤ, ਸਭਿਆਚਾਰ, ਭਾਸ਼ਾ, ਵਿਆਕਰਨ, ਭੂਗੋਲ ਅਤੇ ਧਾਰਮਿਕ ਵਿਰਾਸਤ ਦੀਆਂ ਡੂੰਘੀਆਂ ਜੜ੍ਹਾਂ ਲਗਾਉਣਾ ਹੈ। ਪ੍ਰਿੰਸੀਪਲ ਰਾਜਨ ਅਰੋੜਾ ਨੇ ਮੁਕਾਬਲੇ ਦੀ ਪ੍ਰਧਾਨਗੀ ਦੌਰਾਨ ਮੁਕਾਬਲੇ ‘ਚ ਭਾਗੀਦਾਰ ਵਿਦਿਆਰਥੀਆਂ ਨੂੰ ਵਧਾਈ ਪ੍ਰਸ਼ਨੋਤਰੀ ਮੁਕਾਬਲੇ ਗੁਰਲੀਨ ਕੌਰ ਸ.ਸ.ਸ. ਸਕੂਲ ਨਸਰਾਲਾ, ਸਾਈਨਾ ਸ਼ਰਮਾ ਵਿੱਦਿਆ ਮੰਦਰ ਸਕੂਲ, ਆਸਥਾ ਮਿਡਲ ਸਕੂਲ ਚੱਕਗੁਜਰਾਂ, ਕਿੰਸ਼ੁਕ ਸਾਂਡਲ ਵੁੱਡਲੈਂਡ ਓਵਰਸੀਜ਼ ਸਕੂਲ, ਰਾਜਵੀਰ ਕੌਰ ਸ.ਸ.ਸ.ਸ. ਅਜੜਾਮ, ਦੀਪਇੰਦਰ ਕੌਰ ਜੀ.ਐਮ.ਏ. ਸਕੂਲ ਸਿੰਗੜੀਵਾਲ, ਜਸਪ੍ਰੀਤ ਭਾਰਦਵਾਜ ਖ਼ਾਲਸਾ ਕਾਲਜ ਦਸੂਹਾ, ਸਿਮਰਦੀਪ ਕੌਰ ਸਰਕਾਰੀ ਕਾਲਜ ਤਲਵਾੜਾ, ਰਜਵਿੰਦਰ ਕੌਰ ਸਰਕਾਰੀ ਕਾਲਜ ਹੁਸ਼ਿਆਰਪੁਰ ਨੇ ਪ੍ਰਾਪਤ ਕੀਤਾ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਨਕਦ ਰਾਸ਼ੀ, ਸਰਟੀਫਿਕੇਟ ਤੇ ਪੁਸਤਕਾਂ ਦੇ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਸ਼ਾ ਵਿਭਾਗ ਵਲੋਂ ਪ੍ਰਿੰ:ਰਾਜਨ ਅਰੋੜਾ, ਮੈਡਮ ਸੁਸ਼ਮਾ ਅਤੇ ਹਰਦੀਪ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਹੁਲ, ਲਾਲ ਸਿੰਘ, ਲੈਕਚਰਾਰ ਰਵਿੰਦਰ ਕੁਮਾਰ, ਵੀਨਾ ਕੁਮਾਰੀ, ਮੰਜੂ ਅਰੋੜਾ, ਵੀਰਾਂਵਾਲੀ, ਸ਼ਿਵਾਨੀ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਣਿਕ ਲੂੰਬਾ ਨੇ ਏਅਰ ਪਿਸਟਲ ’ਚ ਜਿੱਤਿਆ ਸੋਨ ਤਗ਼ਮਾ ਅਗਲੀ ਖ਼ਬਰ ਸਰਕਾਰੀ ਸਕੂਲਾਂ ਵਿਚ ਮੈਗਾ ਪੀ.ਟੀ.ਐਮ. ਸਮਾਗਮ ਅੱਜ-ਬੀ. ਐਨ. ਓ. ਜਪਿੰਦਰ ਕੁਮਾਰ
Ad Position 24